Thursday, May 01, 2025
 

ਪੰਜਾਬ

ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

March 19, 2025 07:43 PM

ਸਬ-ਰਜਿਸਟਰਾਰ ਤਰਫੋਂ 5, 50, 000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 19 ਮਾਰਚ, 2025 –

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਫਤਹਿਗੜ੍ਹ ਸਾਹਿਬ ਦੇ ਵਸੀਕਾ ਨਵੀਸ ਅਨੁਪਮ ਸ਼ਰਮਾ ਨੂੰ ਸਬ-ਰਜਿਸਟਰਾਰ, ਬੱਸੀ ਪਠਾਣਾ ਦੀ ਤਰਫੋਂ 5, 50, 000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਜਾਇਦਾਦਾਂ ਦੀ ਰਜਿਸਟਰੀ ਕਰਵਾਉਣ ਬਦਲੇ ਉਕਤ ਮੁਲਜ਼ਮ ਨੇ ਤਹਿਸੀਲ ਬੱਸੀ ਪਠਾਣਾਂ ਦੇ ਸਬ-ਰਜਿਸਟਰਾਰ ਦੀ ਤਰਫੋਂ ਇਹ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਵਸੀਕਾ ਨਵੀਸ ਅਤੇ ਸਬ-ਰਜਿਸਟਰਾਰ ਨਾਲ ਹੋਈ ਆਪਣੀ ਗੱਲਬਾਤ ਰਿਕਾਰਡ ਕਰ ਲਈ।
ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ ਸਹੀ ਪਾਏ ਜਿਸ ਕਰਕੇ ਉਕਤ ਮੁਲਜ਼ਮ ਵਸੀਕਾ ਨਵੀਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਉਕਤ ਮਾਲ ਅਧਿਕਾਰੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe