ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਬੀਤੀ ਸ਼ਾਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਕੈਬਨਿਟ ਦੀ ਮੀਟਿੰਗ ਹੋਈ। ਬਜਟ ਸੈਸ਼ਨ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਇੱਕ ਵਾਰ ਫਿਰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਸਵੇਰੇ 10:00 ਵਜੇ ਮੁੱਖ ਮੰਤਰੀ ਦੇ ਨਿਵਾਸ ਸਥਾਨ 'ਤੇ ਹੋਵੇਗੀ। ਇਸ ਦੇ ਨਾਲ ਹੀ ਬਜਟ ਸੈਸ਼ਨ ਸਵੇਰੇ 11:00 ਵਜੇ ਰਾਜਪਾਲ ਗੁਲਾਬਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ।