Wednesday, November 19, 2025

ਹਰਿਆਣਾ

ਸਾਬਕਾ ਫੌਜੀ ਨੇ 6 ਮਹੀਨੇ ਦੇ ਬੱਚੇ ਸਮੇਤ ਪਰਿਵਾਰ ਦੇ 5 ਮੈਂਬਰਾਂ ਦਾ ਕੀਤਾ ਕਤਲ

July 22, 2024 11:52 AM

ਕਰਨਾਲ: ਹਰਿਆਣਾ ਦੇ ਅੰਬਾਲਾ ਵਿੱਚ ਇੱਕ ਬਹੁਤ ਹੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਸੇਵਾਮੁਕਤ ਫੌਜੀ ਸੂਬੇਦਾਰ ਨੇ ਕਥਿਤ ਤੌਰ 'ਤੇ ਆਪਣੇ ਹੀ ਪਰਿਵਾਰ ਦੇ ਪੰਜ ਮੈਂਬਰਾਂ ਦਾ ਕਤਲ ਕਰ ਦਿੱਤਾ। ਮਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਜਾਣਕਾਰੀ ਮੁਤਾਬਕ ਘਟਨਾ ਐਤਵਾਰ ਰਾਤ ਦੀ ਹੈ। ਮ੍ਰਿਤਕਾਂ ਦੀ ਪਛਾਣ 65 ਸਾਲਾ ਮਾਂ ਸਰੋਪੀ ਦੇਵੀ, 35 ਸਾਲਾ ਭਰਾ ਹਰੀਸ਼ ਕੁਮਾਰ, ਹਰੀਸ਼ ਦੀ ਪਤਨੀ ਸੋਨੀਆ (32 ਸਾਲ), ਬੇਟੀ ਯਸ਼ਿਕਾ (5 ਸਾਲ) ਅਤੇ 6 ਮਹੀਨੇ ਦੇ ਬੇਟੇ ਮਯੰਕ ਵਜੋਂ ਹੋਈ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਦਾ ਨਾਂ ਭੂਸ਼ਣ ਕੁਮਾਰ ਹੈ। ਉਸ ਨੇ ਉਸ ਰਾਤ ਸਭ ਤੋਂ ਪਹਿਲਾਂ ਆਪਣੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਸ ਤੋਂ ਬਾਅਦ ਉਸ ਨੇ ਇਕ-ਇਕ ਕਰਕੇ ਪੂਰੇ ਪਰਿਵਾਰ ਦਾ ਕਤਲ ਕਰ ਦਿੱਤਾ। ਉਸ ਨੇ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ। ਭੂਸ਼ਣ ਨੇ ਆਪਣੇ ਪਿਤਾ ਅਤੇ ਭਰਾ ਹਰੀਸ਼ ਦੀ ਵੱਡੀ ਬੇਟੀ 'ਤੇ ਵੀ ਹਮਲਾ ਕੀਤਾ ਸੀ। ਉਸ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੂੰ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ।

ਪੁਲਿਸ ਨੇ ਦੱਸਿਆ ਕਿ ਪਹਿਲੀ ਨਜ਼ਰੇ ਜਾਪਦਾ ਹੈ ਕਿ ਦੋਵਾਂ ਭਰਾਵਾਂ ਵਿੱਚ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਨਰਾਇਣਗੜ੍ਹ ਦੇ ਰਤੌੜ ਵਿੱਚ ਇੱਕ ਜ਼ਮੀਨ ਸੀ ਜਿਸ ਉੱਤੇ ਦੋਵਾਂ ਦਾ ਦਾਅਵਾ ਸੀ। ਪੁਲਸ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪੁਲਸ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ। ਘਟਨਾ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਮੁਲਜ਼ਮ ਭੂਸ਼ਣ ਕੁਮਾਰ ਫਿਲਹਾਲ ਫਰਾਰ ਹੈ। ਪੁਲਸ ਦਾ ਕਹਿਣਾ ਹੈ ਕਿ ਉਸ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਮਨੋਹਰ ਲਾਲ ਖੱਟਰ ਹੁਣ IPS ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਵਿੱਚ ਸਥਿਤੀ ਨੂੰ ਸੰਭਾਲਣ ਲਈ ਆਏ ਅੱਗੇ

ਅਨਿਲ ਵਿਜ ਨੇ ਆਪਣੇ ਸੋਸ਼ਲ ਮੀਡੀਆ ਬਾਇਓ ਤੋਂ 'ਮੰਤਰੀ' ਹਟਾਇਆ, ਕਿਹਾ "ਕਿਸੇ ਟੈਗ ਦੀ ਲੋੜ ਨਹੀਂ"

Haryana ਵਿੱਚ ਭਾਰੀ ਮੀਂਹ ਦੀ ਚੇਤਾਵਨੀ: ਹਥਿਨੀਕੁੰਡ ਬੈਰਾਜ ਦੇ ਸਾਰੇ ਹੜ੍ਹ ਗੇਟ ਖੋਲ੍ਹੇ ਗਏ

हरियाणा ने अधिसूचित की मॉडल ऑनलाइन ट्रांसफर पॉलिसी

ਜਲਦੀ ਹੀ ਭਰੇ ਜਾਣਗੇ ਜੇਲ ਵਾਰਡਰਾਂ ਦੇ 1300 ਅਹੁਦੇ - ਮੁੱਖ ਮੰਤਰੀ

ਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ - CM ਨਾਇਬ ਸਿੰਘ ਸੈਣੀ

📰 Haryana HCS Transfers: दो अधिकारियों को अतिरिक्त ज़िम्मेदारी सौंपी गई

ਹਰਿਆਣਾ ਦੇ ਸਾਬਕਾ ਕਾਂਗਰਸੀ ਵਿਧਾਇਕ ਧਰਮ ਸਿੰਘ ਚੌਧਰੀ ਗ੍ਰਿਫ਼ਤਾਰ

ਹਰਿਆਣਾ ਨੂੰ ਬਣਾਵਾਂਗੇ ਮਨੁਫੱਚਰਿੰਗ ਦਾ ਹਬ: ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਉਡਾਣ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

 
 
 
 
Subscribe