Friday, December 13, 2024
 

ਹਿਮਾਚਲ

ਸ਼ਿਮਲਾ ਦੇ ਦਿਹਾਤੀ ਇਲਾਕੇ 'ਚ ਲੱਗੀ ਭਿਆਨਕ ਅੱਗ

November 11, 2024 05:08 PM

ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੇ ਰੋਹਡੂ ਸਮਰਕੋਟ ਦੇ ਸੇਰੀ ਪਿੰਡ 'ਚ  ਅਚਾਨਕ ਲੱਗੀ ਭਿਆਨਕ ਅੱਗ 'ਚ ਚਾਰ ਘਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਹਾਲਾਂਕਿ ਇਸ ਘਟਨਾ 'ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਪਿੰਡ ਵਾਸੀਆਂ ਨਾਲ ਮਿਲ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਘਟਨਾ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। 

 

Have something to say? Post your comment

Subscribe