Friday, May 09, 2025
 
BREAKING NEWS
ਬਲੋਚ ਬਾਗ਼ੀਆਂ ਨੇ ਪਾਕਿਸਤਾਨੀ ਫ਼ੌਜੀਆਂ ਦੀ ਗੱਡੀ ਨੂੰ ਰਿਮੋਟ ਬੰਬ ਨਾਲ ਉਡਾ ਦਿੱਤਾ, 12 ਦੀ ਮੌਤਪਾਕਿ ਨੇ ਅਜੀਤ ਡੋਭਾਲ ਨਾਲ ਕੀਤੀ ਗੱਲ, ਜਾਣੋ ਪਾਕਿਸਤਾਨ ਦੇ ਹਾਲਾਤ ਕੀ ਹਨ?ਭਾਰਤ 'ਚ 300 ਤੋਂ ਵੱਧ ਉਡਾਣਾਂ ਰੱਦ, 25 ਹਵਾਈ ਅੱਡੇ ਅਸਥਾਈ ਤੌਰ 'ਤੇ ਬੰਦ, ਜਾਣੋ ਕਿੰਨਾ ਸਮਾਂ ਰਹਿਣਗੇ ਬੰਦफ़िल्मी दुनिया के 30 से अधिक दिग्गजों ने लॉन्च किया भारत का पहला आर्टिस्ट-ओन ऐप "गुनगुनालो" कृष्णा अभिषेक के साथ 'शैक-द डाउट' में एक अंधी महिला की भूमिका निभाएंगी पायल घोषਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (8 ਮਈ 2025)Pakistan ਵਿੱਚ ਹੁਣ ਐਮਰਜੈਂਸੀ ਲਗਾ ਦਿੱਤੀ'ਅਸੀਂ ਹਨੂੰਮਾਨ ਜੀ ਦੇ ਆਦਰਸ਼ਾਂ ਦੀ ਪਾਲਣਾ ਕੀਤੀ', ਰਾਜਨਾਥ ਸਿੰਘ ਨੇ ਕਿਹਾ- ਅਸੀਂ ਉਨ੍ਹਾਂ ਨੂੰ ਮਾਰਿਆ ਜਿਨ੍ਹਾਂ ਨੇ...बरनाला के रिहायशी इलाके में धमाका, दो किलोमीटर दूर तक धमाके की आवाज सुनकर सहमे लोगਆਪ੍ਰੇਸ਼ਨ ਸਿੰਦੂਰ : ਹੁਣ ਤੱਕ 90 ਤੋਂ ਵੱਧ ਅੱਤਵਾਦੀ ਮਾਰੇ ਜਾ ਚੁੱਕੇ

ਪੰਜਾਬ

ਤਿੰਨ ਦਿਨਾਂ ਕੋਰਸ ਦੌਰਾਨ ਕਿਸਾਨਾਂ ਨੂੰ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਸਬੰਧੀ ਦਿੱਤੀ ਸਿਖ਼ਲਾਈ

March 22, 2025 09:51 PM

ਤਿੰਨ ਦਿਨਾਂ ਕੋਰਸ ਦੌਰਾਨ ਕਿਸਾਨਾਂ ਨੂੰ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਸਬੰਧੀ ਦਿੱਤੀ ਸਿਖ਼ਲਾਈ

 

  • ਰਸਾਇਣਿਕ ਜ਼ਹਿਰ ਰਹਿਤ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਕਿਸਾਨਾਂ ਲਈ ਲਾਹੇਵੰਦ : ਡਾ. ਕਲਸੀ

 

ਜਲੰਧਰ, 22 ਮਾਰਚ: ਬਾਗਬਾਨੀ ਵਿਭਾਗ ਵੱਲੋਂ ਸਥਾਪਤ ਸੈਂਟਰ ਆਫ਼ ਐਕਸੀਲੈਂਸ ਫਾਰ ਵੈਜੀਟੇਬਲਜ਼ ਕਰਤਾਰਪੁਰ ਵਿਖੇ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਸਬੰਧੀ ਤਿੰਨ ਰੋਜ਼ਾ ਕਿਸਾਨ ਸਿਖ਼ਲਾਈ ਕੋਰਸ ਅੱਜ ਸਮਾਪਤ ਹੋ ਗਿਆ।

ਡਾਇਰੈਕਟਰ ਬਾਗਬਾਨੀ ਸ਼ੈਲੇਂਦਰ ਕੌਰ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਇਸ ਕੋਰਸ ਦੇ ਤੀਜੇ ਅਤੇ ਆਖਰੀ ਦਿਨ ਡਾ. ਨਰਿੰਦਰ ਪਾਲ ਕਲਸੀ, ਉਪ ਡਾਇਰੈਕਟਰ ਬਾਗਬਾਨੀ, ਜਲੰਧਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਆਪਣੇ ਸੰਬੋਧਨ ਵਿੱਚ ਡਾ. ਕਲਸੀ ਨੇ ਦੱਸਿਆ ਕਿ ਵਿਭਾਗ ਵੱਲੋਂ ਕੁਦਰਤੀ ਸਰੋਤਾਂ ਨੂੰ ਬਚਾਉਂਦੇ ਹੋਏ ਘੱਟ ਰਸਾਇਣਿਕ ਜ਼ਹਿਰਾਂ ਦੀ ਵਰਤੋਂ ਕਰਕੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਰਸਾਇਣਿਕ ਜ਼ਹਿਰ ਰਹਿਤ ਸਬਜ਼ੀਆਂ ਦੀ ਖੇਤੀ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਅੱਜ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਕਿਸਾਨਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਸਕਦੀ ਹੈ, ਖਾਸ ਕਰ ਛੋਟੇ ਤੇ ਸੀਮਾਂਤ ਕਿਸਾਨ, ਜੋ ਹੱਥੀਂ ਖੇਤੀ ਕਰਦੇ ਹਨ, ਜੇਕਰ ਉਹ ਇੱਥੇ ਪ੍ਰਦਰਸ਼ਿਤ ਕੀਤੀਆਂ ਜਾ ਰਹੀਆਂ ਤਕਨੀਕਾਂ ਆਪਣੇ ਖੇਤਾਂ ਵਿੱਚ ਅਪਨਾਉਣ ਤਾਂ ਉਹ ਆਪਣੀ ਆਮਦਨ ਵਿੱਚ ਚੌਖਾ ਵਾਧਾ ਕਰ ਸਕਦੇ ਹਨ।

ਉਨ੍ਹਾਂ ਨੇ ਦੱਸਿਆ ਕਿ ਇਹ ਸੈਂਟਰ ਕਿਸਾਨਾਂ ਨੂੰ ਰਿਵਾਇਤੀ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢਣ ਲਈ ਬਹੁਤ ਹੀ ਲਾਹੇਵੰਦ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਬਾਗਬਾਨੀ ਫ਼ਸਲਾਂ ਦੀ ਖੇਤੀ ਨੂੰ ਅਪਣਾਉਣ ਦੀ ਅਪੀਲ ਕੀਤੀ ਅਤੇ ਪਾਣੀ ਦੀ ਸੁਚੱਜੀ ਵਰਤੋਂ ਅਤੇ ਵਾਤਾਵਰਣ ਨੂੰ ਜ਼ਹਿਰ ਮੁਕਤ ਕਰਨ ਲਈ ਸਾਂਝੇ ਤੌਰ ’ਤੇ ਉਪਰਾਲੇ ਕਰਨ ਲਈ ਕਿਹਾ।

ਡਾ. ਦਲਜੀਤ ਸਿੰਘ ਗਿੱਲ, ਸਹਾਇਕ ਡਾਇਰੈਕਟਰ ਬਾਗਬਾਨੀ-ਕਮ-ਕੰਟਰੋਲਿੰਗ ਅਫ਼ਸਰ, ਸੀ.ਓ.ਈ., ਜਲੰਧਰ ਅਤੇ ਹੁਸ਼ਿਆਰਪੁਰ ਨੇ ਦੱਸਿਆ ਕਿ ਸੈਂਟਰ ਵਿਖੇ ਪੂਰੇ ਪੰਜਾਬ ਦੇ ਚਾਹਵਾਨ ਕਿਸਾਨਾਂ ਨੂੰ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਸੰਬੰਧੀ ਸਿਖ਼ਲਾਈ ਦਿੱਤੀ ਜਾਂਦੀ ਹੈ।ਇਸ ਸਿਖ਼ਲਾਈ ਵਿੱਚ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚੋਂ 40 ਕਿਸਾਨਾਂ ਨੇ ਭਾਗ ਲਿਆ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਿਸਾਨ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਅਪਣਾ ਕੇ ਇੱਕ ਕਨਾਲ ਵਿੱਚੋਂ ਇੱਕ ਏਕੜ ਦੇ ਬਰਾਬਰ ਆਮਦਨ ਲੈ ਸਕਦੇ ਹਨ।

ਡਾ. ਤੇਜਬੀਰ ਸਿੰਘ, ਬਾਗਬਾਨੀ ਵਿਕਾਸ ਅਫ਼ਸਰ-ਕਮ-ਪ੍ਰਾਜੈਕਟ ਅਫ਼ਸਰ, ਸੀ.ਈ.ਵੀ., ਕਰਤਾਰਪੁਰ ਨੇ ਦੱਸਿਆ ਕਿ ਸੈਂਟਰ ਤੋਂ ਹੁਣ ਤੱਕ 230.00 ਲੱਖ ਤੋਂ ਵੱਧ ਰੋਗ ਰਹਿਤ ਪਨੀਰੀਆਂ ਪੰਜਾਬ ਦੇ ਕਿਸਾਨਾਂ ਨੂੰ ਸਪਲਾਈ ਕੀਤੀਆਂ ਜਾ ਚੁੱਕੀਆਂ ਹਨ। ਡਾ. ਤ੍ਰਿਪਤ ਕੁਮਾਰ, ਬਾਗਬਾਨੀ ਵਿਕਾਸ ਅਫ਼ਸਰ, ਸੀ.ਈ.ਵੀ. ਕਰਤਾਰਪੁਰ ਨੇ ਦੱਸਿਆ ਕਿ ਸ਼ੁਰੂਆਤ ਵਿੱਚ ਕਿਸਾਨਾਂ ਨੂੰ ਇੱਕ ਕਨਾਲ ਜਾਂ ਦੋ ਕਨਾਲ ਦੇ ਯੂਨਿਟ ਤੋਂ ਹੀ ਕੰਮ  ਕਰਨਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਸਿਖ਼ਲਾਈ ਦੌਰਾਨ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਸੰਬੰਧੀ ਪ੍ਰੈਕਟੀਕਲ ਤਰੀਕੇ ਨਾਲ ਸਿਖਾਇਆ ਜਾਂਦਾ ਹੈ ਤਾਂ ਜੋ ਉਹ ਚੰਗੀ ਤਰ੍ਹਾਂ ਸਮਝ ਸਕਣ।

ਇਸ ਟ੍ਰੇਨਿੰਗ ਵਿੱਚ ਬਾਗਬਾਨੀ ਵਿਭਾਗ ਦੇ ਅਫ਼ਸਰ ਵਿਕਰਮ ਵਰਮਾ, ਡਾ. ਨਿਖਿਲ ਅੰਬਿਸ਼ ਮਹਿਤਾ, ਮੈਡਮ ਸ਼ੈਲੀ ਨੇ ਸਬਜ਼ੀਆਂ ਦੀ ਪੈਦਾਵਾਰ, ਕੀੜੇ-ਮਕੌੜਿਆਂ ਦੀ ਸਰਵਪੱਖੀ ਰੋਕਥਾਮ, ਰੋਗ ਰਹਿਤ ਪਨੀਰੀਆਂ ਤਿਆਰ ਕਰਨਾ, ਡਿੱਪ ਇਰੀਗੇਸ਼ਨ, ਪੋਸਟ ਹਾਰਵੈਸਟ ਮੈਨੇਜਮੈਂਟ ਆਦਿ ਸਮੇਤ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ।ਟ੍ਰੇਨਿੰਗ ਦੀ ਸਮਾਪਤੀ ਦੌਰਾਨ ਆਏ ਹੋਏ ਕਿਸਾਨਾਂ ਨੂੰ ਸਰਟੀਫਿਕੇਟ ਵੰਡੇ ਗਏ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

बरनाला के रिहायशी इलाके में धमाका, दो किलोमीटर दूर तक धमाके की आवाज सुनकर सहमे लोग

ਪੰਜਾਬ ਨੇ ਖਿੱਚੀ ਲਕੀਰ: ਜਲ ਸਰੋਤ ਮੰਤਰੀ ਨੇ ਬੀ.ਬੀ.ਐਮ.ਬੀ. 'ਤੇ ਸਾਧਿਆ ਨਿਸ਼ਾਨਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੋਰੀ ਨਾਂਹ

50 ਸਾਲਾਂ ਦੇ ਅਰਸੇ ਬਾਅਦ ਮਲੋਟ ਦੀਆਂ ਟੇਲਾਂ ਤੱਕ ਪਹੂੰਚਿਆ ਨਹਿਰੀ ਪਾਣੀ; ਪੰਜਾਬ ਦੀ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਕੀਤਾ ਸੱਚ :- ਡਾ ਬਲਜੀਤ ਕੌਰ

Punjab’s Resources Exploited by Successive Central Governments: Sond, Arora

बरनाला के एक सरकारी अस्पताल के सामने सड़क पर गिरे एक नशेड़ी का वीडियो वायरल

Minister Barinder Goyal initiates debate by slamming Dam Safety Act, Says It Undermines Punjab’s Rights

Kisan ਆਗੂਆਂ ਦੀ ਫੜੋ ਫੜਾਈ ਸ਼ੁਰੂ

ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਰਜੋਤ ਬੈਂਸ ਵੱਲੋਂ ਲਗਾਤਾਰ ਚੌਥੇ ਦਿਨ ਨੰਗਲ ਡੈਮ ਦਾ ਦੌਰਾ

ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰੀ, ਕੈਬਨਿਟ ਮੰਤਰੀਆਂ ਨੇ ਸੰਭਾਲਿਆ ਮੋਰਚਾ

ਲੌਂਗੋਵਾਲ ਨੂੰ ਮਿਲਿਆ ਸਿਹਤ ਦਾ ਨਵਾਂ ਤੋਹਫ਼ਾ — 11 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅਤਿ—ਆਧੁਨਿਕ ਸੀ.ਐਚ.ਸੀ. ਹਸਪਤਾਲ, ਅਮਨ ਅਰੋੜਾ ਨੇ ਰੱਖਿਆ ਨੀਂਹ ਪੱਥਰ

 
 
 
 
Subscribe