Wednesday, September 16, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਹੋਰ ਰਾਜ (ਸੂਬੇ)

11 ਹੋਰ ਪੁਲਸ ਮੁਲਾਜ਼ਮ 'ਕੋਰੋਨਾ' ਪਾਜ਼ੇਟਿਵ

June 09, 2020 04:33 PM

ਕੋਲਕਾਤਾ : ਕੋਲਕਾਤਾ ਪੁਲਸ ਦੇ 11 ਮੁਲਾਜ਼ਮ ਕੋਰੋਨਾ ਵਾਇਰਸ ਪਾਜ਼ੇਟਿਵ ਮਿਲੇ ਹਨ ਅਤੇ ਇਸ ਦੇ ਨਾਲ ਹੀ ਕੁੱਲ ਪੀੜਤ ਪੁਲਸ ਮੁਲਾਜ਼ਮਾਂ ਦੀ ਗਿਣਤੀ 217 ਹੋ ਗਈ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੋਲਕਾਤਾ ਪੁਲਸ ਦੇ ਪੀੜਤ 11 ਮੁਲਾਜ਼ਮ ਲੜਾਕੂ ਫੋਰਸ, ਪੁਲਸ ਸਿਖਲਾਈ ਸਕੂਲ ਅਤੇ ਵੱਖ-ਵੱਖ ਪੁਲਸ ਥਾਣਿਆਂ ਤੋਂ ਹਨ। ਆਈ. ਪੀ. ਐੱਸ. ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਕਰੀਬ 217 ਪੁਲਸ ਮੁਲਾਜ਼ਮ ਕੋਰੋਨਾ ਵਾਇਰਸ ਤੋਂ ਪੀੜਤ ਹਨ। ਸਾਡੇ ਕਈ ਸਹਿ ਮੁਲਾਜ਼ਮ ਸਿਹਤਮੰਦ ਹੋ ਚੁੱਕੇ ਹਨ ਅਤੇ ਡਿਊਟੀ 'ਤੇ ਪਰਤ ਚੁੱਕੇ ਹਨ। ਮੇਰਾ ਮੰਨਣਾ ਹੈ ਕਿ ਸਾਡੇ ਸਹਿ ਮੁਲਾਜ਼ਮ ਬਹੁਤ ਚੰਗਾ ਕੰਮ ਕਰ ਰਹੇ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਾਰੇ ਸੁਰੱਖਿਅਤ ਰਹਿਣ ਅਤੇ ਜੋ ਬੀਮਾਰ ਹਨ, ਉਹ ਛੇਤੀ ਸਿਹਤਮੰਦ ਹੋ ਜਾਣ। ਇਸ ਤੋਂ ਪਹਿਲਾਂ ਸ਼ਹਿਰ ਦੇ ਗਰਫਾ ਪੁਲਸ ਥਾਣੇ ਦੇ 17 ਪੁਲਸ ਮੁਲਾਜ਼ਮ ਪੀੜਤ ਮਿਲੇ ਸਨ। ਉੱਥੇ ਹੀ ਸ਼ੇਕਸਪੀਅਰ ਸਰਨੀ ਪੁਲਸ ਥਾਣੇ 'ਚ ਤਾਇਨਾਤ ਇਕ ਕਾਂਸਟੇਬਲ ਦੀ ਸ਼ਨੀਵਾਰ ਨੂੰ ਮੌਤ ਹੋ ਗਈ ਸੀ। ਉਨ੍ਹਾਂ ਦਾ ਇਲਾਜ ਕੋਲਕਾਤਾ ਨੈਸ਼ਨਲ ਮੈਡੀਕਲ ਕਾਲਜ ਵਿਚ ਚੱਲ ਰਿਹਾ ਸੀ।

 

Have something to say? Post your comment

 
 
 
 
 
Subscribe