Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਨਵੀ ਦਿੱਲੀ

24 ਘੰਟਿਆਂ ਵਿਚ ਰੀਕਾਰਡ 5611 ਮਾਮਲੇ, 140 ਮੌਤਾਂ

May 20, 2020 09:38 PM

ਨਵੀਂ ਦਿੱਲੀ : ਕੋਰੋਨਾ ਵਾਇਰਸ ਕਾਰਨ ਦੇਸ਼ ਭਰ ਵਿਚ ਬੁਧਵਾਰ ਤਕ ਕੁਲ 3303 ਲੋਕਾਂ ਦੀ ਮੌਤ ਹੋ ਗਈ ਅਤੇ ਲਾਗ ਦੇ ਮਾਮਲੇ ਵੱਧ ਕੇ 1, 06, 750 'ਤੇ ਪਹੁੰਚ ਗਏ। ਕੇਂਦਰੀ ਸਿਹਤ ਮੰਤਰਾਲੇ ਨੇ ਦਸਿਆ ਕਿ ਬੀਤੇ 24 ਘੰਟਿਆਂ ਵਿਚ 140 ਪੀੜਤ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਲਾਗ ਦੇ ਰੀਕਾਰਡ 5611 ਨਵੇਂ ਮਾਮਲੇ ਸਾਹਮਣੇ ਆਏ। ਮੰਤਰਾਲੇ ਨੇ ਕਿਹਾ ਕਿ ਦੇਸ਼ ਭਰ ਵਿਚ 61149 ਪੀੜਤ ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ ਜਦਕਿ 42297 ਲੋਕ ਸਿਹਤਯਾਬ ਹੋ ਚੁਕੇ ਹਨ ਅਤੇ ਇਕ ਮਰੀਜ਼ ਦੇਸ਼ ਤੋਂ ਬਾਹਰ ਚਲਾ ਗਿਆ। ਕੁਲ ਪੀੜਤਾਂ ਵਿਚ ਵਿਦੇਸ਼ੀ ਮਰੀਜ਼ ਵੀ ਸ਼ਾਮਲ ਹਨ। ਬੀਤੇ 24 ਘੰਟਿਆਂ ਦੌਰਾਨ ਮਹਾਰਾਸ਼ਟਰ ਵਿਚ 76, ਗੁਜਰਾਤ ਵਿਚ 25, ਮੱਧ ਪ੍ਰਦੇਸ਼ ਵਿਚ ਛੇ ਅਤੇ ਪਛਮੀ ਬੰਗਾਲ ਵਿਚ ਪੰਜ ਜਣਿਆਂ ਦੀ ਮੌਤ ਹੋਈ ਹੈ। 

ਕੁਲ 3303 ਲੋਕਾਂ ਦੀ ਮੌਤ

ਇਸੇ ਤਰ੍ਹਾਂ ਯੂਪੀ ਵਿਚ ਤਿੰਨ-ਤਿੰਨ, ਤਾਮਿਲਨਾਡੂ, ਕਰਨਾਟਕ ਅਤੇ ਤੇਲੰਗਾਨਾ ਵਿਚ ਦੋ ਦੋ ਵਿਅਕਤੀਆਂ ਦੀ ਮੌਤ ਹੋਈ ਹੈ। ਉੜੀਸਾ ਅਤੇ ਪੰਜਾਬ ਵਿਚ ਇਕ ਇਕ ਵਿਅਕਤੀ ਦੀ ਮੌਤ ਹੋਈ ਹੈ। ਦੇਸ਼ ਭਰ ਵਿਚ ਕੁਲ 3303 ਪੀੜਤ ਵਿਅਕਤੀਆਂ ਦੀ ਮੌਤ ਹੋ ਚੁਕੀ ਹੈ ਜਿਨ੍ਹਾਂ ਵਿਚੋਂ ਸੱਭ ਤੋਂ ਵੱਧ 1325 ਲੋਕਾਂ ਦੀ ਜਾਨ ਮਹਾਰਾਸ਼ਟਰ ਵਿਚ ਗਈ ਜਦਕਿ 719 ਲੋਕਾਂ ਦੀ ਮੌਤ ਗੁਜਰਾਤ ਵਿਚ ਹੋਈ ਹੈ। ਮੱਧ ਪ੍ਰਦੇਸ਼ਵਿਚ 258, ਪਛਮੀ ਬੰਗਾਲ ਵਿਚ 250, ਦਿੱਲੀ ਵਿਚ 168, ਰਾਜਸਥਾਨ ਵਿਚ 143, ਯੂਪੀ ਵਿਚ 123, ਤਾਮਿਲਨਾਡੂ ਵਿਚ 84 ਲੋਕਾਂ ਦੀ ਮੌਤ ਲਾਗ ਕਾਰਨ ਹੋਈ ਹੈ। ਕਰਨਾਟਕ ਵਿਚ ਮ੍ਰਿਤਕਾਂ ਦੀ ਗਿਣਤੀ 40 ਅਤੇ ਪੰਜਾਬ ਤੇ ਤੇਲੰਗਾਨਾ ਵਿਚ 38-38 ਹੈ। ਹਰਿਆਣਾ ਵਿਚ 14 ਜਣਿਆਂ ਦੀ ਜਾਨ ਗਈ ਹੈ। ਸਿਹਤ ਮੰਤਰਾਲੇ ਮੁਤਾਬਕ ਲਾਗ ਨਾਲ ਮੌਤਾਂ ਦੇ 70 ਫ਼ੀ ਸਦੀ ਤੋਂ ਵੱਧ ਮਾਮਲਿਆਂ ਵਿਚ ਮਰੀਜ਼ ਹੋਰ ਗੰਭੀਰ ਬੀਮਾਰੀਆਂ ਤੋਂ ਪੀੜਤ ਸਨ।

 

Have something to say? Post your comment

 

ਹੋਰ ਨਵੀ ਦਿੱਲੀ ਖ਼ਬਰਾਂ

ਦਿੱਲੀ ਸਰਕਾਰ ਦੀ ਖਾਲੀ ਸਰਕਾਰੀ ਇਮਾਰਤਾਂ ਨੂੰ ਵਿਦਿਆਰਥੀ ਹੋਸਟਲ 'ਚ ਬਦਲਣ ਦੀ ਯੋਜਨਾ

ਦਿੱਲੀ ਦੇ ਕਈ ਪੀਜੀ ਹੋਸਟਲਾਂ 'ਤੇ ਚੱਲੇਗਾ ਬੁਲਡੋਜ਼ਰ, ਪੰਜ ਜਾਇਦਾਦਾਂ ਨੂੰ ਕੀਤਾ ਸੀਲ

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ, 6 ਜਣਿਆਂ ਦੀ ਮੌਤ

ਦਿੱਲੀ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸਬੂਤ

ਪੈਲੇਟ ਗੰਨ ਮਾਮਲੇ 'ਚ FIR ਦਰਜ, ਰਾਹੁਲ ਗਾਂਧੀ ਨੇ ਕਿਹਾ ਕਿ ਨਿਆਂ ਵੱਲ ਇਹ ਪਹਿਲਾ ਕਦਮ

ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਵੱਡੇ ਐਲਾਨ

ਕੁਝ ਤਾਕਤਾਂ ਪੰਜਾਬ ਅਤੇ ਦੇਸ਼ ‘ਚ ਸ਼ਾਂਤੀ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ

ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਤੇ ਸਿਸੋਦੀਆ ਵੱਲੋਂ ਸੀਬੀਆਈ ਦੀ ਪਟੀਸ਼ਨ ਖਾਰਜ ਕਰਨ ਦੀ ਮੰਗ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ

ਦਿੱਲੀ ਦੇ ਮਯੂਰ ਵਿਹਾਰ ਮਾਲ ਪਾਰਕਿੰਗ ਵਿੱਚ ਕਾਰ ਤੋਂ ਲਾਸ਼ ਬਰਾਮਦ

 
 
 
 
Subscribe