Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਨਵੀ ਦਿੱਲੀ

ਦੇਸ਼ 'ਚ covid-19 ਕਾਰਨ ਮੌਤਾਂ ਦੀ ਗਿਣਤੀ 4167 ਹੋਈ

May 26, 2020 09:42 PM

ਨਵੀਂ ਦਿੱਲੀ: ਭਾਰਤ 'ਚ ਸੋਮਵਾਰ ਸਵੇਰੇ ਅੱਠ ਵਜੇ ਤੋਂ covid-19 ਨਾਲ 146 ਹੋਰ ਵਿਅਕਤੀਆਂ ਦੇ ਜਾਨ ਗੁਆਉਣ ਦੇ ਨਾਲ ਹੀ ਦੇਸ਼ ਅੰਦਰ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 4167 ਹੋ ਗਈ ਹੈ। ਜਦਕਿ 6535 ਨਵੇਂ ਮਾਮਲੇ ਸਾਹਮਣੇ ਆਉਣ ਮਗਰੋਂ ਦੇਸ਼ ਅੰਦਰ ਲਾਗ ਦੇ ਮਾਮਲੇ ਵੱਧ ਕੇ 1, 45, 380 ਹੋ ਗਏ। ਕੇਂਦਰੀ ਸਿਹਤ ਮੰਤਰਾਲੇ ਨੇ ਦਸਿਆ ਕਿ ਦੇਸ਼ 'ਚ ਅਜੇ ਕੋਰੋਨਾ ਵਾਇਰਸ (coronavirus) ਦੇ 80, 772 ਮਰੀਜ਼ਾਂ ਦਾ ਇਲਾਜ ਜਾਰੀ ਹੈ, ਜਦਕਿ 60, 490 ਲੋਕ ਪੂਰੀ ਤਰ੍ਹਾਂ ਸਿਹਤਮੰਦ ਹੋ ਚੁੱਕੇ ਹਨ ਅਤੇ ਇਕ ਦੇਸ਼ ਛੱਡ ਕੇ ਚਲਾ ਗਿਆ ਹੈ। ਸਿਹਤ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, ''ਦੇਸ਼ 'ਚ ਅਜੇ ਤਕ ਲਗਭਗ 41.61 ਫ਼ੀ ਸਦੀ ਮਰੀਜ਼ ਠੀਕ ਹੋ ਚੁੱਕੇ ਹਨ।'' ਮੰਤਰਾਲੇ ਦੇ ਅੰਕੜਿਆਂ ਅਨੁਸਾਰ ਕੁਲ 4167 ਮ੍ਰਿਤਕਾਂ 'ਚੋਂ ਸੱਭ ਤੋਂ ਜ਼ਿਆਦਾ 1695 ਲੋਕਾਂ ਦੀ ਜਾਨ ਮਹਾਰਾਸ਼ਟਰ 'ਚ ਗਈ। ਇਸ ਤੋਂ ਬਾਅਦ 888 ਗੁਜਰਾਤ 'ਚ, ਮੱਧ ਪ੍ਰਦੇਸ਼ 'ਚ 300, ਪਛਮੀ ਬੰਗਾਲ 'ਚ 278, ਦਿੱਲੀ 'ਚ 276, ਰਾਜਸਥਾਨ 'ਚ 167, ਉੱਤਰ ਪ੍ਰਦੇਸ਼ 'ਚ 165, ਤਾਮਿਲਨਾਡੂ 'ਚ 118 ਅਤੇ ਆਂਧਰ ਪ੍ਰਦੇਸ਼ ਤੇ ਤੇਲੰਗਾਨਾ 'ਚ 56-56 ਲੋਕਾਂ ਦੀ ਜਾਨ ਗਈ। ਕਰਨਾਟਕ 'ਚ 44, ਪੰਜਾਬ 'ਚ 40, ਜੰਮੂ-ਕਸ਼ਮੀਰ 'ਚ 23, ਹਰਿਆਣਾ 'ਚ 16 ਜਦਕਿ ਬਿਹਾਰ 'ਚ 13 ਅਤੇ ਉੜੀਸਾ 'ਚ ਸੱਤ ਵਿਅਕਤੀਆਂ ਨੇ ਅਪਣੀ ਜਾਨ ਗੁਆਈ ਹੈ। ਕੇਰਲ ਅਤੇ ਹਿਮਾਚਲ ਪ੍ਰਦੇਸ਼ 'ਚ ਪੰਜ-ਪੰਜ, ਝਾਰਖੰਡ ਅਤੇ ਆਸਾਮ 'ਚ ਹੁਣ ਤਕ ਚਾਰ-ਚਾਰ ਵਿਅਕਤੀਆਂ ਦੀ ਮੌਤ ਹੋਈ ਹੈ। ਚੰਡੀਗੜ੍ਹ ਅਤੇ ਉੱਤਰਾਖੰਡ 'ਚ ਕੋਰੋਨਾ ਵਾਇਰਸ ਨਾਲ ਤਿੰਨ-ਤਿੰਨ ਵਿਅਕਤੀਆਂ ਦੀ ਜਦਕਿ ਮੇਘਾਲਿਆ 'ਚ ਹੁਣ ਤਕ ਇਕ ਵਿਅਕਤੀ ਦੀ ਮੌਤ ਹੋਈ ਹੈ। ਮੰਤਰਾਲੇ ਅਨੁਸਾਰ ਕੋਰੋਨਾ ਵਾਇਰਸ ਦੇ ਸੱਭ ਤੋਂ ਜ਼ਿਆਦਾ 52, 667 ਮਾਮਲੇ ਮਹਾਰਾਸ਼ਟਰ 'ਚ, ਫਿਰ 17, 082 ਤਾਮਿਲਨਾਡੂ 'ਚ, 14, 460 ਗੁਜਰਾਤ 'ਚ, 14, 053 ਦਿੱਲੀ 'ਚ, 7, 300 ਰਾਜਸਥਾਨ 'ਚ, 6859 ਮੱਧ ਪ੍ਰਦੇਸ਼ 'ਚ ਅਤੇ 6532 ਉੱਤਰ ਪ੍ਰਦੇਸ਼ 'ਚ ਸਾਹਮਣੇ ਆਏ ਹਨ।  

 

Have something to say? Post your comment

 

ਹੋਰ ਨਵੀ ਦਿੱਲੀ ਖ਼ਬਰਾਂ

ਦਿੱਲੀ ਸਰਕਾਰ ਦੀ ਖਾਲੀ ਸਰਕਾਰੀ ਇਮਾਰਤਾਂ ਨੂੰ ਵਿਦਿਆਰਥੀ ਹੋਸਟਲ 'ਚ ਬਦਲਣ ਦੀ ਯੋਜਨਾ

ਦਿੱਲੀ ਦੇ ਕਈ ਪੀਜੀ ਹੋਸਟਲਾਂ 'ਤੇ ਚੱਲੇਗਾ ਬੁਲਡੋਜ਼ਰ, ਪੰਜ ਜਾਇਦਾਦਾਂ ਨੂੰ ਕੀਤਾ ਸੀਲ

ਦਿੱਲੀ 'ਚ ਪੰਜ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ, 6 ਜਣਿਆਂ ਦੀ ਮੌਤ

ਦਿੱਲੀ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸਬੂਤ

ਪੈਲੇਟ ਗੰਨ ਮਾਮਲੇ 'ਚ FIR ਦਰਜ, ਰਾਹੁਲ ਗਾਂਧੀ ਨੇ ਕਿਹਾ ਕਿ ਨਿਆਂ ਵੱਲ ਇਹ ਪਹਿਲਾ ਕਦਮ

ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਵੱਡੇ ਐਲਾਨ

ਕੁਝ ਤਾਕਤਾਂ ਪੰਜਾਬ ਅਤੇ ਦੇਸ਼ ‘ਚ ਸ਼ਾਂਤੀ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ

ਆਬਕਾਰੀ ਨੀਤੀ ਮਾਮਲੇ 'ਚ ਕੇਜਰੀਵਾਲ ਤੇ ਸਿਸੋਦੀਆ ਵੱਲੋਂ ਸੀਬੀਆਈ ਦੀ ਪਟੀਸ਼ਨ ਖਾਰਜ ਕਰਨ ਦੀ ਮੰਗ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ

ਦਿੱਲੀ ਦੇ ਮਯੂਰ ਵਿਹਾਰ ਮਾਲ ਪਾਰਕਿੰਗ ਵਿੱਚ ਕਾਰ ਤੋਂ ਲਾਸ਼ ਬਰਾਮਦ

 
 
 
 
Subscribe