Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਕੋਰੋਨਾ ਸੰਕਟ ਸਮੇਂ ਮਨਰੇਗਾ ਨੂੰ ਵਿਆਪਕ ਬਣਾਇਆ ਜਾਵੇ : ਕਾਂਗਰਸ

June 09, 2020 10:46 AM

ਨਵੀਂ ਦਿੱਲੀ : ਕਾਂਗਰਸ ਨੇ ਨਰਿੰਦਰ ਮੋਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਸੰਕਟ ਕਾਰਨ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ ਨੂੰ ਵਿਆਪਕ ਬਣਾਇਆ ਜਾਵੇ ਅਤੇ ਕੁੱਝ ਮਹੀਨਿਆਂ ਲਈ ਇਸ ਦੇ ਬਜਟ ਦੀ ਹੱਦ ਖ਼ਤਮ ਕੀਤੀ ਜਾਵੇ। ਪਾਰਟੀ ਦੇ ਬੁਲਾਰੇ ਅਭਿਸ਼ੇਕ ਮਨੂੰ ਸਿੰਘਵੀ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਵਿਚ ਜਿਸ ਮਨਰੇਗਾ ਨੂੰ 'ਕਾਂਗਰਸ ਦੀ ਨਾਕਾਮੀ ਦੀ ਜਿਊਂਦੀ ਜਾਗਦੀ ਯਾਦਗਾਰ' ਕਿਹਾ ਸੀ, ਉਹੀ ਅੱਜ ਸੰਕਟ ਦੇ ਸਮੇਂ ਦੇਸ਼ ਲਈ ਮਦਦਗਾਰ ਬਣੀ ਹੈ।' ਉਨ੍ਹਾਂ ਵੀਡੀਉ ਲਿੰਕ ਰਾਹੀਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਵਾਲ ਕੀਤਾ, 'ਆਖ਼ਰ ਮੋਦੀ ਸਰਕਾਰ ਮਨਰੇਗਾ ਦੀ ਸਫ਼ਲਤਾ ਦੀ ਸਚਾਈ ਪ੍ਰਵਾਨ ਕਰਨ ਤੋਂ ਕਤਰਾਉਂਦੀ ਕਿਉਂ ਹੈ? ਸਿੰਘਵੀ ਮੁਤਾਬਕ ਕੋਰੋਨਾ ਸੰਕਟ ਵਿਚਾਲੇ ਮਈ ਮਹੀਨੇ ਵਿਚ 2.19 ਕਰੋੜ ਪਰਵਾਰਾਂ ਨੇ ਮਨਰੇਗਾ ਤਹਿਤ ਕੰਮ ਮੰਗਿਆ ਹੈ। ਉਨ੍ਹਾਂ ਸਰਕਾਰ ਨੂੰ ਕਿਹਾ, 'ਮਨਰੇਗਾ ਕਾਨੂੰਨ ਤਹਿਤ 100 ਦਿਨਾਂ ਦੇ ਕੰਮ ਦਿਵਸ ਨੂੰ ਲਾਜ਼ਮੀ ਬਣਾਇਆ ਗਿਆ ਹੈ। ਸਰਕਾਰ ਨੂੰ ਹਰ ਹਾਲਤ ਵਿਚ ਇਸ ਦੇ ਘੱਟੋ ਘੱਟ ਕੰਮ ਦਿਨਾਂ ਦੀ ਗਾਰੰਟੀ ਯਕੀਨੀ ਕਰਨੀ ਚਾਹੀਦੀ ਹੈ।' ਕਾਂਗਰਸ ਆਗੂ ਨੇ ਕਿਹਾ ਕਿ ਮਨਰੇਗਾ ਕੋਰੋਨਾ ਬੀਮਾਰੀ ਦੇ ਸਮੇਂ ਲੋਕਾਂ ਨੂੰ ਭਾਰੀ ਗਿਣਤੀ ਵਿਚ ਰੁਜ਼ਗਾਰ ਮੌਕੇ ਉਪਲਭਧ ਕਰਾਉਣ ਦਾ ਵੱਡਾ ਜ਼ਰੀਆ ਸਾਬਤ ਹੋਇਆ ਹੈ।

ਬਜਟ ਦੀ ਹੱਦ ਹਟਾਈ ਜਾਵੇ : ਕਾਂਗਰਸ

ਜਦ ਤਕ ਕੋਰੋਨਾ ਮਹਾਮਾਰੀ ਹੈ, ਤਦ ਤਕ ਲਈ ਇਸ ਯੋਜਨਾ ਨਾਲ ਜੁੜੀ ਬਜਟ ਦੀ ਹੱਦ ਹਟਾ ਦਿਤੀ ਜਾਣੀ ਚਾਹੀਦੀ ਹੈ ਅਤੇ ਮੰਗ ਦੇ ਆਧਾਰ 'ਤੇ ਬਜਟ ਹੋਣਾ ਚਾਹੀਦਾ ਹੈ ਸਿੰਘਵੀ ਨੇ ਕਿਹਾ, 'ਮਨਰੇਗਾ ਤਹਿਤ ਕੰਮ ਬਾਰੇ ਫ਼ੈਸਲਾ ਗ੍ਰਾਮ ਪੰਚਾਇਤਾਂ ਲੈਣ, ਸਰਕਾਰ ਇਹ ਯਕੀਨੀ ਕਰੇ। ਸੂਬੇ ਅਤੇ ਦੇਸ਼ ਦੀ ਰਾਜਧਾਨੀ ਤੋਂ ਕੋਈ ਫ਼ੈਸਲਾ ਲੱਦਿਆ ਨਾ ਜਾਵੇ। ਇਸ ਦੇ ਨਾਲ ਹੀ ਕੋਰੋਨਾ ਮਹਾਮਾਰੀ ਦੇ ਸਮੇਂ ਮਨਰੇਗਾ ਤਹਿਤ ਕੰਮ ਦਿਵਸ ਨੂੰ 200 ਦਿਨ ਕਰ ਦਿਤਾ ਜਾਵੇ। ਕੰਮ ਕਰਨ ਦੀ ਥਾਂ ਕੋਰੋਨਾ ਵਾਇਰਸ ਤੋਂ ਸੁਰੱਖਿਆ ਦਾ ਪੂਰਾ ਖ਼ਿਆਲ ਰਖਿਆ ਜਾਵੇ।' ਜ਼ਿਕਰਯੋਗ ਹੈ ਕਿ ਸਰਕਾਰ ਨੇ ਮੌਜੂਦਾ ਵਿੱਤ ਵਰ੍ਹੇ ਲਈ ਬਜਟ ਵਿਚ ਮਨਰੇਗਾ ਤਹਿਤ 60 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੇ ਫ਼ੰਡ ਦਾ ਐਲਾਨ ਕੀਤਾ ਸੀ। ਕੋਰੋਨਾ ਸੰਕਟ ਨੂੰ ਵੇਖਦਿਆਂ ਕੁੱਝ ਹਫ਼ਤੇ ਪਹਿਲਾਂ ਸਰਕਾਰ ਨੇ 40 ਹਜ਼ਾਰ ਕਰੋੜ ਰੁਪਏ ਦੇ ਵਾਧੂ ਫ਼ੰਡ ਦਾ ਵੀ ਐਲਾਨ ਕੀਤਾ ਸੀ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe