Sunday, October 04, 2026
BREAKING NEWS
• 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨ • ਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀ • ਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ • ANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰ • ਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮ • ਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰ • ਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜ • Weather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨ • Breaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰ • ਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਜੰਮੂ ਕਸ਼ਮੀਰ

ਹਵਾ ਪ੍ਰਦੂਸ਼ਣ ਅਤੇ ਸਿਹਤ ਚੁਣੌਤੀਆਂ ਨਾਲ ਨਜਿੱਠਣ ਲਈ ਜਿਲਾ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇਗੀ ਸੰਸਥਾ "ਸ਼ੇਪ"

March 10, 2025 07:54 PM

ਹਵਾ ਪ੍ਰਦੂਸ਼ਣ ਅਤੇ ਸਿਹਤ ਚੁਣੌਤੀਆਂ ਨਾਲ ਨਜਿੱਠਣ ਲਈ ਜਿਲਾ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇਗੀ ਸੰਸਥਾ "ਸ਼ੇਪ"

ਅੰਮ੍ਰਿਤਸਰ 10 ਮਾਰਚ 2025--

                 ਵਧ ਰਹੇ ਹਵਾ ਪ੍ਰਦੂਸ਼ਣ ਨਾਲ ਜਨ ਸਿਹਤ ਲਈ ਗੰਭੀਰ ਖਤਰਾ ਬਣ ਰਿਹਾ ਹੈ,  ਜਿਸ ਨੂੰ ਧਿਆਨ ਵਿੱਚ ਰੱਖਦੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਵਾਤਾਵਰਣ ਅਤੇ ਸਿਹਤ ਸੰਬੰਧੀ ਚਿੰਤਾਵਾਂ ਨੂੰ ਹੱਲ ਕਰਨ ਲਈ ਗੈਰ ਸਰਕਾਰੀ ਸੰਸਥਾ ਸ਼ੇਪ ਨਾਲ ਹੱਥ ਮਿਲਾਇਆ ਹੈ। ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਅਤੇ ਲੰਗ ਕੇਅਰ ਫਾਊਂਡੇਸ਼ਨ (ਐਲ.ਸੀ.ਐਫ.) ਨੇ ਆਪਸੀ  ਸਮਝੌਤਿਆਂ  ਤਹਿਤ ਸਿਹਤ,  ਹਵਾ ਪ੍ਰਦੂਸ਼ਣ ਅਤੇ ਵਾਤਾਵਰਣ ਲਈ ਕੰਮ ਕਰਨਗੇ।

ਇਸ ਵਿਚ ਡਾਕਟਰੀ ਅਤੇ ਵਾਤਾਵਰਣ ਮਾਹਿਰਾਂ ਦਾ ਸਾਥ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦੇ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਦੱਸਿਆ ਕਿ ਅਸੀਂ ਹਵਾ ਪ੍ਰਦੂਸ਼ਣ ਦੇ ਸਿਹਤ 'ਤੇ ਪ੍ਰਭਾਵ,  ਪ੍ਰਦੂਸ਼ਣ ਨਾਲ ਜੁੜੀਆਂ ਬਿਮਾਰੀਆਂ ਕਾਰਨ ਆਰਥਿਕ ਬੋਝ,  ਹਵਾ ਪ੍ਰਦੂਸ਼ਣ ਦੇ ਆਲੇ ਦੁਆਲੇ ਦੀਆਂ ਮਿੱਥਾਂ ਅਤੇ ਗਲਤ ਧਾਰਨਾਵਾਂ ਅਤੇ ਜਨਤਕ ਸਿਹਤ ਅਤੇ ਵਾਤਾਵਰਣ ਦੀ ਰੱਖਿਆ ਲਈ ਵਿਹਾਰਕ ਰਣਨੀਤੀ ਤੇ ਸਾਂਝੇ ਤੌਰ ਤੇ ਕੰਮ ਕਰਾਂਗੇ।

 ਇਸ ਵਿੱਚ ਪੇਂਡੂ ਵਿਕਾਸ,  ਸ਼ਹਿਰੀ ਵਿਕਾਸ,  ਨਗਰ ਨਿਗਮ,  ਪੁਲਿਸ,  ਉਦਯੋਗ,  ਖੇਤੀਬਾੜੀ,  ਸਿੱਖਿਆ,  ਜਲ ਅਤੇ ਸੈਨੀਟੇਸ਼ਨ,  ਸਿਹਤ,  ਅਤੇ ਡੀਸੀ ਦਫਤਰ ਸਕੱਤਰੇਤ ਦੇ ਸਟਾਫ ਸਮੇਤ ਵਿਭਾਗਾਂ ਦਾ ਸਾਥ ਲਿਆ ਜਾਵੇਗਾ।

 ਡਾ. ਰਾਜੀਵ ਖੁਰਾਣਾ,  ਫਾਊਂਡਰ-ਟਰੱਸਟੀ,  ਲੰਗ ਕੇਅਰ ਫਾਊਂਡੇਸ਼ਨ ਨੇ ਹਵਾ ਪ੍ਰਦੂਸ਼ਣ ਦੇ ਦੂਰਗਾਮੀ ਨਤੀਜਿਆਂ ਅਤੇ ਫੌਰੀ ਦਖਲ ਦੀ ਲੋੜ ਬਾਰੇ ਡੂੰਘੀ ਜਾਣਕਾਰੀ ਪ੍ਰਦਾਨ ਕੀਤੀ।

 ਡਾ: ਸ਼ਿਵਾਨੀ ਸੂਦ,  ਚੇਅਰਪਰਸਨ,  ਅੰਮ੍ਰਿਤਸਰ ਫੋਰਮ ਫਾਰ ਕਲੀਨ ਏਅਰ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਅਸੀਂ ਸਮੱਸਿਆਵਾਂ ਦੇ ਹੱਲ ਲਈ ਮਿਲ ਕੇ ਕੰਮ ਕਰੀਏ।  ਉਨਾਂ ਕਿਹਾ ਕਿ ਇਹ ਪਹਿਲਕਦਮੀ ਅੰਮ੍ਰਿਤਸਰ ਨੂੰ ਸਾਫ਼ ਹਵਾ ਅਤੇ ਟਿਕਾਊ ਜੀਵਨ ਲਈ ਇੱਕ ਮਾਡਲ ਸ਼ਹਿਰ ਬਣਾਉਣ ਵਿੱਚ ਯੋਗਦਾਨ ਪਾਵੇਗੀ।

 

Have something to say? Post your comment

 
 
 
 
 
Subscribe