Wednesday, April 29, 2026
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਪ੍ਰੈਲ 2026)ਟਰੰਪ ਦਾ ਵੱਡਾ ਫੈਸਲਾ: ਵਿਦੇਸ਼ੀ ਦਵਾਈਆਂ 'ਤੇ 100% ਟੈਰਿਫ ਦਾ ਐਲਾਨ; ਭਾਰਤ ਸਮੇਤ ਕਈ ਦੇਸ਼ਾਂ ਨੂੰ ਲੱਗੇਗਾ ਝਟਕਾ, ਧਾਤਾਂ ਦੇ ਨਿਯਮਾਂ 'ਚ ਰਾਹਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਪ੍ਰੈਲ 2026)ਸਟਾਕ ਮਾਰਕੀਟ 'ਚ ਵੱਡਾ ਭੂਚਾਲ: ਸੈਂਸੈਕਸ 1500 ਅਤੇ ਨਿਫਟੀ 464 ਅੰਕ ਟੁੱਟਿਆ; ਟਰੰਪ ਦੇ ਬਿਆਨ ਅਤੇ ਈਰਾਨ ਤਣਾਅ ਕਾਰਨ ਨਿਵੇਸ਼ਕਾਂ ਦੇ ਅਰਬਾਂ ਰੁਪਏ ਡੁੱਬੇ!ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2026)ਵੱਡੀ ਖ਼ਬਰ: ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਜ਼ਬਰਦਸਤ ਧਮਾਕਾ; ਇਲਾਕੇ ਵਿੱਚ ਦਹਿਸ਼ਤ, ਸੁਰੱਖਿਆ ਬਲ ਮੌਕੇ 'ਤੇ ਤਾਇਨਾਤ!ਕੇਂਦਰੀ ਕਰਮਚਾਰੀਆਂ 'ਚ ਵਧਿਆ DA ਫ੍ਰੀਜ਼ ਹੋਣ ਦਾ ਡਰ: 8ਵੇਂ ਪੇਅ-ਕਮਿਸ਼ਨ ਅਤੇ ਗਲੋਬਲ ਤਣਾਅ ਕਾਰਨ ਦੇਰੀ; ਜਾਣੋ ਕਦੋਂ ਹੋ ਸਕਦਾ ਹੈ ਵਾਧੇ ਦਾ ਐਲਾਨ!ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਜੁਡੀਸ਼ੀਅਲ ਰਿਮਾਂਡ 'ਤੇ ਭੇਜੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (1 ਅਪ੍ਰੈਲ 2026)ਅਮਰੀਕਾ ਨੇ ਈਰਾਨ ਦੇ ਪ੍ਰਮਾਣੂ ਪਲਾਂਟ ‘ਤੇ ਸੁੱਟਿਆ 1000 KG ਦਾ ‘Bunker Buster’ ਬੰਬ; ਰਾਸ਼ਟਰਪਤੀ ਟਰੰਪ ਨੇ ਵੀਡੀਓ ਸਾਂਝੀ ਕਰਕੇ ਦੁਨੀਆ ਨੂੰ ਹਿਲਾਇਆ!

ਹਰਿਆਣਾ

ਨਰਸਿੰਗ ਅਧਿਕਾਰੀਆਂ ਦੇ 501 ਖਾਲੀ ਅਹੁਦਿਆਂ ਨੂੰ ਜਲਦੀ ਭਰਿਆ ਜਾਵੇਗਾ - ਕੁਮਾਰੀ ਆਰਤੀ ਸਿੰਘ ਰਾਓ

March 18, 2025 10:01 PM

ਨਰਸਿੰਗ ਅਧਿਕਾਰੀਆਂ ਦੇ 501 ਖਾਲੀ ਅਹੁਦਿਆਂ ਨੂੰ ਜਲਦੀ ਭਰਿਆ ਜਾਵੇਗਾ - ਕੁਮਾਰੀ ਆਰਤੀ ਸਿੰਘ ਰਾਓ

ਸਿਹਤ ਵਿਭਾਗ ਵਿਚ ਚੌਥੀ ਸ਼੍ਰੇਣੀ ਦੇ ਅਹੁਦਿਆਂ 'ਤੇ ਵੀ ਭਰਤੀ ਕੀਤੀ ਜਾਵੇਗੀ

ਚੰਡੀਗੜ੍ਹ,  18 ਮਾਰਚ - ਹਰਿਆਣਾ ਦੀ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਨੇ ਦਸਿਆ ਕਿ ਸੂਬੇ ਵਿਚ ਨਰਸਿੰਗ ਅਧਿਕਾਰੀਆਂ ਦੇ 501 ਖਾਲੀ ਅਹੁਦਿਆਂ ਨੂੰ ਜਲਦੀ ਭਰਿਆ ਜਾਵੇਗਾ,  ਇਸ ਦੇ ਲਈ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਨੂੰ ਮੰਗ ਭੇਜ ਦਿੱਤੀ ਗਈ ਹੈ। ਇਸ ਤੋਂ ਇਲਾਵਾ,  ਡਾਕਟਰਾਂ ਦੇ ਖਾਲੀ ਅਹੁਦਿਆਂ ਨੂੰ ਵੀ ਜਲਦੀ ਭਰਿਆ ਜਾਵੇਗਾ। ਚੌਥੀ ਸ਼੍ਰੇਣੀ ਦੇ ਕਰਮਚਾਰੀਆਂ ਦੇ ਖਾਲੀ ਅਹੁਦਿਆਂ ਦੀ ਭਰਤੀ ਹਰਿਆਣਾਕੌਸ਼ਲ ਰੁਜਗਾਰ ਨਿਗਮ ਰਾਹੀਂ ਕੀਤੀ ਜਾਵੇਗੀ।

          ਸਿਹਤ ਮੰਤਰੀ ਅੱਜ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਸਦਨ ਦੇ ਇੱਕ ਮੈਂਬਰ ਵੱਲੋਂ ਪਹੁੱਛੇ ਗਏ ਸੁਆਲ ਦਾ ਜਵਾਬ ਦੇ ਰਹੀ ਸੀ।

          ਕੁਮਾਰੀ ਆਰਤੀ ਸਿੰਘ ਰਾਓ ਨੇ ਦਸਿਆ ਕਿ ਮੌਜੂਦਾ ਵਿਚ ਮੈਡੀਕਲ ਅਧਿਕਾਰੀਆਂ ਦੇ 3969 ਅਹੁਦੇ ਮੰਜੂਰ ਹਨ ਜਿਨ੍ਹਾਂ ਵਿੱਚੋਂ 3192 ਅਹੁਦੇ ਭਰੇ ਹੋਏ ਹਨ ਅਤੇ ਸੀਨੀਅਰ ਮੈਡੀਕਲ ਅਧਿਕਾਰੀਆਂ ਦੇ 644 ਮੰਜੂਰ ਅਹੁਦਿਆਂ ਵਿੱਚੋਂ 425 ਅਹੁਦੇ ਭਰੇ ਹੋਏ ਹਨ। ਖਾਲੀ ਅਹੁਦਿਆਂ ਨੂੰ ਭਰਨ ਦੇ ਕਦਮ ਚੁੱਕੇ ਜਾ ਰਹੇ ੲਨ।

          ਉਨ੍ਹਾਂ ਨੇ ਯਮੁਨਾਨਗਰ ਦੇ ਸਿਵਲ ਹਸਪਤਾਲ ਵਿਚ ਡਾਕਟਰਾਂ ਦੇ ਖਾਲੀ ਅਹੁਦਿਆਂ ਨਾਲ ਸਬੰਧਿਤ ਸੁਆਲ ਦਾ ਜਵਾਬ ਦਿੰਦੇ ਹੋਏ ਦਸਿਆ ਕਿ ਯਮੁਨਾਨਗਰ ਸਿਵਲ ਹਸਪਤਾਲ ਵਿਚ ਡਾਕਟਰਾਂ ਦੇ 67 ਅਹੁਦੇ ਮੰਜੂਰ ਹਨ ਜਿਨ੍ਹਾਂ ਵਿੱਚੋਂ 43 ਭਰੇ ਹੋਏ ਹਨ।

          ਉਨ੍ਹਾਂ ਨੇ ਦਸਿਆ ਕਿ ਪਿਛਲੇ 8 ਮਾਰਚ,  2025 ਨੂੰ ਮੁੱਖ ਮੰਤਰੀ ਸ੍ਰੀ ਨਾਹਿਬ ਸਿੰਘ ਸੈਣੀ ਵੱਲੋਂ 561 ਨਵੇਂ ਨਿਯੁਕਤ ਮੈਡੀਕਲ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ। ਜਲਦੀ ਹੀ ਉਨ੍ਹਾਂ ਨੂੰ ਨਿਯੁਕਤੀ ਸਟੇਸ਼ਨ ਦੇ ਦਿੱਤੇ ਜਾਣਗੇ। ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਰਾਜ ਸਰਕਾਰ ਤੇਜੀ ਨਾਲ ਕੰਮ ਕਰ ਰਹੀ ਹੈ। ਉੁਨ੍ਹਾਂਨੇ ਇਹ ਵੀ ਦਸਿਆ ਕਿ ਫਰਵਰੀ,  2024 ਵਿਚ 1365 ਨਰਸਿੰਗ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਸਨ।

          ਉਨ੍ਹਾਂ ਨੇ ਅੱਗੇ ਦਸਿਆ ਕਿ ਸਿਹਤ ਵਿਭਾਗ ਵਿਚ ਚੌਥੀ ਸ਼੍ਰੇਣੀ ਦੇ ਕਰਮਚਾਰੀਆਂ ਦੇ ਖਾਲੀ ਅਹੁਦਿਆਂ ਦੀ ਭਰਤੀ ਹਰਿਆਣਾ ਕੌਸ਼ਲ ਰੁਜਗਾਰ ਨਿਗਮ ਰਾਹੀਂ ਕੀਤੀ ਜਾਵੇਗੀ,  ਉਹ ਨਿਗਮ ਦੇ ਸਬੰਧਿਤ ਅਧਿਕਾਰੀਆਂ ਦੇ ਨਾਲ ਮੀਟਿੰਗ ਕਰ ਕੇ ੧ਲਦੀ ਤੋਂ ਜਲਦੀ ਭਰਤੀ ਦੇ ਨਿਰਦੇਸ਼ ਦਵੇਗੀ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 40 ਦਿਨਾਂ ਦੀ ਪੈਰੋਲ: 2017 ਤੋਂ ਬਾਅਦ 15ਵੀਂ ਵਾਰ ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ

52 ਲੱਖ ਰੁਪਏ ਦੇ ਲਾਲਚ ਨੇ ਕਰਨਾਲ ਦੇ ਨੌਜਵਾਨ ਅਨੁਜ ਨੂੰ ਯੂਕਰੇਨ ਦੀ ਜੰਗ ਵਿੱਚ ਧੱਕਿਆ

ਮਨੋਹਰ ਲਾਲ ਖੱਟਰ ਹੁਣ IPS ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਵਿੱਚ ਸਥਿਤੀ ਨੂੰ ਸੰਭਾਲਣ ਲਈ ਆਏ ਅੱਗੇ

ਅਨਿਲ ਵਿਜ ਨੇ ਆਪਣੇ ਸੋਸ਼ਲ ਮੀਡੀਆ ਬਾਇਓ ਤੋਂ 'ਮੰਤਰੀ' ਹਟਾਇਆ, ਕਿਹਾ "ਕਿਸੇ ਟੈਗ ਦੀ ਲੋੜ ਨਹੀਂ"

Haryana ਵਿੱਚ ਭਾਰੀ ਮੀਂਹ ਦੀ ਚੇਤਾਵਨੀ: ਹਥਿਨੀਕੁੰਡ ਬੈਰਾਜ ਦੇ ਸਾਰੇ ਹੜ੍ਹ ਗੇਟ ਖੋਲ੍ਹੇ ਗਏ

हरियाणा ने अधिसूचित की मॉडल ऑनलाइन ट्रांसफर पॉलिसी

ਜਲਦੀ ਹੀ ਭਰੇ ਜਾਣਗੇ ਜੇਲ ਵਾਰਡਰਾਂ ਦੇ 1300 ਅਹੁਦੇ - ਮੁੱਖ ਮੰਤਰੀ

ਸੂਬਾ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ - CM ਨਾਇਬ ਸਿੰਘ ਸੈਣੀ

📰 Haryana HCS Transfers: दो अधिकारियों को अतिरिक्त ज़िम्मेदारी सौंपी गई

ਹਰਿਆਣਾ ਦੇ ਸਾਬਕਾ ਕਾਂਗਰਸੀ ਵਿਧਾਇਕ ਧਰਮ ਸਿੰਘ ਚੌਧਰੀ ਗ੍ਰਿਫ਼ਤਾਰ

 
 
 
 
Subscribe