Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਰਾਜ (ਸੂਬੇ)

ਬੀ.ਐਸ.ਐਫ਼ ਜਵਾਨ ਵਲੋਂ ਖ਼ੁਦਕੁਸ਼ੀ

June 06, 2020 09:30 PM

ਰਾਏਪੁਰ : ਛੱਤੀਸਗੜ੍ਹ ਦੇ ਨਕਸਲ ਪ੍ਰਭਾਵਤ ਕਾਂਕੇਰ ਜ਼ਿਲ੍ਹੇ 'ਚ ਸਰਹੱਦ ਸੁਰਖਿਆ ਬਲ ਦੇ ਇਕ ਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਆਤਮਹਤਿਆ ਕਰ ਲਈ। ਕਾਂਕੇਰ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਨੇ ਸਨਿਚਰਵਾਰ ਨੂੰ ਦਸਿਆ ਕਿ ਜ਼ਿਲ੍ਹੇ ਦੇ ਪਖਾਂਜੂਰ ਥਾਣਾ ਖੇਤਰ 'ਚ ਪੈਂਦੇ ਗੋੜਾ ਅਤੇ ਡੋਟੋਮੇਟਾ ਪਿੰਡ ਦੇ ਮੱਧ BSF ਦੇ ਜਵਾਨ ਸੁਰੇਸ਼ ਕੁਮਾਰ ਨੇ ਅਪਣੀ ਸਰਵਿਸ ਰਾਇਫ਼ਲ ਏ.ਕੇ 47 ਤੋਂ ਖੁਦ ਨੂੰ ਗੋਲੀ ਮਾਰ ਲਈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਜ਼ਿਲ੍ਹੇ 'ਚ ਤਾਇਨਾਤ 157ਵੀਂ ਬਟਾਲੀਅਨ ਦੇ ਜਵਾਨਾਂ ਨੂੰ ਸ਼ੁਕਰਵਾਰ ਨੂੰ ਨਕਸਲ ਵਿਰੋਧੀ ਮੁਹਿੰਮ 'ਚ ਰਵਾਨਾ ਕੀਤਾ ਗਿਆ ਸੀ। ਦਲ ਦੇ ਜਵਾਨ ਜਦੋਂ ਸਨਿਚਰਵਾਰ ਸਵੇਰੇ ਵਾਪਸ ਮੁੜ ਰਹੇ ਸਨ ਤਾਂ ਅਪਣੇ ਕੈਂਪ ਤੋਂ ਲਗਭਗ 200 ਮੀਟਰ ਪਹਿਲਾਂ ਕੁਮਾਰ ਨੇ ਖੁਦ ਨੂੰ ਗੋਲੀ ਮਾਰ ਲਈ ਜਿਸ ਨਾਲ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਦਸਿਆ ਕਿ ਘਟਨਾ ਦੇ ਬਾਅਦ ਹੋਰ ਜਵਾਨਾਂ ਨੇ ਲਾਸ਼ ਨੂੰ ਕੈਂਪ ਪਹੁੰਚਾਇਆ। ਘਟਨਾ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ। 

 

Have something to say? Post your comment

 
 
 
 
 
Subscribe