Tuesday, September 15, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਅਮਰੀਕਾ

ਟਰੰਪ ਨੇ ਦਿਤੇ ਚਰਚ ਖੋਲ੍ਹਣ ਦੇ ਹੁਕਮ

May 23, 2020 08:50 PM

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (president Donald Trump) ਨੇ ਚਰਚ ਅਤੇ ਹੋਰ ਧਾਰਮਕ ਸਥਾਨਾਂ ਨੂੰ ਮਹੱਤਵਪੂਰਨ ਦਸਦਿਆਂ ਸੂਬਿਆਂ ਵਿਚ ਜਾਰੀ ਤਾਲਾਬੰਦੀ (lockdown) ਦੌਰਾਨ ਦੇਸ਼ ਭਰ ਦੇ ਗਵਰਨਰਾਂ ਵਲੋਂ ਇਨ੍ਹਾਂ ਨੂੰ ਇਸ ਹਫ਼ਤੇ ਦੇ ਅਖੀਰ ਵਿਚ ਖੋਲ੍ਹਣ ਦੇ ਹੁਕਮ ਦਿਤੇ। ਨਾਲ ਹੀ ਉਨ੍ਹਾਂ ਹੁਕਮ ਨਾ ਮੰਨਣ ਉਤੇ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿਤੀ। ਪੂਰੇ ਵਿਸ਼ਵ ਵਿਚ ਅਮਰੀਕਾ ਕੋਰੋਨਾ ਵਾਇਰਸ ਨਾਲ ਸੱਭ ਤੋਂ ਜ਼ਿਆਦਾ ਪ੍ਰਭਾਵਿਤ ਰਿਹਾ ਹੈ। ਅਮਰੀਕਾ ਵਿਚ ਹੁਣ ਤਕ 16 ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਮਰਨ ਵਾਲਿਆਂ ਦੀ ਗਿਣਤੀ ਇਕ ਲੱਖ ਦੇ ਕਰੀਬ ਪਹੁੰਚ ਗਈ ਹੈ। ਰੰਪ ਨੇ ਕਿਹਾ ਕਿ ਗਵਰਨਰਾਂ ਵਲੋਂ ਇਨ੍ਹਾਂ ਥਾਵਾਂ ਨੂੰ ਖੋਲ੍ਹਣ ਦੀ ਆਗਿਆ ਦਿਤੀ ਜਾਣੀ ਚਾਹੀਦੀ ਹੈ। ਨਿਊਜ਼ ਏਜੰਸੀ ਏਪੀ ਨੇ ਜਾਣਕਾਰੀ ਦਿਤੀ ਕਿ ਟਰੰਪ ਨੇ ਇਹ ਗੱਲ ਵ੍ਹਾਈਟ ਹਾਊਸ (White House) ਵਿਚ ਜਲਦਬਾਜ਼ੀ ਵਿਚ ਕਰਵਾਈ ਕਾਨਫ਼ਰੰਸ ਦੌਰਾਨ ਕਹੀ ਹੈ।

 

Have something to say? Post your comment

 
 
 
 
 
Subscribe