Tuesday, July 08, 2025
 

ਰਾਸ਼ਟਰੀ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਜਨਵਰੀ ਨੂੰ

January 10, 2025 04:58 PM

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਜਨਵਰੀ ਨੂੰ
ਪਟਿਆਲਾ, 10 ਜਨਵਰੀ
 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 13 ਜਨਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਚ.ਡੀ.ਬੀ. ਫਾਈਨਾਂਸ ਵਿੱਚ ਸੇਲਜ਼ਪਰਸਨ ਤੇ ਟੈਲੀ ਕਾਲਿੰਗ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
        ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ,  ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਚ.ਡੀ.ਬੀ. ਫਾਈਨਾਂਸ ਵੱਲੋਂ ਸੇਲਜ਼ਪਰਸਨ ਤੇ ਟੈਲੀ ਕਾਲਿੰਗ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ,  ਜਿਨ੍ਹਾਂ ਉਮੀਦਵਾਰਾਂ ਕੋਲ ਬਾਰ੍ਹਵੀਂ, ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-30 ਸਾਲ ਹੋਵੇ ਅਤੇ  ਲੜਕੇ ਤੇ ਲੜਕੀਆਂ ਦੋਵੇਂ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 13-01-2025 ਦਿਨ ਸੋਮਵਾਰ,  ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,  ਬਲਾਕ ਡੀ,  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ,  ਨੇੜੇ ਸੇਵਾ ਕੇਂਦਰ,  ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

दुर्गा पूजा में रक्तबीज 2 से दमदार वापसी के लिए तैयार हैं अबीर चटर्जी

ਰੇਲਵੇ ਅਸਿਸਟੈਂਟ ਲੋਕੋ ਪਾਇਲਟ ਭਰਤੀ 2025 ਪ੍ਰੀਖਿਆ ਦੀ ਮਿਤੀ ਦਾ ਐਲਾਨ

मुंबई में हुआ धर्म, शासन और समाज का अद्वितीय संगम

ਅਗਲੇ 7 ਦਿਨਾਂ ਤੱਕ ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ

ਦਿੱਲੀ ਦੇ ਪੈਟਰੋਲ ਪੰਪਾਂ 'ਤੇ ਅੱਜ ਤੋਂ ਪੁਲਿਸ ਤਾਇਨਾਤ, ਪੁਰਾਣੇ ਵਾਹਨ ਜ਼ਬਤ ਕੀਤੇ ਜਾਣਗੇ; ਟਰਾਂਸਪੋਰਟ ਵਿਭਾਗ ਅਤੇ ਐਮਸੀਡੀ ਵੀ ਤਿਆਰ

ਰੇਲਵੇ ਯਾਤਰੀਆਂ ਨੂੰ ਝਟਕਾ, ਕੱਲ੍ਹ ਤੋਂ ਮਹਿੰਗੇ ਹੋਣਗੇ ਰੇਲ ਕਿਰਾਏ; ਜਾਣੋ ਕਿੰਨਾ ਵਧੇਗਾ ਭਾਅ

भारतीय किशोर लेखक और वैज्ञानिक ने एलन मस्क पर लिखी प्रेरक जीवनी

Breaking : ਰਾਜਾ ਕਤਲ ਕੇਸ ਵਿੱਚ ਨਵਾਂ ਮੋੜ

15 ਜੁਲਾਈ ਤੋਂ ਮੋਟਰਸਾਈਕਲ ਸਵਾਰਾਂ ਨੂੰ ਵੀ ਦੇਣਾ ਪਵੇਗਾ ਟੋਲ ਟੈਕਸ? ਨਿਤਿਨ ਗਡਕਰੀ ਨੇ ਕੀ ਕਿਹਾ?

ਬਿਹਾਰ 'ਚ CBI ਦਾ ਛਾਪਾ, ਸੋਨੇ ਦੀਆਂ ਇੱਟਾਂ ਤੇ ਹੋਰ ਸਮਾਨ ਬਰਾਮਦ

 
 
 
 
Subscribe