Friday, December 13, 2024
 

ਚੰਡੀਗੜ੍ਹ / ਮੋਹਾਲੀ

ਮੋਹਾਲੀ : ਹਾਈਵੇ ਲੁਟੇਰਿਆਂ ਦਾ ਆਗੂ ਸਤਪ੍ਰੀਤ ਸੱਤੀ ਗ੍ਰਿਫਤਾਰ

November 17, 2024 02:45 PM

ਮੋਹਾਲੀ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ. ਹਥਿਆਰ ਬਰਾਮਦ
ਮੋਹਾਲੀ : ਪੰਜਾਬ ਦੀ ਮੋਹਾਲੀ ਪੁਲਿਸ ਅਤੇ ਅਪਰਾਧੀ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ਵਿੱਚ ਪੁਲਿਸ ਨੇ ਗੋਲੀ ਲੱਗਣ ਨਾਲ ਜ਼ਖਮੀ ਹੋਏ ਇੱਕ ਅਪਰਾਧੀ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਬਦਮਾਸ਼ ਕੋਲੋਂ ਹਥਿਆਰ ਬਰਾਮਦ ਹੋਏ ਹਨ। ਇਹ ਵੱਡੀ ਕਾਰਵਾਈ ਪਿੰਡ ਲੇਹਲੀ ਨੇੜੇ ਹੋਈ। ਫੜੇ ਗਏ ਅਪਰਾਧੀ ਦੀ ਪਛਾਣ ਸਤਪ੍ਰੀਤ ਸਿੰਘ ਉਰਫ ਸੱਤੀ ਵਜੋਂ ਹੋਈ ਹੈ, ਜੋ ਹਾਈਵੇ ਲੁਟੇਰਿਆਂ ਦੇ ਗਰੋਹ ਦਾ ਸਰਗਨਾ ਹੈ।
ਡੀਜੀਪੀ ਪੰਜਾਬ ਨੇ ਦੱਸਿਆ ਕਿ ਪਿੰਡ ਲੇਹਲੀ ਨੇੜੇ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ। ਜਿਸ ਵਿੱਚ ਸਤਪ੍ਰੀਤ ਸਿੰਘ ਨੇ ਪੁਲਿਸ ਨੂੰ ਦੇਖਦੇ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਇੱਕ ਗੋਲੀ ਸਤਪ੍ਰੀਤ ਸਿੰਘ ਨੂੰ ਲੱਗੀ ਅਤੇ ਪੁਲਿਸ ਉਸਨੂੰ ਗ੍ਰਿਫਤਾਰ ਕਰਨ ਵਿੱਚ ਸਫਲ ਰਹੀ।

ਇਹ ਗਰੋਹ ਖਾਸ ਤੌਰ 'ਤੇ ਅੰਬਾਲਾ-ਡੇਰਾਬੱਸੀ ਹਾਈਵੇ 'ਤੇ ਸਰਗਰਮ ਸੀ ਅਤੇ ਪੰਜਾਬ ਅਤੇ ਹਰਿਆਣਾ 'ਚ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ।

ਇਸ ਗਰੋਹ ਨੇ 3 ਅਤੇ 10 ਨਵੰਬਰ ਦੀ ਰਾਤ ਨੂੰ ਹਾਈਵੇਅ 'ਤੇ ਦੋ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਇਨ੍ਹਾਂ ਵਾਰਦਾਤਾਂ 'ਚ ਬੰਦੂਕ ਦੀ ਨੋਕ 'ਤੇ ਨਕਦੀ, ਮੋਬਾਈਲ ਫ਼ੋਨ ਅਤੇ ਸੋਨੇ ਦੇ ਗਹਿਣੇ ਲੁੱਟ ਲਏ ਗਏ | ਇਸ ਗਰੋਹ ਦੀਆਂ ਗਤੀਵਿਧੀਆਂ ਕਾਫੀ ਸਮੇਂ ਤੋਂ ਪੁਲਿਸ ਦੇ ਰਡਾਰ 'ਤੇ ਸਨ।

ਗ੍ਰਿਫ਼ਤਾਰੀ ਦੌਰਾਨ ਪੁਲੀਸ ਨੇ ਸਤਪ੍ਰੀਤ ਸਿੰਘ ਕੋਲੋਂ ਇੱਕ .32 ਕੈਲੀਬਰ ਦਾ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਸਤਪ੍ਰੀਤ ਸਿੰਘ ਨੇ ਇਸ ਹਥਿਆਰ ਦੀ ਵਰਤੋਂ ਲੁੱਟਾਂ-ਖੋਹਾਂ ਕਰਨ ਲਈ ਕੀਤੀ ਸੀ।

 

Have something to say? Post your comment

 
 
 
 
 
Subscribe