Thursday, May 01, 2025
 

ਪੰਜਾਬ

ਯੁੱਧ ਨਸ਼ਿਆਂ ਵਿਰੁੱਧ': ਪਿੰਡਾਂ ਅਤੇ ਘਰਾਂ ਵਿੱਚ ਨਸ਼ਾ ਫੈਲਾਉਣ ਵਾਲਿਆਂ ਲਈ ਕੋਈ ਮਾਫ਼ੀ ਨਹੀਂ - ਭਗਵੰਤ ਮਾਨ

March 18, 2025 09:54 PM

ਯੁੱਧ ਨਸ਼ਿਆਂ ਵਿਰੁੱਧ': ਪਿੰਡਾਂ ਅਤੇ ਘਰਾਂ ਵਿੱਚ ਨਸ਼ਾ ਫੈਲਾਉਣ ਵਾਲਿਆਂ ਲਈ ਕੋਈ ਮਾਫ਼ੀ ਨਹੀਂ - ਭਗਵੰਤ ਮਾਨ

ਲੁਧਿਆਣਾ ਰੈਲੀ: ਮੁੱਖ ਮੰਤਰੀ ਮਾਨ ਨੇ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

ਮਾਨ ਵੱਲੋਂ ਕੇਜਰੀਵਾਲ ਦੇ ਵਿਜ਼ਨ ਦੀ ਸ਼ਲਾਘਾ, ਕਿਹਾ- ਉਨ੍ਹਾਂ ਨੇ ਰਾਜਨੀਤੀ ਦਾ ਰੁਖ ਬਦਲਿਆ, ਲੋਕ-ਕੇਂਦ੍ਰਿਤ ਸ਼ਾਸਨ ਪ੍ਰਦਾਨ ਕਰਨ ਲਈ ਕੀਤੀ ਅਗਵਾਈ

ਮੁੱਖ ਮੰਤਰੀ ਮਾਨ ਨੇ ਲੁਧਿਆਣਾ ਪੱਛਮੀ ਤੋਂ 'ਆਪ' ਉਮੀਦਵਾਰ ਦੀ ਕੀਤੀ ਸ਼ਲਾਘਾ, ਕਿਹਾ- ਸੰਸਦ ਮੈਂਬਰ ਸੰਜੀਵ ਅਰੋੜਾ ਨੇ ਸਮਰਪਿਤ ਅਗਵਾਈ ਦੀ ਦਿੱਤੀ ਮਿਸਾਲ

ਲੁਧਿਆਣਾ/ਚੰਡੀਗੜ੍ਹ, 18 ਮਾਰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿੱਚ ਇੱਕ ਵੱਡੇ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸ਼ਾਸਨ ਦੇ ਪਰਿਵਰਤਨਸ਼ੀਲ ਪ੍ਰਭਾਵ ਅਤੇ ਦੇਸ਼ ਦੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ ਗਿਆ।

ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ, ਆਪ ਵਿਧਾਇਕ, ਕਈ ਨੇਤਾ ਅਤੇ ਹਜ਼ਾਰਾਂ ਲੋਕ ਮੌਜੂਦ ਸਨ।

ਆਪਣਾ ਸੰਬੋਧਨ ਵਿੱਚ ਮਾਨ ਨੇ ਕਰਤਾਰ ਸਿੰਘ ਸਰਾਭਾ ਦੀ ਧਰਤੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ 19 ਸਾਲ ਦੀ ਛੋਟੀ ਜਿਹੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਸ਼ਹੀਦ ਭਗਤ ਸਿੰਘ ਪ੍ਰਤੀ ਸਰਾਭਾ ਦੀ ਪ੍ਰੇਰਨਾ ਨੂੰ ਯਾਦ ਕਰਦੇ ਹੋਏ, ਮਾਨ ਨੇ ਕਿਹਾ, "ਅਸੀਂ ਇੱਥੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਆਏ ਹਾਂ ਜਿਨ੍ਹਾਂ ਨੇ ਇੱਕ ਖ਼ੁਸ਼ਹਾਲ ਅਤੇ ਨਿਆਂਪੂਰਨ ਭਾਰਤ ਦੀ ਕਲਪਨਾ ਕੀਤੀ ਸੀ।"

ਮਾਨ ਨੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਦੇ ਚੋਣ ਮਨੋਰਥ ਪੱਤਰਾਂ ਵਿੱਚ ਸਿੱਖਿਆ ਅਤੇ ਸਿਹਤ ਸੰਭਾਲ ਨੂੰ ਮੁੱਖ ਤੱਤ ਬਣਾ ਕੇ ਭਾਰਤ ਵਿੱਚ ਸਿਆਸੀ ਬਿਰਤਾਂਤ ਵਿੱਚ ਕ੍ਰਾਂਤੀ ਲਿਆਉਣ ਦਾ ਸਿਹਰਾ ਜਾਂਦਾ ਹੈ। ਮਾਨ ਨੇ ਕਿਹਾ, "ਪਹਿਲਾਂ ਸਿਆਸੀ ਮੈਨੀਫੈਸਟੋ ਵਿੱਚ ਸਕੂਲਾਂ ਅਤੇ ਹਸਪਤਾਲਾਂ ਦਾ ਕੋਈ ਜ਼ਿਕਰ ਨਹੀਂ ਹੁੰਦਾ ਸੀ। ਇਹ ਕੇਜਰੀਵਾਲ ਜੀ ਹੀ ਹਨ ਜਿਨ੍ਹਾਂ ਨੇ ਇਸ ਨੂੰ ਬਦਲਿਆ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਰਾਸ਼ਟਰੀ ਰਾਜਨੀਤੀ ਵਿੱਚ ਸਭ ਤੋਂ ਅੱਗੇ ਲਿਆਂਦਾ, "।

ਅਰਵਿੰਦ ਕੇਜਰੀਵਾਲ ਦੀ ਅਗਵਾਈ ਦੀ ਪ੍ਰਸ਼ੰਸਾ ਕਰਦੇ ਹੋਏ ਮਾਨ ਨੇ ਕਿਹਾ, “ਕੇਜਰੀਵਾਲ ਜੀ, ਇੱਕ ਆਈਆਰਐਸ ਅਧਿਕਾਰੀ ਜਿਨ੍ਹਾਂ ਨੇ ਦੇਸ਼ ਦੀ ਬਿਹਤਰੀ ਲਈ ਆਪਣਾ ਕੈਰੀਅਰ ਛੱਡ ਦਿੱਤਾ, ਉਨ੍ਹਾਂ ਦਾ ਵਿਜ਼ਨ ਅੱਜ ਲਾਗੂ ਹੋ ਰਿਹਾ ਹੈ, ਅਤੇ ਨਤੀਜੇ ਸਾਹਮਣੇ ਹਨ। ਉਨ੍ਹਾਂ ਦੇ ਸਿਪਾਹੀ, ਜਿਨ੍ਹਾਂ ਵਿੱਚ ਮੰਤਰੀ ਅਤੇ ਪਾਰਟੀ ਨੇਤਾ ਸ਼ਾਮਲ ਹਨ, ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਅਣਥੱਕ ਮਿਹਨਤ ਕਰ ਰਹੇ ਹਨ।” ਮਾਨ ਨੇ ਇਸ ਡਰ ਨੂੰ ਵੀ ਉਜਾਗਰ ਕੀਤਾ ਜੋ ਕੇਜਰੀਵਾਲ ਨੇ ਭ੍ਰਿਸ਼ਟ ਸਿਆਸਤਦਾਨਾਂ ਵਿੱਚ ਪੈਦਾ ਕੀਤਾ ਹੈ। ਉਨ੍ਹਾਂ ਕਿਹਾ “ਦਹਾਕਿਆਂ ਤੱਕ ਭਾਰਤ ਅਤੇ ਪੰਜਾਬ ਨੂੰ ਲੁੱਟਣ ਵਾਲੇ ਵੱਡੇ ਨੇਤਾ ਹੁਣ ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪ੍ਰਿਅਤਾ ਤੋਂ ਡਰਦੇ ਹਨ। ਉਹ ਇੱਕ ਅਜਿਹੇ ਨੇਤਾ ਹਨ ਜੋ ਲੋਕਾਂ ਲਈ ਕੰਮ ਕਰਦੇ ਹਨ”।

ਮਾਨ ਨੇ ਆਪਣੇ ਸੰਬੋਧਨ ਦੌਰਾਨ ਬਾਦਲਾਂ ਅਤੇ ਅਕਾਲੀ ਦਲ ‘ਤੇ ਵੀ ਤਿੱਖਾ ਹਮਲਾ ਬੋਲਿਆ ਅਤੇ ਆਪਣੇ ਰਾਜ ਦੌਰਾਨ ਪੰਜਾਬ ਅਤੇ ਇਸਦੇ ਲੋਕਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ “ਬਾਦਲਾਂ ਨੇ ਪੰਜਾਬ ਨੂੰ ਆਪਣੀ ਨਿੱਜੀ ਜਾਇਦਾਦ ਵਾਂਗ ਸਮਝਿਆ, ਰਾਜ ਨੂੰ ਆਰਥਿਕ ਅਤੇ ਸਮਾਜਿਕ ਤਬਾਹੀ ਵੱਲ ਧੱਕ ਦਿੱਤਾ। ਉਨ੍ਹਾਂ ਦੇ ਰਾਜ ਵਿੱਚ ਨਸ਼ਿਆਂ ਅਤੇ ਮਾਫ਼ੀਆ ਰਾਜ ਦਾ ਅੱਗੇ ਵਧਿਆ, ਜਿਸ ਨੇ ਅਣਗਿਣਤ ਪਰਿਵਾਰਾਂ ਨੂੰ ਤਬਾਹ ਕਰ ਦਿੱਤਾ, "। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ, ਜੋ ਹੁਣ ਸਾਰਥਿਕਤਾ ਲਈ ਬੇਤਾਬ ਹੈ, ਦਾ ਅੱਜ ਕੋਈ ਨੈਤਿਕ ਸਥਾਨ ਨਹੀਂ ਹੈ।

ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਆਪਣੀ ਸਰਕਾਰ ਦੇ ਕੰਮ ਨੂੰ ਉਜਾਗਰ ਕਰਦੇ ਹੋਏ, ਮਾਨ ਨੇ ਇਸ ਖ਼ਤਰੇ ਨਾਲ ਨਜਿੱਠਣ ਲਈ ਅਪਣਾਏ ਗਏ ਬਹੁ-ਪੱਖੀ ਪਹੁੰਚ ਬਾਰੇ ਦੱਸਿਆ। ਉਨ੍ਹਾਂ ਕਿਹਾ  “ਅਸੀਂ ਇਹ ਯਕੀਨੀ ਬਣਾਇਆ ਹੈ ਕਿ ਪੁਨਰਵਾਸ ਕੇਂਦਰਾਂ ਵਿੱਚ ਦਵਾਈਆਂ ਦਾ ਭੰਡਾਰ ਹੋਵੇ। ਫਿਰ, ਅਸੀਂ ਉਨ੍ਹਾਂ ਹੌਟਸਪੌਟਾਂ ਦੀ ਪਛਾਣ ਕੀਤੀ ਜਿੱਥੇ ਨਸ਼ੀਲੇ ਪਦਾਰਥ ਵੇਚੇ ਜਾ ਰਹੇ ਸਨ ਅਤੇ ਤਸਕਰਾਂ ਵਿਰੁੱਧ ਸਖ਼ਤ ਪੁਲਿਸ ਕਾਰਵਾਈ ਸ਼ੁਰੂ ਕੀਤੀ। ਗੱਠਜੋੜ ਨੂੰ ਖ਼ਤਮ ਕਰਨ ਅਤੇ ਨਿਰਪੱਖ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਪੁਲਿਸ ਫੋਰਸ ਵਿੱਚ ਤਬਾਦਲੇ ਕੀਤੇ ਗਏ।

ਮਾਨ ਨੇ ਨਾਰੰਗਵਾਲ ਪਿੰਡ ਵਿੱਚ ਇੱਕ ਡਰੱਗ ਰੈਕੇਟ ਨੂੰ ਖਤਮ ਕਰਨ ਬਾਰੇ ਇੱਕ ਘਟਨਾ ਵੀ ਸਾਂਝੀ ਕੀਤੀ, ਜਿੱਥੇ ਇੱਕ ਔਰਤ ਨੇ ਅਧਿਕਾਰੀਆਂ ਨੂੰ ਖੁੱਲ੍ਹ ਕੇ ਚੁਣੌਤੀ ਦਿੱਤੀ। "ਅਸੀਂ ਤੇਜ਼ੀ ਨਾਲ ਕਾਰਵਾਈ ਕੀਤੀ, ਇਮਾਰਤ 'ਤੇ ਛਾਪਾ ਮਾਰਿਆ ਅਤੇ ਘਰ ਢਾਹ ਦਿੱਤਾ। ਪਿੰਡ ਵਾਸੀਆਂ ਨੇ ਆਪਣਾ ਧੰਨਵਾਦ ਪ੍ਰਗਟ ਕੀਤਾ ਅਤੇ ਗੁਰਦੁਆਰੇ ਵਿੱਚ ਮੱਥਾ ਟੇਕ ਕੇ ਜਸ਼ਨ ਮਨਾਇਆ, "।

ਆਪਣੀ ਸਰਕਾਰ ਦੇ ਸੰਕਲਪ ਨੂੰ ਉਜਾਗਰ ਕਰਦੇ ਹੋਏ, ਮਾਨ ਨੇ ਐਲਾਨ ਕੀਤਾ ਕਿ ਐਨਡੀਪੀਐਸ ਮਾਮਲਿਆਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ “ਜਿਹੜੇ ਲੋਕ ਸਾਡੇ ਪਿੰਡਾਂ ਵਿੱਚ ਨਸ਼ੀਲੇ ਪਦਾਰਥ ਲੈ ਕੇ ਆਏ ਅਤੇ ਪੀੜ੍ਹੀਆਂ ਨੂੰ ਤਬਾਹ ਕਰ ਦਿੱਤਾ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਕਾਨੂੰਨ ਆਪਣਾ ਰਾਹ ਲਵੇਗਾ, ਅਤੇ ਨਿਆਂ ਦੀ ਜਿੱਤ ਹੋਵੇਗੀ"।

ਮੁੱਖ ਮੰਤਰੀ ਨੇ ਤਹਿਸੀਲਦਾਰਾਂ ਦੇ ਮੁੱਦੇ ਬਾਰੇ ਗੱਲ ਕੀਤੀ, ਭ੍ਰਿਸ਼ਟਾਚਾਰ ਵਿਰੁੱਧ ਆਪਣੀ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਇਆ। ਉਨ੍ਹਾਂ ਕਿਹਾ “ਅਸੀਂ ਭ੍ਰਿਸ਼ਟ ਅਧਿਕਾਰੀਆਂ ਜੋ  ਰਿਸ਼ਵਤਖ਼ੋਰੀ ਵਿੱਚ ਸ਼ਾਮਲ ਹਨ, ਵਿਰੁੱਧ ਸਖ਼ਤ ਕਾਰਵਾਈ ਕਰ ਰਹੇ ਹਾਂ। ਤਬਾਦਲੇ ਇਸ ਲਈ ਕੀਤੇ ਜਾ ਰਹੇ ਹਨ ਤਾਂ ਜੋ ਅਧਿਕਾਰੀ ਲੋਕਾਂ ਦਾ ਸ਼ੋਸ਼ਣ ਕਰਨ ਦੀ ਬਜਾਏ ਉਨ੍ਹਾਂ ਦੀ ਸੇਵਾ ਕਰ ਸਕਣ, "।

ਸ਼ਾਸਨ ਦੌਰਾਨ ਦਰਪੇਸ਼ ਚੁਣੌਤੀਆਂ ਬਾਰੇ ਬੋਲਦਿਆਂ, ਮਾਨ ਨੇ ਕਿਹਾ, “ਬਦਲਾਅ ਵਿੱਚ ਸਮਾਂ ਲੱਗਦਾ ਹੈ। ਭਾਵੇਂ ਇਹ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣਾ ਹੋਵੇ ਜਾਂ ਨਸ਼ਿਆਂ ਦੀ ਲਤ ਨੂੰ ਖਤਮ ਕਰਨਾ, ਸਾਡੇ ਕੋਲ ਇੱਕ ਵਿਸਤਰਿਤ ਯੋਜਨਾ ਹੈ। ਅਸੀਂ ਪੰਜਾਬ ਵਿੱਚ ਲੰਬੇ ਸਮੇਂ ਤੱਕ ਚੱਲਣ ਵਾਲਾ ਬਦਲਾਅ ਲਿਆਉਣ ਲਈ ਵਚਨਬੱਧ ਹਾਂ।”

ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ’ ਦੀ ਯਾਤਰਾ ਲੋਕਾਂ ਦੇ ਅਥਾਹ ਪਿਆਰ ਅਤੇ ਸਮਰਥਨ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ“ਜਦੋਂ ਤੁਹਾਨੂੰ ਜਨਤਾ ਤੋਂ ਇੰਨਾ ਜ਼ਿਆਦਾ ਪਿਆਰ ਮਿਲਦਾ ਹੈ, ਤਾਂ ਥਕਾਵਟ ਦੂਰ ਹੋ ਜਾਂਦੀ ਹੈ। ਤੁਹਾਡਾ ਸਮਰਥਨ ਸਾਨੂੰ ਅਣਥੱਕ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕਰਦਾ ਹੈ, ” ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe