ਬਾਲੀਵੁੱਡ ਅਦਾਕਾਰ ਅਨਿਲ ਕਪੂਰ ਨੇ ਆਪਣੇ ਪ੍ਰਸ਼ੰਸਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਇਕ ਵਾਰ ਫਿਰ ਸਾਬਤ ਕੀਤਾ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਅਨਿਲ ਕਪੂਰ ਨੇ ਹਾਲ ਹੀ ਵਿੱਚ ਇੱਕ ਪਾਨ ਮਸਾਲਾ ਬ੍ਰਾਂਡ ਲਈ 10 ਕਰੋੜ ਰੁਪਏ ਦੀ ਇੱਕ ਵੱਡੀ ਐਂਡੋਰਸਮੈਂਟ ਡੀਲ ਨੂੰ ਠੁਕਰਾ ਦਿੱਤਾ ਹੈ। ਅਨਿਲ ਕਪੂਰ ਨੇ ਹਮੇਸ਼ਾ ਇੱਕ ਸਿਹਤਮੰਦ ਜੀਵਨ ਸ਼ੈਲੀ ਨੂੰ ਅੱਗੇ ਵਧਾਇਆ ਹੈ ਅਤੇ ਉਹ ਆਪਣੇ ਪ੍ਰਸ਼ੰਸਕਾਂ 'ਤੇ ਕੋਈ ਨਕਾਰਾਤਮਕ ਪ੍ਰਭਾਵ ਨਹੀਂ ਚਾਹੁੰਦੇ ਹਨ।