Thursday, May 01, 2025
 

ਕਾਰੋਬਾਰ

ਪੀ.ਏ.ਯੂ. ਦੇ ਕੀਟ ਵਿਗਿਆਨ ਵਿਭਾਗ ਨੇ ਨਰਮੇ ਦੇ ਮੁੱਖ ਕੀੜਿਆਂ ਦੀ ਰੋਕਥਾਮ ਲਈ ਗੋਸ਼ਟੀ ਕਰਵਾਈ

March 17, 2025 08:03 PM

ਪੀ.ਏ.ਯੂ. ਦੇ ਕੀਟ ਵਿਗਿਆਨ ਵਿਭਾਗ ਨੇ ਨਰਮੇ ਦੇ ਮੁੱਖ ਕੀੜਿਆਂ ਦੀ ਰੋਕਥਾਮ ਲਈ ਗੋਸ਼ਟੀ ਕਰਵਾਈ

ਲੁਧਿਆਣਾ 17 ਮਾਰਚ, 2025
 

ਪੀ.ਏ.ਯੂ. ਦੇ ਕੀਟ ਵਿਗਿਆਨ ਵਿਭਾਗ ਨੇ ਬੀਤੇ ਦਿਨੀਂ ਨਰਮੇ ਦੇ ਕੀੜਿਆਂ ਦੀ ਰੋਕਥਾਮ ਲਈ ਮੌਲੀਕਿਊਲਰ ਵਿਧੀਆਂ ਦੀ ਵਰਤੋਂ ਸੰਬੰਧੀ ਦੋ ਰੋਜ਼ਾ ਵਰਕਸ਼ਾਪ ਆਯੋਜਿਤ ਕੀਤੀ| ਇਹ ਵਰਕਸ਼ਾਪ ਵਿਗਿਆਨ ਅਤੇ ਇੰਜਨੀਅਰਿੰਗ ਖੋਜ ਬੋਰਡ ਨਵੀਂ ਦਿੱਲੀ ਵੱਲੋਂ ਵਿਗਿਆਨਕ ਸਮਾਜ ਜ਼ਿੰਮੇਵਾਰੀ ਯੋਜਨਾ ਤਹਿਤ ਆਯੋਜਿਤ ਕੀਤੀ ਗਈ| ਇਸਦੇ ਸੰਯੋਜਕ ਡਾ. ਵਿਕਾਸ ਜਿੰਦਲ ਅਤੇ ਡਾ. ਵਿਜੇ ਕੁਮਾਰ ਸਨ| ਵਰਕਸ਼ਾਪ ਵਿਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਤੋਂ ਮੌਲੀਕਿਊਲਰ ਵਿਗਿਆਨ ਦੀਆਂ ਨਵੀਨ ਤਕਨੀਕਾਂ ਨਾਲ ਸੰਬੰਧਿਤ ਮਾਹਿਰ ਸ਼ਾਮਿਲ ਹੋਏ ਅਤੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ 25 ਦੇ ਕਰੀਬ ਵਿਗਿਆਨੀਆਂ ਨੇ ਇਸ ਵਰਕਸ਼ਾਪ ਵਿਚ ਹਿੱਸਾ ਲਿਆ| ਵਰਕਸ਼ਾਪ ਵਿਚ ਭਾਸ਼ਣਾ ਅਤੇ ਪੇਸ਼ਕਾਰੀਆਂ ਰਾਹੀਂ ਨਰਮੇ ਦੇ ਕੀੜਿਆਂ-ਮਕੌੜਿਆਂ ਦੀ ਰੋਕਥਾਮ ਦੀਆਂ ਵਿਧੀਆਂ ਸੁਝਾਈਆਂ ਗਈਆਂ| ਵਿਹਾਰਕ ਸਿਖਲਾਈ ਵਿਚ ਡੀ ਐੱਨ ਏ ਬਾਰਕੋਡਿੰਗ ਅਤੇ ਜੀਨ ਕਲੋਨਿੰਗ ਵਰਗੀਆਂ ਵਿਕਸਿਤ ਤਕਨੀਕਾਂ ਬਾਰੇ ਦੱਸਿਆ ਗਿਆ|

ਇਸ ਵਰਕਸ਼ਾਪ ਵਿਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਖੇਤੀਬਾੜੀ ਕਾਲਜ ਦੇ ਡੀਨ ਡਾ. ਚਰਨਜੀਤ ਸਿੰਘ ਔਲਖ ਨੇ ਨਰਮੇ ਦੀ ਉਪਜ ਅਤੇ ਕਾਸ਼ਤ ਵਧਾਉਣ ਲਈ ਕੀੜੇ-ਮਕੌੜਿਆਂ ਦੀ ਰੋਕਥਾਮ ਨੂੰ ਲਾਜ਼ਮੀ ਕਰਾਰ ਦਿੱਤਾ| ਉਹਨਾਂ ਕਿਹਾ ਕਿ ਰਵਾਇਤੀ ਤਰੀਕਿਆਂ ਦੇ ਨਾਲ-ਨਾਲ ਨਵੀਆਂ ਵਿਗਿਆਨਕ ਵਿਧੀਆਂ ਵਾਤਾਵਰਨ ਦੀ ਸੰਭਾਲ ਪੱਖੋਂ ਬੇਹੱਦ ਕਾਰਗਾਰ ਸਾਬਤ ਹੋ ਰਹੀਆਂ ਹਨ ਅਤੇ ਇਹ ਵਰਕਸ਼ਾਪ ਇਸ ਪੱਖ ਤੋਂ ਨਵੀਂ ਖੋਜ ਸਾਹਮਣੇ ਲਿਆਉਣ ਦਾ ਉੱਦਮ ਸਾਬਿਤ ਹੋਵੇਗੀ|

ਡਾ. ਮਨਮੀਤ ਬਰਾੜ ਭੁੱਲਰ ਨੇ ਕਿਹਾ ਕਿ ਨੌਜਵਾਨ ਵਿਗਿਆਨੀਆਂ ਦੀ ਪੀੜੀ ਨੂੰ ਇਸ ਮਸਲੇ ਸੰਬੰਧੀ ਸਿਖਿਅਤ ਕਰਨ ਲਈ ਇਸ ਵਰਕਸ਼ਾਪ ਵਿਚ ਬੇਹੱਦ ਅਹਿਮ ਨੁਕਤੇ ਵਿਚਾਰੇ ਗਏ| ਉਹਨਾਂ ਨੇ ਵਰਕਸ਼ਾਪ ਵਿਚ ਭਾਗ ਲੈਣ ਵਾਲੇ ਵਿਗਿਆਨੀਆਂ ਦਾ ਧੰਨਵਾਦ ਵੀ ਕੀਤਾ|

 

Have something to say? Post your comment

 

ਹੋਰ ਕਾਰੋਬਾਰ ਖ਼ਬਰਾਂ

ਅੱਜ ਦੀ ਸੋਨੇ ਦੀ ਕੀਮਤ: 10 ਵੱਡੇ ਸ਼ਹਿਰਾਂ ਵਿੱਚ ਹੋਈ ਕਮੀ, ਨਿਵੇਸ਼ ਦਾ ਸਹੀ ਮੌਕਾ

महाराष्ट्र के राज्यपाल ने मुंबई में आदित्य ज्योत आई हॉस्पिटल ए यूनिट ऑफ डॉ. अग्रवाल्स आई हॉस्पिटल का उद्घाटन किया

मानुषी छिल्लर ने सेनको गोल्ड एंड डायमंड्स का मुंबई में पहला मेट्रो स्टेशन स्टोर लॉन्च किया

ਦਿੱਲੀ ਸਮੇਤ 9 ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ

एथर एनर्जी लिमिटेड की आरंभिक सार्वजनिक पेशकश 28 अप्रैल को खुलेगी

डिज़ाइनकैफ़े ने मुंबई में अपना तीसरा एक्सपीरियंस सेंटर शुरू किया

देविदास श्रावण नाईकरे ने दिया सफलता का मूलमंत्र

ਸੋਨੇ ਦੀ ਕੀਮਤ ਵਿਚ ਅਚਾਨਕ ਵਾਧਾ

ਆਮ ਆਦਮੀ ਨੂੰ ਵੱਡਾ ਝਟਕਾ, ਮਹਿੰਗਾ ਹੋਇਆ ਸਿਲੰਡਰ

ਘਰੇਲੂ ਰਸੋਈ ਗੈਸ ਦੀ ਕੀਮਤ ਹੋਈ ਮਹਿੰਗੀ

 
 
 
 
Subscribe