Monday, June 16, 2025
 
BREAKING NEWS
ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ राणा नायडू सीज़न 2 में दमदार प्रदर्शन करने के लिए तैयार हैं तनुज विरवानीगोवा में शोथीम प्राइड ऑफ इंडिया और प्राइड ऑफ गोवा अवार्ड का आयोजनਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ Prominent Personalities Attend Antim Ardas of Gurdas Mann's brother Gurpanth Maan in Chandigarhਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਜੂਨ 2025)पंजाब सरकार द्वारा पंजाब में मिनी जंगल लगाने मुख्य हाइवे पर पौधारोपण का काम पुरजोरों पर BBC ਨੇ ਜਾਰੀ ਕੀਤੀ ਮੂਸੇਵਾਲਾ ਦੀ ਡਾਕੂਮੈਂਟਰੀ, ਪਿਤਾ ਬਲਕੌਰ ਸਿੰਘ ਨੇ ਭੇਜਿਆ ਕਾਨੂੰਨੀ ਨੋਟਿਸਸਰਕਾਰ ਦਾ ਹੁਕਮ : ਹੁਣ ਏਅਰਕੰਡੀਸ਼ਨਰ AC 20 ਤੋਂ 28 ਡਿਗਰੀ ਤਾਪਮਾਨ ਦੀ ਰੇਂਜ ਵਾਲੇ ਹੋਣਗੇ :ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਸਖ਼ਤ ਗਰਮੀ ਦਾ ਅਲਰਟ ਜਾਰੀ

ਕਾਰੋਬਾਰ

ਪੰਜਾਬ ’ਚ 90 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

February 21, 2025 08:55 PM
ਪੰਜਾਬ ’ਚ 90 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਮੰਤਰੀ ਤਰੁਨਪ੍ਰੀਤ ਸਿੰਘ ਸੌਂਦ 
 
 
 55000 ਨਵੇਂ ਐਮ ਐਸ ਐਮ ਈਜ਼ ਦਰਜ ਹੋਏ ਇਨਵੈਸਟ ਪੰਜਾਬ ਪੋਰਟਲ ਦੇਸ਼ ਭਰ ਵਿੱਚੋਂ ਪਹਿਲੇ ਸਥਾਨ ’ਤੇ
 
 ਸੂਬੇ ਦੇ ਪਿੰਡਾਂ ’ਚ 6000 ਖੇਡ ਮੈਦਾਨਾਂ ’ਚੋਂ 3000 ਮੈਦਾਨ ਮੁਕੰਮਲ, ਬਾਕੀ ਅਗਲੇ ਵਿੱਤੀ ਸਾਲ ਦੇ ਅਖੀਰ ਤੱਕ ਪੂਰੇ ਕਰ ਲਏ ਜਾਣਗੇ
 
 ਛੱਪੜਾਂ ਦੀ ਸਫ਼ਾਈ ਅਤੇ ਸੁੰਦਰੀਕਰਨ ਦਾ ਕੰਮ ਜਾਰੀ 
 
 ਕਿਰਤ ਵਿਭਾਗ ’ਚ ਫ਼ਾਰਮ 27 ਦਾ ਸਰਲੀਕਰਨ, ਤਿੰਨ ਮਹੀਨੇ ’ਚ 60 ਹਜ਼ਾਰ ਕਿਰਤੀਆਂ ਦੀਆਂ ਰਜਿਸਟ੍ਰੇਸ਼ਨਾਂ ਦਰਜ ਕੀਤੀਆਂ 
 
 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਫ਼ਰਵਰੀ, 2025: ਪੰਜਾਬ ਦੇ ਸਨਅਤ ਅਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਨੂੰ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਾ ਦਿੱਤਾ ਹੈ। ਸੂਬੇ ’ਚ 90 ਹਜ਼ਾਰ ਕਰੋੜ ਰੁਪਏ ਤੋਂ ਵਧਰੇ ਦੇ ਨਿਵੇਸ਼ਕ ਪ੍ਰਸਤਾਵ ਪ੍ਰਾਪਤ ਹੋਏ ਹਨ। ਅੱਜ ਇੱਥੇ ਇੱਕ ਨਿੱਜੀ ਟੀਵੀ ਚੈਨਲ ਵੱਲੋਂ ਕਰਵਾਏ ਸਮਾਗਮ ’ਚ ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ਆਪਣੇ ਮਹਿਕਮਿਆਂ ਦੀ ਪ੍ਰਗਤੀ ਦਾ ਬਿਊਰਾ ਦਿੰਦਿਆਂ ਮੰਤਰੀ ਸੌਂਦ ਨੇ ਦੱਸਿਆ ਕਿ ਇਹ ਸਰਕਾਰ ਦੀ ਨਿਵੇਸ਼ਕਾਂ ਪ੍ਰਤੀ ਉਦਾਰ ਨੀਤੀ ਦਾ ਨਤੀਜਾ ਹੈ ਕਿ ਟਾਟਾ ਸਟੀਲ ਦਾ ਜਮਸ਼ੇਦਪੁਰ ਤੋਂ ਬਾਅਦ ਸਭ ਤੋਂ ਵੱਡਾ ਬਲਾਸਟ ਫ਼ਰਨੇਸ ਦਾ ਸਟੀਲ ਪਲਾਂਟ ਪੰਜਾਬ ’ਚ ਲੁਧਿਆਣਾ ਨੇੜੇ ਸਾਈਕਲ ਵੈਲੀ ’ਚ ਆਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਇਨਵੈਸਟ ਪੰਜਾਬ ਪੋਰਟਲ ਵਪਾਰ ਨੂੰ ਸੁਖਾਲਾ ਬਣਾਉਣ ਦੀ ਸ਼੍ਰੇਣੀ ’ਚ ਪੂਰੇ ਦੇਸ਼ ’ਚੋਂ ਪਹਿਲੇ ਸਥਾਨ ’ਤੇ ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ 55000 ਨਵੇਂ ਐਮ ਐਸ ਐਮ ਈਜ਼ ਨੇ ਆਪਣੀ ਇੰਨਲਿਸਟਮੈਂਟ ਕਰਵਾ ਕੇ ਸੂਬੇ ਅੰਦਰ ਕੰਮ ਕਰਨ ਦੀ ਰੁਚੀ ਦਿਖਾਈ ਹੈ।
ਉੁਨ੍ਹਾਂ ਦੱਸਿਆ ਕਿ ਸੂਬੇ ’ਚ ਉਦਯੋਗਾਂ ਨੂੰ ਮਜ਼ਬੂਤ ਕਰਨ ਲਈ ਸਟੇਟ ਜੀ ਐਸ ਟੀ ਅਤੇ ਬਿਜਲੀ ਦਰਾਂ ’ਚ ਸਬਸਿਡੀ ਦੇ ਕੇ ਨਿਵੇਸ਼ਕਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਗਾ ਪ੍ਰਾਜੈਕਟ ਲਈ ਵਿਸ਼ੇਸ਼ ਨੀਤੀ ਤਿਆਰ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਕੈਂਸਲ ਹੋਏ ਸਨਅਤੀ ਪਲਾਟਾਂ ( ਪੀ ਐਸ ਆਈ ਈ ਸੀ) ਨੂੰ ਮੁੜ ਤੋਂ ਬਹਾਲ ਕਰਨ ਲਈ ਯਕਮੁਸ਼ਤ ਨਿਪਟਾਰਾ (ਓ ਟੀ ਐਸ) ਸਕੀਮ ਲਿਆ ਰਹੇ ਹਾਂ ਤਾਂ ਜੋ ਪਲਾਟ ਹੋਲਡਰਾਂ ਨੂੰ ਸਨਅਤੀ ਇਕਾਈ ਲਾਉਣ ਦਾ ਮੌਕਾ ਮਿਲ ਸਕੇ। ਉਨ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ’ਚ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਦਿੰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 6000 ਪਿੰਡਾਂ ’ਚ ਖੇਡ ਮੈਦਾਨ ਤਿਆਰ ਕਰਨ ਦਾ ਅਗਲੇ ਵਿੱਤੀ ਵਰ੍ਹੇ ਤੱਕ ਦਾ ਟੀਚਾ ਰੱਖਿਆ ਗਿਆ ਹੈ, ਜਿਸ ਵਿੱਚੋਂ 50 ਫ਼ੀਸਦੀ ਭਾਵ 3000 ਖੇਡ ਮੈਦਾਨ ਤਿਆਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਛੱਪੜਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਸੁੰਦਰੀਕਰਣ ਕੀਤਾ ਜਾ ਰਿਹਾ ਹੈ।
ਮੰਤਰੀ ਸੌਂਦ ਨੇ ਕਿਹਾ ਕਿ ਸੂਬੇ ਦੇ ਪਿੰਡਾਂ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ’ਤੇ ਲਾਇਬ੍ਰੇਰੀਆਂ ਸਥਾਪਿਤ ਕਰਕੇ, ਨੌਜੁਆਨਾਂ ਨੂੰ ਮਿਆਰੀ ਕਿਤਾਬਾਂ, ਇੰਟਰਨੈਟ ਸਹੂਲਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ’ਚ ਜ਼ਮੀਨੀ ਪਾਣੀ ਦੀ ਬੱਚਤ ਲਈ ਲੰਮੇ ਸਮੇਂ ਦੀ ਯੋਜਨਾ ਤਹਿਤ ਖੇਤੀਬਾੜੀ ਲਈ 100 ਫ਼ੀਸਦੀ ਨਹਿਰੀ ਪਾਣੀ ’ਤੇ ਆਧਾਰਿਤ ਸਿੰਚਾਈ ਪ੍ਰੋਗਰਾਮ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਸੂਏ ਪੱਕੇ ਹੋ ਰਹੇ ਹਨ ਅਤੇ ਮੋਘੇ, ਟੇਲਾਂ ਕੱਢੀਆਂ ਜਾ ਰਹੀਆਂ ਹਨ। ਮੰਤਰੀ ਸੌਂਦ ਅਨੁਸਾਰ ਕਿਰਤ ਵਿਭਾਗ ਵਿੱਚ ਸਭ ਤੋਂ ਵੱਡੀ ਮੁਸ਼ਕਿਲ ਫ਼ਾਰਮ 27 ਦੀ ਘੁੰਮਣ-ਘੇਰੀਆਂ ਸਨ, ਜਿਸ ਦਾ ਹੁਣ ਸਰਲੀਕਰਣ ਕਰ ਦਿੱਤਾ ਗਿਆ ਹੈ। ਪਿਛਲੇ ਤਿੰਨ ਮਹੀਨਿਆਂ ’ਚ 60 ਹਜ਼ਾਰ ਤੋਂ ਵਧੇਰੇ ਕਿਰਤੀਆਂ ਦੀਆਂ ਰਜਿਸਟ੍ਰੇਸ਼ਨਾਂ ਪੰਜਾਬ ਮਕਾਨ ਤੇ ਹੋਰ ਉਸਾਰੀ ਕਾਮਿਆਂ ਨਾਲ ਸਬੰਧਤ ਬੋਰਡ ਦੀਆਂ ਸਹੂਲਤਾਂ ਲਈ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਪੰਜਾਬ ’ਚ ਸੈਰ ਸਪਾਟਾ ਨੂੰ ਉਤਸ਼ਾਹ ਦੇਣ ਦੇ ਮੰਤਵ ਨਾਲ ਕੀਤੇ ਜਾ ਰਹੇ ਕੰਮਾਂ ’ਚ ਪੰਜਾਬ ਦੀ ਧਰਤੀ ’ਤੇ ਆਉਣ ਵਾਲੇ ਲੋੋਕਾਂ ਨੂੰ ਵੱਖਰਾ ਪ੍ਰਭਾਵ ਦੇਣ ਲਈ ਸੂਬੇ ਦੀ ਐਂਟਰੈਂਸ ’ਤੇ ਥੀਮ ਅਧਾਰਿਤ ਗਲਿਆਰਾ ਗੇਟ ਬਣਾਏ ਜਾਣ ਦੀ ਯੋਜਨਾ ’ਤੇ ਕੰਮ ਕਰਨ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਇਹ ਗੇਟ ਪੰਜਾਬ ਦੀ ਸ਼ਾਨ ’ਚ ਵਾਧਾ ਕਰਨ ਦੇ ਨਾਲ ਨਾਲ ਗੁਰੂਆਂ-ਪੀਰਾਂ, ਸੰਤ-ਸਿਪਾਹੀਆਂ ਅਤੇ ਸੂਰਬੀਰਾਂ ਦੀ ਧਰਤੀ ’ਤੇ ਦਾਖਲ ਹੋਣ ਦਾ ਵੱਖਰਾ ਅਹਿਸਾਸ ਕਰਵਾਏਗਾ।
 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

महाराष्ट्र में आरएंडबी का पहला और भारत में 26वां स्टोर ठाणे में खुला

कच्चा लेमन प्रोडक्शंस ने बोल्ड क्रिएटिव विजन के साथ लॉन्च किए कई प्रोजेक्ट्स

रसना ने मशहूर ब्रांड जम्पिन का अधिग्रहण कर रेडी-टु-ड्रिंक मार्केट में रखा कदम

ਜੇਨਸੋਲ ਇੰਜੀਨੀਅਰਿੰਗ ਦੇ CEO ਨੇ ਦਿੱਤਾ ਅਸਤੀਫ਼ਾ

ਸੋਨੇ ਦੀ ਕੀਮਤ 'ਚ ਭਾਰੀ ਗਿਰਾਵਟ:

ਭਾਰਤ 'ਚ 300 ਤੋਂ ਵੱਧ ਉਡਾਣਾਂ ਰੱਦ, 25 ਹਵਾਈ ਅੱਡੇ ਅਸਥਾਈ ਤੌਰ 'ਤੇ ਬੰਦ, ਜਾਣੋ ਕਿੰਨਾ ਸਮਾਂ ਰਹਿਣਗੇ ਬੰਦ

आज़ाद इंजीनियरिंग के लीन मैनुफैक्चरिंग युनिट का उद्घाटन

ਅੱਜ ਦੀ ਸੋਨੇ ਦੀ ਕੀਮਤ: 10 ਵੱਡੇ ਸ਼ਹਿਰਾਂ ਵਿੱਚ ਹੋਈ ਕਮੀ, ਨਿਵੇਸ਼ ਦਾ ਸਹੀ ਮੌਕਾ

महाराष्ट्र के राज्यपाल ने मुंबई में आदित्य ज्योत आई हॉस्पिटल ए यूनिट ऑफ डॉ. अग्रवाल्स आई हॉस्पिटल का उद्घाटन किया

मानुषी छिल्लर ने सेनको गोल्ड एंड डायमंड्स का मुंबई में पहला मेट्रो स्टेशन स्टोर लॉन्च किया

 
 
 
 
Subscribe