Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹਰਿਆਣਾ

ਨੋਹਰ ਫ਼ੀਡਰ 'ਚੋਂ ਮਿਲੀਆਂ 4 ਲਾਸ਼ਾਂ, ਇਲਾਕੇ 'ਚ ਸਨਸਨੀ

June 04, 2020 10:38 PM

ਸਿਰਸਾ : ਸਿਰਸਾ ਜ਼ਿਲ੍ਹੇ ਦੇ ਚੋਪਟਾ ਬਲਾਕ ਦੇ ਪਿੰਡ ਰੂਪਾਵਾਸ ਵਿਚ ਵਗਦੀ ਨੋਹਰ ਫ਼ੀਡਰ ਵਿਚੋਂ ਇਕੱਠੇ ਚਾਰ ਵਿਅਕਤੀਆਂ ਦੀਆਂ ਲਾਸ਼ਾਂ ਮਿਲਣ ਨਾਲ ਆਲੇ-ਦੁਆਲੇ ਦੇ ਇਲਾਕੇ ਵਿਚ ਸਨਸਨੀ ਫੈਲ ਗਈ। ਚਾਰੇ ਮ੍ਰਿਤਕ ਆਪਸ ਵਿਚ ਚੁੰਨੀ ਨਾਲ ਬੱਝੇ ਹੋਏ ਸਨ। ਪੁਲਿਸ ਨੂੰ ਇਤਲਾਹ ਮਿਲਣ ਤੇ ਵੀ ਇਨ੍ਹਾਂ ਲਾਸ਼ਾਂ ਦੀ ਸ਼ਨਾਖ਼ਤ ਨਹੀਂ ਹੋ ਸਕੀ। ਪੁਲਿਸ ਅਨੁਸਾਰ ਇਨ੍ਹਾਂ ਵਿਚੋ ਇੱਕ ਵਿਅਕਤੀ ਨੇ ਨੀਲੇ ਰੰਗ ਦਾ ਟ੍ਰੈਕ ਸੂਟ ਪਾਇਆ ਹੋਇਆ ਹੈ ਅਤੇ ਉਸ ਦੇ ਦੇ ਹੱਥ ਉਤੇ SHD ਲਿਖਿਆ ਹੋਇਆ ਹੈ।

ਇਲਾਕਾ ਵਾਸੀਆਂ ਨੇ ਆਰਥਕ ਤੰਗੀ ਕਾਰਨ ਖ਼ੁਦਕਸ਼ੀ ਦਾ ਸ਼ੱਕ ਪ੍ਰਗਟਾਇਆ

ਜਮਾਲ ਪੁਲਿਸ ਚੌਕੀ ਦੇ ਇੰਚਾਰਜ ਓਮ ਪ੍ਰਕਾਸ਼ ਨੇ ਦਸਿਆ ਕਿ ਜਿਨ੍ਹਾਂ ਚਾਰ ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ ਹਨ ਉਨ੍ਹਾਂ ਵਿਚ ਮਰਦ ਦੀ ਉਮਰ ਲਗਭਗ 35 ਸਾਲ ਹੈ ਜਦਕਿ ਔਰਤ ਕਰੀਬ 32 ਸਾਲ ਦੀ ਹੈ। ਇਸੇ ਤਰ੍ਹਾਂ ਉਨ੍ਹਾਂ ਨਾਲ ਬੱਝੀ ਕੁੜੀ ਦੀ ਉਮਰ 9 ਸਾਲ ਅਤੇ ਮੁੰਡੇ ਦੀ ਉਮਰ 6 ਸਾਲ ਲੱਗ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਹ ਚਾਰੇ ਲਾਸ਼ਾਂ ਨਹਿਰ ਵਿਚ ਪਿਛੇ ਤੋਂ ਵਗਦੇ ਪਾਣੀ ਵਿਚ ਆਈਆਂ ਹਨ। ਪੁਲਿਸ ਅਨੁਸਾਰ ਇਹ ਚਾਰੇ ਮੈਂਬਰ ਇਕ ਹੀ ਪਰਵਾਰ ਦੇ ਹੋ ਸਕਦੇ ਹਨ। ਆਲੇ-ਦੁਆਲੇ ਲੋਕਾਂ ਨੇ ਇਹ ਵੀ ਸ਼ੱਕ ਪ੍ਰਗਟਾਇਆ ਕਿ ਆਰਥਕ ਤੰਗੀ ਕਾਰਨ ਪੂਰੇ ਪਰਵਾਰ ਨੇ ਨੋਹਰ ਫ਼ੀਡਰ ਵਿਚ ਕੁੱਦ ਕੇ ਆਤਮ ਹਤਿਆ ਕਰ ਲਈ ਹੋਵੇਗੀ। ਜਮਾਲ ਚੌਕੀਂ ਦੇ ਇੰਚਾਰਜ ਓਮ ਪ੍ਰਕਾਸ਼ ਦਾ ਕਹਿਣਾ ਹੈ ਕਿ ਪੁਲਿਸ ਨੇੜਲੇ ਥਾਣਿਆਂ ਅਤੇ ਚੌਕੀਆਂ ਵਿਚੋਂ ਗੁਮਸ਼ੁਦਾ ਲੋਕਾਂ ਦੀ ਜਾਣਕਾਰੀ ਜੁਟਾ ਰਹੀ ਹੈ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਕਾਂਗਰਸ ਵੱਲੋਂ ਹਰਿਆਣਾ 'ਚ ਹਰੇਕ ਜ਼ਿਲ੍ਹੇ 'ਚ 20 ਬੂਥਾਂ ਲਈ ਇੱਕ ਮੰਡਲ ਬਣਾਉਣ ਦਾ ਨਿਰਦੇਸ਼

ਹਰਿਆਣਾ ਰੋਡਵੇਜ਼ 'ਚ ਇਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਮੁਫ਼ਤ ਬੱਸ ਯਾਤਰਾ ਸਹੂਲਤ

ਰੋਡਵੇਜ਼ ਕਰਮਚਾਰੀਆਂ ਦੀਆਂ ਹਰਿਆਣਾ ਸਰਕਾਰ ਨਾਲ 80-90 ਫੀਸਦੀ ਮੰਗਾਂ 'ਤੇ ਬਣੀ ਸਹਿਮਤੀ

ਗੁਰੂਗ੍ਰਾਮ ਜੇਲ੍ਹ 'ਚ ਬੰਦ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ

ਹਰਿਆਣਾ ਸਰਕਾਰ ਵੱਲੋਂ 13 ਹੜਤਾਲ 'ਤੇ ਚੱਲ ਰਹੇ ਫਾਇਰਫਾਈਟਰ ਦੀਆਂ ਸੇਵਾਵਾਂ ਖਤਮ

ਹਰਿਆਣਾ ਸਰਕਾਰ ਨੇ ਗੰਨੇ ਦੇ ਕਿਸਾਨਾਂ ਲਈ ਸਬਸਿਡੀ ਯੋਜਨਾਵਾਂ ਦਾ ਕੀਤਾ ਐਲਾਨ,

ਹਰਿਆਣਾ ਸਰਕਾਰ 5 ਸਤੰਬਰ ਨੂੰ ਸੂਬੇ ਦੇ 79 ਅਧਿਆਪਕਾਂ ਨੂੰ ਕਰੇਗੀ ਸਨਮਾਨਿਤ

ਯੂਨੀਵਰਸਿਟੀਆਂ ਦੀ ਗੈਸਟ ਫੈਕਲਟੀ ਨੂੰ ਮਿਲੇਗੀ ਸੇਵਾ ਸੁਰੱਖਿਆ, ਹਰਿਆਣਾ ਸਰਕਾਰ ਲਿਆ ਰਹੀ ਹੈ ਨਵਾਂ ਐਕਟ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖ਼ਰੀ ਦਿਨ 11 ਬਿੱਲ ਪਾਸ

ਹਰਿਆਣਾ ਵਿਧਾਨ ਸਭਾ ਵੱਲੋਂ ਹਰਿਆਣਾ ਰਾਈਟ ਟੂ ਬਿਜ਼ਨਸ ਬਿੱਲ 2026 ਪਾਸ

 
 
 
 
Subscribe