Saturday, December 20, 2025
BREAKING NEWS
ਬੰਗਲਾਦੇਸ਼ ਵਿੱਚ ਅਸ਼ਾਂਤੀ: ਉਸਮਾਨ ਹਾਦੀ ਦੀ ਮੌਤ ਅਤੇ ਭਾਰਤ ਵਿਰੋਧੀ ਪ੍ਰਦਰਸ਼ਨਪੰਜਾਬ ਵਿੱਚ ਦੋ ਦਿਨਾਂ ਲਈ ਸੰਘਣੀ ਧੁੰਦ ਦੀ ਚੇਤਾਵਨੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਦਸੰਬਰ 2025)ਦਿੱਲੀ ਬੰਬ ਧਮਾਕੇ ਦੇ ਮਾਮਲੇ ਵਿੱਚ 9ਵੀਂ ਗ੍ਰਿਫ਼ਤਾਰੀਧਰਮਿੰਦਰ ਦੀ ਮੌਤ ਤੋਂ ਬਾਅਦ ਦਿਓਲ ਪਰਿਵਾਰ ਨੇ ਹੇਮਾ ਮਾਲਿਨੀ ਨੂੰ ਕਰ ਦਿੱਤਾ ਪਾਸੇ : ਸ਼ੋਭਾ ਡੇ ਦਾ ਦਾਅਵਾਕਿਹੜੇ ਪੌਦੇ 24/7 ਆਕਸੀਜਨ ਦਿੰਦੇ ਹਨ? ਨਾਸਾ ਦੇ ਵਿਗਿਆਨੀਆਂ ਨੇ ਦੱਸੇ ਕੁਦਰਤੀ ਤੌਰ 'ਤੇ ਹਵਾ ਸ਼ੁੱਧ ਕਰਨ ਵਾਲੇ ਪੌਦੇਬੁਲੰਦਸ਼ਹਿਰ: 'ਆ ਬੈਲ ਮੈਨੂੰ ਮਾਰ' ਦੀ ਕਹਾਵਤ ਹੋਈ ਸੱਚ; ਬਜ਼ੁਰਗ ਨੇ ਸ਼ਾਂਤ ਜਾਂਦੇ ਸਾਨ੍ਹ ਨੂੰ ਮਾਰਿਆ ਪੱਥਰ, ਫਿਰ ਜੋ ਹੋਇਆ ਦੇਖ ਕੇ ਕੰਬ ਜਾਵੇਗੀ ਰੂਹਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਧੁੰਦ ਦਾ ਕਹਿਰ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਅਤੇ ਬਰਫ਼ੀਲੀਆਂ ਹਵਾਵਾਂ ਦਾ ਕਹਿਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (18 ਦਸੰਬਰ 2025)

ਨਵੀ ਦਿੱਲੀ

ਚੱਕਰਵਾਤੀ ਤੂਫ਼ਾਨ : ਤੇਜ਼ ਹਵਾ ਅਤੇ ਭਾਰੀ ਮੀਂਹ ਦੀ ਸੰਭਾਵਨਾ

May 19, 2020 09:42 PM

ਨਵੀਂ ਦਿੱਲੀ : ਮਹਾ-ਚੱਕਰਵਾਤ 'ਅਮਫ਼ਾਨ' ਦੇ ਬੁਧਵਾਰ ਨੂੰ ਪਛਮੀ ਬੰਗਾਲ ਦੇ ਸਮੁੰਦਰੀ ਕੰਢੇ 'ਤੇ ਟਕਰਾਉਣ ਦੀ ਪੂਰੀ ਸੰਭਾਵਨਾ ਹੈ। ਇਸ ਦੌਰਾਨ 155 ਤੋਂ 185 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਸਰਕਾਰੀ ਬਿਆਨ ਮੁਤਾਬਕ ਕੈਬਨਿਕ ਸਕੱਤਰ ਰਾਜੀਵ ਗੌਬਾ ਦੀ ਅਗਵਾਈ ਵਾਲੀ ਕੌਮੀ ਸੰਕਟ ਪ੍ਰਬੰਧ ਕਮੇਟੀ ਦੀ ਮੰਗਲਵਾਰ ਨੂੰ ਹੋਈ ਸਮੀਖਿਆ ਬੈਠਕ ਵਿਚ ਇਹ ਜਾਣਕਾਰੀ ਦਿਤੀ ਗਈ। ਬੈਠਕ ਵਿਚ ਚੱਕਰਵਾਤੀ ਤੂਫ਼ਾਨ ਨਾਲ ਸਿੱਝਣ ਵਿਚ ਰਾਜ, ਕੇਂਦਰੀ ਮੰਤਰਾਲਿਆਂ ਅਤੇ ਏਜੰਸੀਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। 

ਲੋਕਾਂ ਨੂੰ ਕੈਂਪਾਂ ਵਿਚ ਪਹੁੰਚਾਇਆ

ਤੂਫ਼ਾਨ 'ਬੁਲਬੁਲ' ਨਾਲ ਹੋਈ ਤਬਾਹੀ ਤੋਂ ਵੀ ਕਿਤੇ ਜ਼ਿਆਦਾ ਤਬਾਹੀ ਹੋਣ ਦਾ ਖ਼ਦਸ਼ਾ

 ਮੌਸਮ ਵਿਭਾਗ ਨੇ ਦਸਿਆ ਕਿ ਤੂਫ਼ਾਨ ਦੇ 20 ਮਈ ਦੁਪਹਿਰ ਜਾਂ ਸ਼ਾਮ ਸਮੇਂ ਪਛਮੀ ਬੰਗਾਲ ਦੇ ਸਮੁੰਦਰੀ ਕੰਢੇ ਨਾਲ ਟਕਰਾਉਣ ਦੀ ਸੰਭਾਵਨਾ ਹੈ। ਵਿਭਾਗ ਨੇ ਦਸਿਆ ਕਿ ਰਾਜ ਦੇ ਤੱਟਵਰਤੀ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪਵੇਗਾ ਅਤੇ ਸਮੁੰਦਰ ਵਿਚ ਚਾਰ-ਪੰਜ ਮੀਟਰ ਉਚੀਆਂ ਲਹਿਰਾਂ ਉਠਣਗੀਆਂ। ਇਸ ਤੂਫ਼ਾਨ ਨਾਲ ਪੂਰਬੀ ਮੇਦਨੀਪੁਰ, ਦਖਣੀ ਅਤੇ ਉੱਤਰ 24 ਪਰਗਨਾ, ਹਾਵੜਾ, ਹੁਗਲੀ ਅਤੇ ਕੋਲਕਾਤਾ  ਜ਼ਿਲ੍ਹਿਆਂ ਦੇ ਕਾਫ਼ੀ ਪ੍ਰਭਾਵਤ ਹੋਣ ਦਾ ਖ਼ਦਸ਼ਾ ਹੈ। ਕਿਹਾ ਗਿਆ ਹੈ ਕਿ ਪਹਿਲਾਂ ਆਏ ਤੂਫ਼ਾਨ 'ਬੁਲਬੁਲ' ਨਾਲ ਹੋਈ ਭਾਰਤੀ ਤਬਾਹੀ ਤੋਂ ਵੀ ਕਿਤੇ ਜ਼ਿਆਦਾ ਤਬਾਹੀ ਹੋਣ ਦਾ ਖ਼ਦਸ਼ਾ ਹੈ।

ਇਹ ਖਬਰ ਵੀ ਦੇਖੋ1 ਘੰਟੇ 'ਚ 2 ਵਾਰ ਕੰਬਿਆ ਜਾਪਾਨ

ਬੁਲਬੁਲ ਤੂਫ਼ਾਨ 2019 ਦੇ ਨਵੰਬਰ ਮਹੀਨੇ ਵਿਚ ਆਇਆ ਸੀ।     ਉਧਰ, ਬੰਗਾਲ ਵਿਚ ਤਿੰਨ ਲੱਖ ਤੋਂ ਵੱਧ ਲੋਕਾਂ ਨੂੰ ਸੁਰੱÎਖਿਅਤ ਥਾਵਾਂ 'ਤੇ ਪਹੁੰਚਾ ਦਿਤਾ ਗਿਆ ਹੈ। 

ਇਹ ਲੋਕ ਉਨ੍ਹਾਂ ਥਾਵਾਂ ਦੇ ਵਾਸੀ ਹਨ ਜਿਥੇ ਤੂਫ਼ਾਨ ਤਬਾਹੀ ਮਚਾ ਸਕਦਾ ਹੈ। ਉੜੀਸਾ ਦੇ ਮੁੱਖ ਸਕੱਤਰ ਅਤੇ ਪਛਮੀ ਬੰਗਾਲ ਦੇ ਵਧੀਕ ਮੁੱਖ ਸਕੱਤਰ ਨੇ ਐਨਸੀਐਮਡੀ (NCMD) ਨੂੰ ਉਨ੍ਹਾਂ ਦੁਆਰਾ ਕੀਤੇ ਗਏ ਮੁਢਲੇ ਉਪਾਵਾਂ ਤੋਂ ਜਾਣੂੰ ਕਰਾਇਆ। ਉਨ੍ਹਾਂ ਦਸਿਆ ਕਿ ਹੇਠਲੇ ਇਲਾਕਿਆਂ ਦੇ ਲੋਕਾਂ ਨੂੰ ਕਢਿਆ ਜਾ ਰਿਹਾ ਹੈ।

 ਇਹ ਖਬਰ ਵੀ ਦੇਖੋ :  coronavirus : ਮਰੀਜ਼ਾਂ ਦਾ ਅੰਕੜਾ 1 ਲੱਖ ਤੋਂ

ਬਿਜਲੀ ਅਤੇ ਟੈਲੀਕਾਮ ਸੇਵਾਵਾਂ ਦੀ ਸੰਭਾਲ ਅਤੇ ਬਹਾਲੀ ਲਈ ਸਬੰਧਤ ਟੀਮਾਂ ਵੀ ਤੈਨਾਤ ਕੀਤੀਆਂ ਗਈਆਂ ਹਨ। ਜ਼ਰੂਰੀ ਚੀਜ਼ਾਂ ਜਿਵੇਂ ਭੋਜਨ, ਪੀਣ ਵਾਲਾ ਪਾਣੀ, ਦਵਾਈਆਂ ਆਦਿ ਦੀ ਲੋੜੀਂਦੀ ਮਾਤਰਾ ਰੱਖਣ ਲਈ ਆਖਿਆ ਗਿਆ ਹੈ।

 

Have something to say? Post your comment

Subscribe