Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦੇ ਸਲਾਹਕਾਰ ਦੀ ਪਤਨੀ ਤੇ ਬੇਟਾ ਨਿਕਲਿਆ ਕੋਰੋਨਾ ਪਾਜ਼ੇਟਿਵ

May 25, 2020 10:25 PM

ਜੰਮੂ : ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਜੀ.ਸੀ. ਮੁਰਮੂ ਦੇ ਇਕ ਸਲਾਹਕਾਰ ਦੀ ਪਤਨੀ ਅਤੇ ਬੇਟੇ 'ਚ ਕੋਵਿਡ-19 ਇਨਫ਼ੈਕਸ਼ਨ ਦੀ ਪੁਸ਼ਟੀ ਹੋਈ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿਤੀ। ਉਨ੍ਹਾਂ ਦਸਿਆ ਕਿ ਸਲਾਹਕਾਰ ਰਿਆਸੀ ਜ਼ਿਲ੍ਹੇ ਦੇ ਵਿਸ਼ੇਸ਼ ਸੁਵਿਧਾ ਹਸਪਤਾਲ 'ਚ ਆਈਸੋਲੇਟ 'ਚ ਹੈ। ਉਸੇ ਹਸਪਤਾਲ 'ਚ ਉਨ੍ਹਾਂ ਦੀ ਪਤਨੀ ਅਤੇ ਬੇਟੇ ਨੂੰ ਵੀ ਰਖਿਆ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਸਲਾਹਕਾਰ ਦੀ ਪਤਨੀ ਅਤੇ ਬੇਟਾ ਕੁੱਝ ਦਿਨ ਪਹਿਲਾਂ ਹੀ ਦਿੱਲੀ ਤੋਂ ਆਏ ਸਨ ਅਤੇ ਇਕ ਗੈਸਟ ਹਾਊਸ 'ਚ ਰੁਕੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਨਮੂਨਿਆਂ ਦੇ ਜਾਂਚ ਨਤੀਜੇ ਐਤਵਾਰ ਰਾਤ ਨੂੰ ਆਏ, ਜਿਸ 'ਚ ਉਹ ਇਨਫ਼ੈਕਟਡ ਪਾਏ ਗਏ। ਸਲਾਹਕਾਰ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਅਧਿਕਾਰੀਆਂ ਨੇ ਕਿਹਾ ਕਿ ਗੈਸਟ ਹਾਊਸ 'ਚ ਉਨ੍ਹਾਂ ਦੋਹਾਂ ਦੇ ਸੰਪਰਕ 'ਚ ਆਏ ਲੋਕਾਂ ਦਾ ਪਤਾ ਲਗਾ ਕੇ ਨਮੂਨੇ ਇਕੱਠੇ ਕੀਤੇ ਜਾਣਗੇ।

 

Have something to say? Post your comment

 
 
 
 
 
Subscribe