Thursday, May 01, 2025
 

ਪੰਜਾਬ

ਜ਼ਿਲ੍ਹਾ ਪ੍ਰੀਸ਼ਦ ਦਾ ਸਾਲ 2025-26 ਲਈ 6.68 ਕਰੋੜ ਰੁਪਏ ਦਾ ਅਨੁਮਾਨਤ ਬਜਟ ਪਾਸ

March 19, 2025 07:40 PM
ਜ਼ਿਲ੍ਹਾ ਪ੍ਰੀਸ਼ਦ ਦਾ ਸਾਲ 2025-26 ਲਈ 6.68 ਕਰੋੜ ਰੁਪਏ ਦਾ ਅਨੁਮਾਨਤ ਬਜਟ ਪਾਸ
 
ਡਿਪਟੀ ਕਮਿਸ਼ਨਰ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ’ਤੇ ਦਿੱਤਾ ਜ਼ੋਰ
 
ਬੀ.ਡੀ.ਪੀ.ਓਜ਼ ਨੂੰ 15ਵੇਂ ਵਿੱਤ ਕਮਿਸ਼ਨ ਤਹਿਤ ਪ੍ਰਾਪਤ ਗ੍ਰਾਂਟ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀਆਂ ਮੁਕੰਮਲ ਤਜਵੀਜ਼ਾਂ ਤਿਆਰ ਕਰਕੇ ਭੇਜਣ ਦੀ ਹਦਾਇਤ
 
ਜਲੰਧਰ, 19 ਮਾਰਚ : ਡਿਪਟੀ ਕਮਿਸ਼ਨਰ-ਕਮ-ਪ੍ਰਬੰਧਕ ਜ਼ਿਲ੍ਹਾ ਪ੍ਰੀਸ਼ਦ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦਾ ਸਾਲ 2025-26 ਲਈ 6.68 ਕਰੋੜ ਰੁਪਏ ਦਾ ਅਨੁਮਾਨਤ ਬਜਟ ਪਾਸ ਕੀਤਾ ਗਿਆ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਸਾਲ 2025-26 ਲਈ 6, 68, 48, 603 ਕਰੋੜ ਰੁਪਏ ਦੇ ਬਜਟ ਦੀ ਤਜਵੀਜ਼ ਪੇਸ਼ ਕੀਤੀ ਗਈ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁੱਧੀ ਰਾਜ ਸਿੰਘ ਵੀ ਮੌਜੂਦ ਸਨ।
  ਇਸ ਮੌਕੇ ਬਲਾਕ ਸੰਮਤੀਆਂ ਦਾ ਬਜਟ ਵੀ ਪੇਸ਼ ਕੀਤਾ ਗਿਆ, ਜਿਸ ’ਤੇ ਅਗਲੀ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ’ਤੇ ਜ਼ੋਰ ਦਿੰਦਿਆਂ ਡਾ. ਅਗਰਵਾਲ ਨੇ ਬੀ.ਡੀ.ਪੀ.ਓਜ਼ ਨੂੰ 15ਵੇਂ ਵਿੱਤ ਕਮਿਸ਼ਨ ਤਹਿਤ ਪ੍ਰਾਪਤ ਹੋਣ ਵਾਲੀ ਗ੍ਰਾਂਟ ਸਾਲ 2024-25 ਅਤੇ ਸਾਲ 2025-26 ਨਾਲ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਦੀਆਂ ਤਜਵੀਜ਼ਾਂ ਭੇਜਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੀ 25 ਮਾਰਚ ਨੂੰ ਹੋਣ ਵਾਲੀ ਅਗਲੀ ਮੀਟਿੰਗ ਤੋਂ ਪਹਿਲਾਂ ਅਨੁਮਾਨ ਸਮੇਤ ਮੁਕੰਮਲ ਤਜਵੀਜ਼ਾਂ ਭੇਜਣ ਨੂੰ ਯਕੀਨੀ ਬਣਾਇਆ ਜਾਵੇ। 
ਇਸ ਤੋਂ ਇਲਾਵਾ ਜਲ ਸਪਲਾਈ ਅਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਦੀਆਂ ਤਜਵੀਜ਼ਾਂ ਭੇਜਣ ਲਈ ਕਿਹਾ ਤਾਂ ਜੋ ਅਗਲੇਰੀ ਪ੍ਰਕਿਰਿਆ ਜਲਦ ਤੋਂ ਜਲਦ ਅਮਲ ਵਿੱਚ ਲਿਆਂਦੀ ਜਾ ਸਕੇ।
ਮੀਟਿੰਗ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਬੀਰ ਕੌਰ ਸਮੇਤ ਬੀ.ਡੀ.ਪੀ.ਓਜ਼ ਆਦਿ ਵੀ ਮੌਜੂਦ ਸਨ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe