Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਮਨੋਰੰਜਨ

ਸਿੱਧੂ ਮੂਸੇਵਾਲਾ ਕੇਸ : SSP ਬਰਨਾਲਾ ਦੀ ਥਾਂ SSP ਸੰਗਰੂਰ ਕਰਨਗੇ ਕੇਸ ਦੀ ਸੁਪਰਵੀਜ਼ਨ

June 07, 2020 09:28 PM

ਚੰਡੀਗੜ੍ਹ : ਤਾਲਾਬੰਦੀ ਦੌਰਾਨ ਪੁਲਿਸ ਕਰਮਚਾਰੀ ਦੀ ਏ.ਕੇ. 47 ਅਸਾਲਟ ਰਾਇਫ਼ਲ ਨਾਲ ਜ਼ਿਲ੍ਹੇ ਦੇ ਪਿੰਡ ਬਡਬਰ 'ਚ, ਗਾਇਕ ਸਿੱਧੂ ਮੂਸੇਵਾਲਾ ਦੁਆਰਾ ਸ਼ੌਂਕ ਪੂਰਾ ਕਰਨ ਲਈ ਚਲਾਈਆਂ ਗੋਲੀਆਂ ਸਬੰਧੀ ਥਾਣਾ ਧਨੌਲਾ ਵਿਖੇ ਦਰਜ਼ ਕੇਸ ਦੀ ਸੁਪਰਵੀਜ਼ਨ IG ਰੇਂਜ ਪਟਿਆਲਾ ਨੇ ਚੁੱਪ ਚਪੀਤੇ ਹੀ SSP ਬਰਨਾਲਾ ਸੰਦੀਪ ਗੋਇਲ ਤੋਂ ਬਦਲ ਕੇ SSP ਸੰਗਰੂਰ ਡਾਕਟਰ ਸੰਦੀਪ ਗਰਗ ਨੂੰ ਸੌਂਪ ਦਿਤੀ ਹੈ। ਜਦਕਿ ਇਸ ਕੇਸ ਦੀ ਜਾਂਚ ਐਸਪੀ ਪੀਬੀਆਈ ਰੁਪਿੰਦਰ ਭਾਰਦਵਾਜ ਕੋਲ ਹੀ ਰਹੇਗੀ।

12 ਜੂਨ ਨੂੰ ਐਸਪੀ ਭਾਰਦਵਾਜ ਦੇ ਦਫ਼ਤਰ ਪੇਸ਼ ਹੋਣ ਲਈ ਸਿੱਧੂ ਮੂਸੇਵਾਲਾ ਨੂੰ ਭੇਜਿਆ ਨੋਟਿਸ : IG ਔਲਖ

ਇਸ ਦੀ ਪੁਸ਼ਟੀ ਆਈਜੀ ਜਤਿੰਦਰ ਸਿੰਘ ਔਲਖ ਨੇ ਕਰ ਦਿਤੀ ਹੈ। ਆਈਜੀ ਔਲਖ ਨੇ ਕੇਸ ਦੀ ਸੁਪਰਵੀਜ਼ਨ ਬਦਲੇ ਜਾਣ ਦਾ ਭਾਵੇਂ ਕੋਈ ਠੋਸ ਕਾਰਨ ਤਾਂ ਨਹੀਂ ਦਸਿਆ, ਪਰ ਇਨ੍ਹਾਂ ਜ਼ਰੂਰ ਕਿਹਾ ਹੈ ਕਿ ਸਿੱਧੂ ਦੇ ਬਰਨਾਲਾ ਜ਼ਿਲ੍ਹੇ ਵਾਲੇ ਕੇਸ ਦੀ ਜਾਂਚ ਦੀ ਸੁਪਰਵੀਜ਼ਨ ਹੁਣ ਬਦਲ ਦਿਤੀ ਗਈ ਹੈ। ਆਈਜੀ ਔਲਖ ਨੇ ਦਸਿਆ ਕਿ ਸਿੱਧੂ ਮੂਸੇਵਾਲਾ ਵਿਰੁਧ ਭਾਵੇਂ ਥਾਣਾ ਧਨੌਲਾ ਜ਼ਿਲ੍ਹਾ ਬਰਨਾਲਾ ਅਤੇ ਥਾਣਾ ਸਦਰ ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਵੱਖ-ਵੱਖ ਤਾਰੀਖਾਂ ਨੂੰ ਵੱਖ-ਵੱਖ ਜੁਰਮਾਂ ਤਹਿਤ ਦਰਜ ਹਨ। ਪ੍ਰੰਤੂ ਦੋਵਾਂ ਕੇਸਾਂ ਦੀ ਸੇਮ ਨੇਚਰ ਹੋਣ ਕਾਰਨ ਦੋਵਾਂ ਕੇਸਾਂ ਦੀ ਸੁਪਰਵੀਜ਼ਨ SSP ਸੰਗਰੂਰ ਨੂੰ ਸੌਂਪਣ ਦਾ ਨਿਰਣਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਜਾਂਚ ਬਿਲਕੁਲ ਨਿਰਪੱਖ ਤਰੀਕੇ ਨਾਲ ਕੀਤੀ ਜਾ ਰਹੀ ਹੈ। ਉਧਰ ਆਈਜੀ ਔਲਖ ਨੇ ਦਸਿਆ ਕਿ ਸਿੱਧੂ ਮੂਸੇਵਾਲਾ ਨੂੰ ਧਨੌਲਾ ਥਾਣੇ 'ਚ, ਦਰਜ FIR 'ਚ, ਬਰਨਾਲਾ ਦੇ ਐਸਪੀ ਪੀਬੀਆਈ ਤੇ ਕੇਸ ਦੇ ਜਾਂਚ ਅਧਿਕਾਰੀ ਰੁਪਿੰਦਰ ਭਾਰਦਵਾਜ ਦੇ ਦਫ਼ਤਰ ਪੇਸ਼ ਹੋਣ ਲਈ ਨੋਟਿਸ ਭੇਜਿਆ ਗਿਆ ਹੈ। ਜੇਕਰ ਉਹ 12 ਜੂਨ ਨੂੰ ਵੀ ਪੇਸ਼ ਨਾ ਹੋਇਆ, ਤਾਂ ਅਗਲੀ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ਪੁਲਿਸ ਸਿੱਧੂ ਮੂਸੇਵਾਲਾ ਨਾਲ ਖੇਡ ਰਹੀ ਲੁਕਣਮੀਚੀ ਦੀ ਖੇਡ : ਐਡਵੋਕੇਟ ਜੋਸ਼ੀ

ਪੰਜਾਬ ਐਂਡ ਹਰਿਆਣਾ ਹਾਈ ਕੋਰਟ 'ਚ PIL ਦਾਇਰ ਕਰਕੇ ਗਾਇਕ ਸਿੱਧੂ ਮੂਸੇਵਾਲਾ ਅਤੇ ਪੰਜਾਬ ਪੁਲਿਸ ਦੀਆਂ ਮੁਸ਼ਕਲਾਂ ਵਧਾਉਣ ਵਾਲੇ ਐਡਵੋਕੇਟ ਰਵੀ ਜੋਸ਼ੀ ਨੇ ਕਿਹਾ ਕਿ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਨਾਲ ਦੋ ਕੇਸਾਂ 'ਚ ਵਾਂਟਡ ਹੋਣ ਦੇ ਬਾਵਜੂਦ ਵੀ ਲੁਕਣਮੀਚੀ ਦੀ ਖੇਡ, ਖੇਡ ਰਹੀ ਹੈ। ਥਾਣਾ ਧੂਰੀ ਅਤੇ ਥਾਣਾ ਧਨੌਲਾ ਦੀ ਪੁਲਿਸ ਸਿੱਧੂ ਮੂਸੇਵਾਲਾ ਨੂੰ ਫੜ੍ਹਨ ਲਈ ਰੇਡ ਕਰਨ ਦੀਆਂ ਗੱਲਾਂ ਕਰ ਰਹੀ ਹੈ। ਜਦੋਂ ਕਿ ਨਾਭਾ ਪੁਲਿਸ ਫੜ੍ਹੇ ਜਾਣ ਦੇ ਬਾਵਜੂਦ ਵੀ ਸਿੱਧੂ ਨੂੰ ਸਿਰਫ਼ ਚਲਾਨ ਕੱਟ ਕੇ ਹੀ ਛੱਡੀ ਜਾ ਰਹੀ ਹੈ। ਇਹ ਪੰਜਾਬ ਦੇ ਲੋਕਾਂ ਅਤੇ ਨਿਆਂਇਕ ਪ੍ਰਣਾਲੀ ਦੇ ਅੱਖੀ ਘੱਟਾ ਪਾਉਣ ਵਾਲੀ ਗੱਲ ਹੈ। ਐਡਵੋਕੇਟ ਜੋਸ਼ੀ ਨੇ ਕਿਹਾ ਕਿ ਜੇਕਰ ਸਿੱਧੂ ਦੀ ਗ੍ਰਿਫ਼ਤਾਰੀ ਦੀ ਕੋਈ ਲੋੜ ਹੀ ਨਹੀਂ, ਫਿਰ ਉਸ ਦੇ ਨਾਲ ਦੇ ਸਹਿਦੋਸ਼ੀ ਕਿਉਂ ਅਦਾਲਤਾਂ 'ਚ, ਜ਼ਮਾਨਤਾਂ ਲੈਣ ਲਈ ਤਰਲੋਮੱਛੀ ਹੋ ਰਹੇ ਹਨ। ਉਨ੍ਹਾਂ ਦਸਿਆ ਕਿ ਸਿੱਧੂ ਨੇ ਦੋਵਾਂ ਦਰਜ ਕੇਸਾਂ ਚ, ਨਾ ਐਂਟੀਸਪੇਟਰੀ ਜ਼ਮਾਨਤ ਲਾਈ ਹੈ ਅਤੇ ਨਾ ਹੀ ਉਸ ਨੂੰ ਕੋਈ ਐਂਟੀਸਪੇਟਰੀ ਜ਼ਮਾਨਤ ਕਿਸੇ ਅਦਾਲਤ ਨੇ ਦਿਤੀ ਹੈ। ਜੋਸ਼ੀ ਨੇ ਕਿਹਾ ਕਿ ਸੰਗਰੂਰ ਅਦਾਲਤ ਨੇ ਪੰਜ ਪੁਲਿਸ ਕਰਮਚਾਰੀਆਂ ਤੇ ਨੈਸ਼ਨਲ ਸ਼ੂਟਰ ਜੰਗਸ਼ੇਰ ਸਿੰਘ ਦੀ ਜ਼ਮਾਨਤ 'ਤੇ 9 ਜੂਨ ਤਕ ਰੋਕ ਲਾਈ ਹੋਈ ਹੈ। ਜਦਕਿ ਬਰਨਾਲਾ ਅਦਾਲਤ ਨੇ ਨੈਸ਼ਨਲ ਸ਼ੂਟਰ ਜੰਗਸ਼ੇਰ ਸਿੰਘ ਸਮੇਤ ਪੰਜ ਪੁਲਿਸ ਕਰਮਚਾਰੀਆਂ ਦੀ ਐਂਟੀਸਪੇਟਰੀ ਜ਼ਮਾਨਤ ਖਾਰਜ ਕਰ ਦਿਤੀ ਸੀ। ਜੰਗਸ਼ੇਰ ਸਿੰਘ ਨੂੰ ਪਿਛਲੇ ਦਿਨੀਂ ਹਾਈ ਕੋਰਟ ਤੋਂ ਐਂਟੀਸਪੇਟਰੀ ਜ਼ਮਾਨਤ ਮਿਲ ਗਈ ਹੈ, ਜਿਸ ਦੀ ਗ੍ਰਿਫ਼ਤਾਰੀ 'ਤੇ ਰੋਕ ਲਾਈ ਗਈ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

ਫਿਲਮ ਪਦਮਾਵਤ ‘ਚ ਜੌਹਰ ‘ਤੇ ਟਿੱਪਣੀ ਕਰਕੇ ਬੁਰੀ ਫਸੀ ਅਦਾਕਾਰਾ ਸਵਰਾ ਭਾਸਕਰ

ਪ੍ਰਸਿੱਧ ਰਿਐਲਿਟੀ ਸ਼ੋਅ 'ਚ ਨਜ਼ਰ ਆਉਣਗੇ ਅਦਾਕਾਰ ਗੋਵਿੰਦਾ !

Toxic Review: ਫਿਲਮ "ਟੌਕਸਿਕ" ਦੀ ਸਿਨੇਮਾਘਰਾਂ 'ਚ ਬਲਾਕਬਸਟਰ ਓਪਨਿੰਗ

ਫਿਲਮ ਟੌਕਸਿਕ ਸਿਨੇਮਾਘਰਾਂ 'ਚ ਹੋਈ ਰਿਲੀਜ਼, ਸਿਨੇਮਾਘਰਾਂ ਦੇ ਬਾਹਰ ਪ੍ਰਸ਼ੰਸਕਾਂ ਦੀ ਭਾਰੀ ਭੀੜ

ਪ੍ਰਸਿੱਧ ਅਦਾਕਾਰਾ ਸੌਕਰ ਜਾਨਕੀ ਦੇ ਦੇਹਾਂਤ ਕਾਰਨ ਸੋਗ 'ਚ ਡੁੱਬੀ ਸਾਊਥ ਫਿਲਮ ਇੰਡਸਟਰੀ

ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਤੇ ਹੋਰਨਾਂ ਖਿਲਾਫ਼ ਦਾਇਰ ਕੇਸ ਕੀਤਾ ਖਾਰਜ

MP ਕੰਗਨਾ ਰਣੌਤ ਨੇ ਅਦਾਕਾਰ ਨਸੀਰੂਦੀਨ ਸ਼ਾਹ ਨੂੰ ਕਿਹਾ ਲੂੰਬੜੀ !

ਕ੍ਰਿਕਟਰ ਰੋਹਿਤ ਸ਼ਰਮਾ ਮਨੋਰੰਜਨ ਜਗਤ 'ਚ ਕਰਨਗੇ ਸਭ ਤੋਂ ਵੱਡਾ ਡੈਬਿਊ

film Toxic teaser: ਫਿਲਮ ਟੌਕਸਿਕ ਦੇ ਟ੍ਰੇਲਰ ਹਨ ਬਟੋਰੀਆਂ ਸੁਰਖੀਆਂ, ਟੀਜ਼ਰ ਰਿਲੀਜ਼

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਹਸਪਤਾਲ 'ਚ ਦਾਖਲ

 
 
 
 
Subscribe