ਨਵੀਂ ਦਿੱਲੀ : ਕੋਰੋਨਾ ਵਾਇਰਸ ਸੰਕ੍ਰਮਣ ਦੇ ਲਗਾਤਾਰ ਵਧਦੇ ਮਾਮਲਿਆਂ ਕਾਰਨ ਰਾਜਧਾਨੀ 'ਚ ਤਾਲਾਬੰਦੀ ਵਧਾਉਣ ਦੀ ਚਰਚਾ ਵਿਚਕਾਰ ਸਿਹਤ ਮੰਤਰੀ ਸਤੇਂਦਰ ਜੈਨ ਨੇ ਵੱਡਾ ਬਿਆਨ ਦਿਤਾ ਹੈ। ਉਨ੍ਹਾਂ ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਦਿੱਲੀ 'ਚ ਤਾਲਾਬੰਦੀ ਨਹੀਂ ਵਧਾਈ ਜਾਵੇਗੀ। 
  ਸਿਹਤ ਮੰਤਰੀ ਸਤੇਂਦਰ ਜੈਨ ਨੇ ਕੀਤਾ ਸਪੱਸ਼ਟ
    ਸ਼ੁੱਕਰਵਾਰ ਨੂੰ ਡਿਜ਼ੀਟਲ ਪ੍ਰੈੱਸ ਗੱਲਬਾਤ ਦੌਰਾਨ ਸਿਹਤ ਮੰਤਰੀ ਸਤੇਂਦਰ ਜੈਨ ਤੋਂ ਜਦੋਂ ਪੁੱਛਿਆ ਗਿਆ ਕਿ ਕੀ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਤਾਲਾਬੰਦੀ ਦੇ ਵਿਸਤਾਰ ਕਰਨ 'ਤੇ ਚਰਚਾ ਹੋਈ ਹੈ? ਇਸ 'ਤੇ ਉਨ੍ਹਾਂ ਕਿਹਾ ਕਿ ਦਿੱਲੀ 'ਚ ਲਾਕਡਾਊਨ ਨਹੀਂ ਵਧਾਇਆ ਜਾਵੇਗਾ। ਇਸ ਬਿਆਨ ਤੋਂ ਬਾਅਦ ਇਸ 'ਤੇ ਵਿਰਾਮ ਲੱਗਾ ਦਿਤਾ ਗਿਆ ਹੈ ਕਿ ਦਿੱਲੀ 'ਚ ਲਾਕਡਾਊਨ ਵਧਾਉਣ ਦੀ ਦਿੱਲੀ ਸਰਕਾਰ ਦੀ ਕੋਈ ਯੋਜਨਾ ਹੈ।  ਇਸ ਤੋਂ ਪਹਿਲਾਂ ਦਿੱਲੀ 'ਚ ਸੱਤਾ ਧਿਰ ਆਮ ਆਦਮੀ ਪਾਰਟੀ ਸਰਕਾਰ ਨੇ ਲਾਕਡਾਊਨ ਸਬੰਧੀ ਚੱਲ ਰਹੀਆਂ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਦੀ ਗੱਲ ਕਹੀ ਸੀ।