ਚੰਡੀਗੜ੍ਹ : ਪੰਜਾਬ ਦੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਵਾਰਿਸ ਜਸਦੀਪ ਸਿੰਘ ਢਿੱਲੋਂ ਮੰਗਲਵਾਰ ਨੂੰ ਪੰਜਾਬ ਰਾਜ ਭਵਨ ਪੁੱਜੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।
ਰਾਜਪਾਲ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਸ ਸੰਬੰਧੀ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ। ਉਸ ਵੱਲੋਂ ਚਾਰ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ। ਉਨ੍ਹਾਂ ਵੱਲੋਂ ਇਹ ਵੀ ਲਿਖਿਆ ਗਿਆ ਕਿ- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨੂੰ ਪੰਜਾਬ ਰਾਜ ਭਵਨ ਵਿਖੇ ਮਿਲ ਕੇ ਮੈਂ ਬਹੁਤ ਹੀ ਖੁਸ਼ਹਾਲ ਮਹਿਸੂਸ ਕਰ ਰਿਹਾ ਹਾਂ।