Monday, May 04, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਮਈ 2026)ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)

ਸਿਆਸੀ

ਮੋਦੀ ਦੇ ਐਲਾਨ 'ਤੇ ਭੜਕੀ ਮਮਤਾ ਬੈਨਰਜੀ

May 22, 2020 06:01 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਫ਼ਾਨ ਤੂਫਾਨ ਨਾਲ ਤਬਾਹ ਹੋਏ ਪੱਛਮ ਬੰਗਾਲ ਦੇ ਕਈ ਜ਼ਿਲ੍ਹਿਆਂ ਦਾ ਹਵਾਈ ਦੌਰਾਨ ਕੀਤਾ। 

 ਕਿਹਾ- ਨੁਕਸਾਨ 1 ਲੱਖ ਕਰੋੜ ਦਾ, ਮਿਲੇ 1 ਹਜ਼ਾਰ ਕਰੋੜ

ਇਸ ਤੋਂ ਬਾਅਦ ਉਹਨਾਂ ਨੇ ਇਕ ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ। ਪੀਐਮ ਮੋਦੀ ਦੇ ਇਸ ਐਲਾਨ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਦਾ ਕਹਿਣਾ ਹੈ ਕਿ ਨੁਕਸਾਨ ਇਕ ਲੱਖ ਕਰੋੜ ਦਾ ਹੋਇਆ ਅਤੇ ਪੈਕੇਜ ਸਿਰਫ ਇਕ ਹਜ਼ਾਰ ਕਰੋੜ ਦਾ ਦਿੱਤਾ ਜਾ ਰਿਹਾ ਹੈ। 
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਹਜ਼ਾਰ ਕਰੋੜ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ, ਪਰ ਇਸ ਨਾਲ ਜੁੜੀ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਇਹ ਪੈਸੇ ਕਦੋਂ ਪ੍ਰਾਪਤ ਹੋਣਗੇ ਜਾਂ ਇਹ ਪੇਸ਼ਗੀ ਰਾਸ਼ੀ ਹੈ। ਅਮਫਾਨ ਤੂਫਾਨ ਕਾਰਨ ਇਕ ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। 56 ਹਜ਼ਾਰ ਕਰੋੜ ਰੁਪਏ ਤਾਂ ਸਾਡਾ ਹੀ ਕੇਂਦਰ 'ਤੇ ਬਕਾਇਆ ਹੈ। ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਵਿਚ ਚੱਕਰਵਾਤੀ ਤੂਫਾਨ ਕਾਰਨ ਭਿਆਨਕ ਤਬਾਹੀ ਮਚੀ ਹੈ।  
 ਇੱਥੇ ਪਿਛਲੇ 283 ਸਾਲ ਵਿਚ ਆਇਆ ਇਹ ਸਭ ਤੋਂ ਭਿਆਨਕ ਤੂਫਾਨ ਹੈ।

ਇਹ ਖਬਰ ਵੀ ਦੇਖੋਪੰਚਾਇਤੀ ਜ਼ਮੀਨ 'ਤੇ ਜੀਰੀ ਨਾ ਲਾਉਣ 'ਤੇ ਕਿਸਾਨਾਂ ਨੇ ਜਤਾਈ ਨਾਰਾਜਗੀ

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਅਮਫ਼ਾਨ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਹਵਾਈ ਸਰਵੇ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਕਿ ਜਦੋਂ ਦੇਸ਼ ਵਿਚ ਕੋਰੋਨਾ ਵਾਇਰਸ ਦਾ ਸੰਕਟ ਹੈ, ਉੱਥੇ ਹੀ ਪੂਰਬੀ ਖੇਤਰ ਵਿਚ ਤੂਫਾਨ ਨੇ ਪ੍ਰਭਾਵਿਤ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਨੇ ਇਸ ਤੂਫਾਨ ਨੂੰ ਲੈ ਕੇ ਤਿਆਰੀ ਕੀਤੀ ਸੀ ਪਰ ਇਸ ਦੇ ਬਾਵਜੂਦ ਅਸੀਂ 80 ਤੂਫਾਨ ਕਾਰਨ ਕਾਫੀ ਨੁਕਸਾਨ ਹੋਇਆ ਹੈ, ਜਿਸ ਵਿਚ ਘਰ ਉੱਜੜ ਗਏ ਹਨ। ਸਰਵੇ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਲਈ 1000 ਕਰੋੜ ਰੁਪਏ ਦੀ ਸ਼ੁਰੂਆਤੀ ਮਦਦ ਦਾ ਐਲਾਨ ਕੀਤਾ ਹੈ, ਇਸ ਤੋਂ ਇਲਾਵਾ ਜਲਦ ਹੀ ਕੇਂਦਰ ਦੀ ਇਕ ਟੀਮ ਸੂਬੇ ਵਿਚ ਆ ਕੇ ਸਰਵੇ ਕਰੇਗੀ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਤੋਂ ਇਲਾਵਾ 1000 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਪੀਐਮ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।

ਇਹ ਖਬਰ ਵੀ ਦੇਖੋ : ਸਰਹੱਦ ਨੇੜਿਉਂ 40 ਕਰੋੜ ਦੀ ਹੈਰੋਇਨ ਬਰਾਮਦ

ਇਹ ਖਬਰ ਵੀ : ਅੰਮ੍ਰਿਤਸਰ 'ਚ ਢਾਈ ਮਹੀਨੇ ਦੇ ਬੱਚੇ ਦੀ ਕੋਰੋਨਾ ਨਾਲ ਮੌਤ

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe