Thursday, May 01, 2025
 

ਪੰਜਾਬ

NRI ਮਾਮਲਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਚੌਥੀ ਮਾਸਿਕ ਆਨਲਾਈਨ NRI ਮਿਲਣੀ ਕੀਤੀ

March 20, 2025 06:43 PM

ਐਨ.ਆਰ.ਆਈ. ਮਾਮਲਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਚੌਥੀ ਮਾਸਿਕ ਆਨਲਾਈਨ ਐਨ.ਆਰ.ਆਈ. ਮਿਲਣੀ ਕੀਤੀ

ਪਿਛਲੀਆਂ ਤਿੰਨ ਆਨਲਾਈਨ ਐਨ.ਆਰ.ਆਈ. ਮਿਲਣੀਆਂ ਦੌਰਾਨ 393 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 343 ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ

ਚੰਡੀਗੜ੍ਹ, 20 ਮਾਰਚ 2025:


ਐਨ.ਆਰ.ਆਈ. ਮਾਮਲਿਆਂ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਚੌਥੀ ਆਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਗਈ ਅਤੇ ਇਸ ਮੌਕੇ ਉਨ੍ਹਾਂ ਨੇ ਆਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਨਿੱਜੀ ਤੌਰ 'ਤੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਅਸੀਂ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇਹ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਪੰਜਾਬ ਹੀ ਦੇਸ਼ ਦਾ ਇਕਲੌਤਾ ਸੂਬਾ ਹੈ ਜਿਸਨੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਐਨ.ਆਰ.ਆਈ ਮਿਲਣੀ ਵਰਗਾ ਪ੍ਰੋਗਰਾਮ ਸ਼ੁਰੂ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਚੌਥੀ ਮਾਸਿਕ ਆਨਲਾਈਨ ਐਨ.ਆਰ.ਆਈ. ਮਿਲਣੀ ਦੌਰਾਨ 123 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 98 ਸ਼ਿਕਾਇਤਾਂ ਈਮੇਲ ਰਾਹੀਂ ਅਤੇ ਬਾਕੀ 25 ਸ਼ਿਕਾਇਤਾਂ ਵਟਸਐਪ ਨੰਬਰ 'ਤੇ ਪ੍ਰਾਪਤ ਹੋਈਆਂ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੀਆਂ ਤਿੰਨ ਆਨਲਾਈਨ ਐਨ.ਆਰ.ਆਈ. ਮਿਲਣੀਆਂ ਦੌਰਾਨ 393 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 343 ਸ਼ਿਕਾਇਤਾਂ ਦਾ ਹੱਲ ਕਰ ਦਿੱਤਾ ਗਿਆ ਹੈ।

 

ਉਨ੍ਹਾਂ ਨੇ ਏ.ਡੀ.ਜੀ.ਪੀ. ਪੰਜਾਬ ਪੁਲਿਸ ਐਨ.ਆਰ.ਆਈ. ਵਿੰਗ ਪ੍ਰਵੀਨ ਕੇ. ਸਿਨਹਾ ਅਤੇ ਸਬੰਧਤ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਜਲਦ ਤੋਂ ਜਲਦ ਕੀਤਾ ਜਾਵੇਗਾ।

ਸ. ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਮੈਂ ਤੁਹਾਡੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਤੁਹਾਡੇ ਨਾਲ ਹਾਂ ਅਤੇ ਤੁਹਾਡੀਆਂ ਸ਼ਿਕਾਇਤਾਂ ਦੇ ਹੱਲ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਐਨ.ਆਰ.ਆਈ. ਨੂੰ ਕਿਹਾ ਕਿ ਉਹ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਸਮੇਂ ਉਨ੍ਹਾਂ ਨੂੰ ਮਿਲ ਸਕਦੇ ਹਨ।

ਚੌਥੀ ਮਾਸਿਕ ਆਨਲਾਈਨ ਐਨ.ਆਰ.ਆਈ. ਮਿਲਣੀ ਦੌਰਾਨ ਵਧੀਕ ਮੁੱਖ ਸਕੱਤਰ ਦਿਲੀਪ ਕੁਮਾਰ, ਏ.ਡੀ.ਜੀ.ਪੀ. ਪੰਜਾਬ ਪੁਲਿਸ ਐਨ.ਆਰ.ਆਈ. ਵਿੰਗ ਪ੍ਰਵੀਨ ਕੇ. ਸਿਨਹਾ ਅਤੇ ਐਨ.ਆਰ.ਆਈ. ਮਾਮਲੇ ਵਿਭਾਗ ਦੇ ਹੋਰ ਅਧਿਕਾਰੀ ਸ਼ਾਮਲ ਸਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe