Friday, November 21, 2025
BREAKING NEWS
ਪਾਕਿਸਤਾਨ ਅਰਬ ਸਾਗਰ ਵਿੱਚ ਬਣਾ ਰਿਹਾ ਹੈ ਨਕਲੀ ਟਾਪੂ, ਤੇਲ ਅਤੇ ਗੈਸ ਦੀ ਖੋਜ ਦਾ ਉਦੇਸ਼20 ਨਵੰਬਰ 2025 ਦਾ ਰਾਸ਼ੀਫਲਪੰਜਾਬ ਵਿੱਚ ਵਧਿਆ ਤਾਪਮਾਨ: ਬਠਿੰਡਾ 30.3°C, ਅਗਲੇ ਦੋ ਹਫ਼ਤੇ ਮੀਂਹ ਦੀ ਕੋਈ ਉਮੀਦ ਨਹੀਂਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਨਵੰਬਰ 2025)ਐਸ਼ਵਰਿਆ ਰਾਏ ਬੱਚਨ ਨੇ PM Modi ਦੇ ਪੈਰ ਛੂਹੇ, ਕੀ ਕਿਹਾ ? ਪੜ੍ਹੋਪੰਜਾਬ ਵਿੱਚ ਭਾਰੀ ਠੰਢ ਪੈਣੀ ਸ਼ੁਰੂ, ਪੜ੍ਹੋ ਕੀ ਨੇ ਹਾਲਾਤਸਰਹੱਦ ਪਾਰ ਅੱਤਵਾਦ 'ਤੇ ਪਾਕਿ ਨੇਤਾ ਦਾ ਹੈਰਾਨ ਕਰਨ ਵਾਲਾ ਕਬੂਲਨਾਮਾਪੰਜਾਬ ਵਿੱਚ ਤਾਪਮਾਨ ਵਧਣ ਦੇ ਆਸਾਰ: ਅਗਲੇ ਤਿੰਨ ਦਿਨਾਂ ਵਿੱਚ 1-2 ਡਿਗਰੀ ਵਾਧੇ ਦੀ ਉਮੀਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਨਵੰਬਰ 2025)ਦਿੱਲੀ 'ਸਿਹਤ ਐਮਰਜੈਂਸੀ' ਵਰਗੀਆਂ ਸਥਿਤੀਆਂ ਦਾ ਕਰ ਰਹੀ ਹੈ ਸਾਹਮਣਾ: ਜ਼ਹਿਰੀਲੀ ਹਵਾ ਨਾਲ 9% ਲੋਕ COPD ਤੋਂ ਪੀੜਤ

ਚੰਡੀਗੜ੍ਹ / ਮੋਹਾਲੀ

ਚੰਡੀਗੜ੍ਹ 'ਚ ਗਰਮੀ ਤੇ ਹੁੰਮਸ ਨੇ ਵਧਾਈਆਂ ਮੁਸ਼ਕਿਲਾਂ

July 24, 2024 07:38 AM

ਅੱਜ ਵੀ ਮੀਂਹ ਲਈ ਔਰੇਂਜ ਅਲਰਟ, ਤਾਪਮਾਨ ਆਮ ਨਾਲੋਂ ਵੱਧ
ਇਸ ਵਾਰ ਆਮ ਨਾਲੋਂ 47.3 ਫੀਸਦੀ ਘੱਟ ਪਿਆ ਮੀਂਹ
ਚੰਡੀਗੜ੍ਹ : ਚੰਡੀਗੜ੍ਹ ਵਿੱਚ ਮਾਨਸੂਨ ਦੇ ਆਉਣ ਤੋਂ ਬਾਅਦ ਵੀ ਮੀਂਹ ਨਹੀਂ ਪੈ ਰਿਹਾ ਹੈ। ਮੌਸਮ ਵਿਭਾਗ ਪਿਛਲੇ ਕਈ ਦਿਨਾਂ ਤੋਂ ਮੀਂਹ ਦੀ ਭਵਿੱਖਬਾਣੀ ਕਰ ਰਿਹਾ ਹੈ। ਪਰ ਮੀਂਹ ਨਾ ਪੈਣ ਕਾਰਨ ਚੰਡੀਗੜ੍ਹ ਵਿੱਚ ਗਰਮੀ ਅਤੇ ਹੁੰਮਸ ਲਗਾਤਾਰ ਵੱਧ ਰਹੀ ਹੈ। ਇਸ ਤੋਂ ਲੋਕ ਪ੍ਰੇਸ਼ਾਨ ਹਨ। ਮੌਸਮ ਵਿਭਾਗ ਨੇ ਅੱਜ ਵੀ ਭਾਰੀ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਮੀਂਹ ਨਾ ਪੈਣ ਕਾਰਨ ਤਾਪਮਾਨ ਵੀ ਆਮ ਨਾਲੋਂ ਵੱਧ ਹੈ। ਮੌਸਮ ਵਿਭਾਗ ਅਨੁਸਾਰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਇਸ ਵਿੱਚ 1.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਤਾਪਮਾਨ ਆਮ ਨਾਲੋਂ 1.2 ਡਿਗਰੀ ਸੈਲਸੀਅਸ ਵੱਧ ਹੈ।


ਮੌਸਮ ਵਿਭਾਗ ਨੇ ਘੱਟੋ-ਘੱਟ ਤਾਪਮਾਨ 28.3 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਹ ਵੀ ਆਮ ਨਾਲੋਂ 1.4 ਡਿਗਰੀ ਸੈਲਸੀਅਸ ਵੱਧ ਚੱਲ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਭਲਕੇ 25 ਜੁਲਾਈ ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 26 ਜੁਲਾਈ ਨੂੰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸੇ ਤਰ੍ਹਾਂ 27 ਜੁਲਾਈ ਨੂੰ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 29 ਡਿਗਰੀ ਸੈਲਸੀਅਸ ਤੱਕ ਵਧ ਸਕਦਾ ਹੈ।

ਇਸ ਵਾਰ ਜੁਲਾਈ ਵਿੱਚ ਮੀਂਹ ਨਾ ਪੈਣ ਕਾਰਨ ਪਹਿਲੀ ਜੂਨ ਤੋਂ ਬਾਅਦ ਆਮ ਨਾਲੋਂ 47.3 ਫੀਸਦੀ ਘੱਟ ਮੀਂਹ ਪਿਆ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਇਸ ਮਾਨਸੂਨ ਵਿੱਚ ਹੁਣ ਤੱਕ 185.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਹਾਲਾਂਕਿ ਪਿਛਲੇ ਸਾਲ 2023 'ਚ ਇਹ 693.2 ਮਿ.ਮੀ. ਜਦੋਂ ਕਿ 2022 ਵਿੱਚ 473.3 ਮਿਲੀਮੀਟਰ, 2021 ਵਿੱਚ 128.6 ਮਿਲੀਮੀਟਰ ਅਤੇ 2020 ਵਿੱਚ 302.6 ਮਿਲੀਮੀਟਰ ਵਰਖਾ ਦਰਜ ਕੀਤੀ ਗਈ ਸੀ। ਹਵਾ ਵਿੱਚ ਵੱਧ ਤੋਂ ਵੱਧ ਨਮੀ 82% ਦਰਜ ਕੀਤੀ ਗਈ ਹੈ, ਜਦੋਂ ਕਿ ਘੱਟੋ-ਘੱਟ ਨਮੀ 62% ਮਾਪੀ ਜਾ ਰਹੀ ਹੈ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

📣 ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ: ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ; 10 ਤਰੀਕ ਨੂੰ ਯੂਨੀਵਰਸਿਟੀ ਬੰਦ ਦਾ ਐਲਾਨ

Mohali : ਏਅਰਪੋਰਟ ਰੋਡ 'ਤੇ ਰੀਅਲ ਅਸਟੇਟ ਕਾਰੋਬਾਰੀ 'ਤੇ ਗੋਲੀਬਾਰੀ

ਚੰਡੀਗੜ੍ਹ ਪ੍ਰਸ਼ਾਸਨ ਨੇ ਲਾਗੂ ਕੀਤਾ ESMA : Chandigarh : PGI ਵਿਖੇ 6 ਮਹੀਨਿਆਂ ਲਈ ਹੜਤਾਲ 'ਤੇ ਪਾਬੰਦੀ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਚੋਣ ਵਿੱਚ ਵੱਡਾ ਬਦਲਾਅ, ਲੋਕ ਹੱਥ ਚੁੱਕ ਕੇ ਕਰਨਗੇ ਵੋਟ, ਸੋਧ ਨੂੰ ਮਨਜ਼ੂਰੀ

ਚੰਡੀਗੜ੍ਹ ਵਿੱਚ ਕਾਂਸਟੇਬਲ ਨੇ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਲਿਆ ਪ੍ਰਣ

ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਆਨਲਾਈਨ ਭਰਤੀ ਲਈ ਫਾਰਮ ਜਾਰੀ

ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

 
 
 
 
Subscribe