Monday, October 19, 2026
BREAKING NEWS
• ਅਮਿਤ ਸ਼ਾਹ ਕਰਨਗੇ ਪੰਜਾਬ ਦਾ ਦੌਰਾ: ਝੋਟਾ ਦੇ ਪਰਿਵਾਰ ਸਮੇਤ ਗੁਰਦਾਸਪੁਰ ਅਤੇ ਸੰਗਰੂਰ ਦੇ ਪ੍ਰਭਾਵਿਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ • ਮਾਨਸਾ ਝੋਟਾ ਕਤਲੇਆਮ: ਪੰਜਵੇਂ ਦਿਨ ਵੀ ਅੰਤਿਮ ਸੰਸਕਾਰ ਕਰਨੋਂ ਪਰਿਵਾਰ ਦਾ ਇਨਕਾਰ; ਕਿਸਾਨ ਮੋਰਚੇ ਵੱਲੋਂ ਵਿਧਾਇਕਾਂ ਦੇ ਘਰਾਂ ਬਾਹਰ ਧਰਨੇ ਦਾ ਐਲਾਨ • ਲੁਧਿਆਣਾ ਵਿੱਚ 'ਵਾਰਿਸ ਪੰਜਾਬ ਦੇ' ਦੇ ਸਮਰਥਕ ਵੱਲੋਂ ਮੁੱਖ ਮੰਤਰੀ ਦਾ ਪੋਸਟਰ ਪਾੜਨ ਦਾ ਮਾਮਲਾ ਦਰਜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਦੀ ਸਖ਼ਤ ਕਾਰਵਾਈ • ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਆਈ.ਸੀ.ਯੂ. ਵਿੱਚ ਦਾਖਲ; ਹਸਪਤਾਲ ਪ੍ਰਸ਼ਾਸਨ ਵੱਲੋਂ ਹੈਲਥ ਅਪਡੇਟ ਜਾਰੀ • ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸੀ ਵਫ਼ਦ ਵੱਲੋਂ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ, ਪਰਗਟ ਸਿੰਘ ਨੇ ਕਤਲ ਨੂੰ ਦੱਸਿਆ 'ਸਰਕਾਰੀ ਸ਼ਹਿ ਪ੍ਰਾਪਤ' • ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ- ਐਡਵੋਕੇਟ ਧਾਮੀ • ਅਮਿਤ ਸ਼ਾਹ ਦਾ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ: ਨਸ਼ੇ ਅਤੇ ਗੈਂਗਸਟਰਵਾਦ ਨੂੰ ਲੈ ਕੇ ਚੁੱਕੇ ਸਵਾਲ • Breaking : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਪ ਵਿਧਾਇਕ ਗਿਆਸਪੁਰਾ ਤਨਖ਼ਾਹੀਆ ਕਰਾਰ, ਜੀਵਨ ਸਿੰਘ ਬਗੀਚੀਵਾਲੇ 'ਤੇ ਰੋਕ • ਸੁਡਾਨ ਵਿੱਚ ਸੋਨੇ ਦੀ ਖ਼ਾਨ 'ਤੇ ਭਿਆਨਕ ਮਿਜ਼ਾਈਲ ਹਮਲਾ: 72 ਲੋਕਾਂ ਦੀ ਮੌਤ, ਸੁਡਾਨ ਨੇ ਮਿਸਰ ਦੀ ਹਵਾਈ ਸੈਨਾ ਨੂੰ ਠਹਿਰਾਇਆ ਜ਼ਿੰਮੇਵਾਰ • ਸਾਊਦੀ ਅਰਬ: ਰਿਆਧ ਦੇ ਕਿੰਗ ਖਾਲਿਦ ਹਵਾਈ ਅੱਡੇ 'ਤੇ ਹੂਤੀ ਬਾਗੀਆਂ ਦਾ ਭਿਆਨਕ ਮਿਜ਼ਾਈਲ ਹਮਲਾ; ਹੈਦਰਾਬਾਦ ਦੇ ਨਾਗਰਿਕ ਸਮੇਤ 13 ਦੀ ਮੌਤ, ਭਗਦੜ ਮਚੀ

ਸਿਹਤ ਸੰਭਾਲ

ਸਾਵਧਾਨ : ਗੰਨੇ ਦਾ ਰਸ ਤੋਂ ਇਹ ਲੋਕ ਰਹਿਣਾ ਦੂਰ

March 25, 2025 07:49 AM

ਗਰਮੀਆਂ ਦੇ ਮੌਸਮ ਵਿੱਚ ਲੋਕ ਅਕਸਰ ਤੇਜ਼ ਧੁੱਪ ਅਤੇ ਤੇਜ਼ ਪਿਆਸ ਤੋਂ ਰਹਾਤ ਪਾਉਣ ਲਈ ਗੰਨੇ ਦਾ ਰਸ ਪੀਣਾ ਪਸੰਦ ਕਰਦੇ ਹਨ। ਠੰਡੀ ਤਾਸੀਰ ਵਾਲੇ ਗੰਨੇ ਦੇ ਰਸ ਵਿੱਚ ਕੈਲਸ਼ੀਅਮ, ਕਾਪਰ, ਮੈਗਨੀਸ਼ੀਅਮ, ਮੈਗਨੀਜ, ਆਇਰਨ ਅਤੇ ਪੋਟਾਸਿਯਮ ਵਰਗੇ ਅਹਿਮ ਖਣਿਜਾਂ ਦੇ ਨਾਲ ਨਾਲ ਵਿਟਾਮਿਨ A, B1, B2, B3 ਅਤੇ C ਵਰਗੇ ਪੋਸ਼ਕ ਤੱਤ ਵਾਫ਼ਰ ਮਾਤਰਾ ਵਿੱਚ ਪਾਏ ਜਾਂਦੇ ਹਨ, ਜੋ ਸਿਹਤ ਲਈ ਬੇਹਦ ਲਾਭਦਾਇਕ ਮੰਨੇ ਜਾਂਦੇ ਹਨ।

ਇਸਦੇ ਬਾਵਜੂਦ ਕੀ ਤੁਸੀਂ ਜਾਣਦੇ ਹੋ ਕਿ ਕੁਝ ਲੋਕਾਂ ਲਈ ਗੰਨੇ ਦਾ ਰਸ ਲਾਭ ਦੀ ਥਾਂ ਸਿਹਤ ਸਬੰਧੀ ਸਮੱਸਿਆਵਾਂ ਦਾ ਕਾਰਨ ਵੀ ਬਣ ਸਕਦਾ ਹੈ? ਆਓ ਜਾਣੀਏ ਕਿ ਕਿਹੜੇ ਲੋਕਾਂ ਨੂੰ ਗੰਨੇ ਦੇ ਰਸ ਦਾ ਸੇਵਨ ਨਹੀਂ ਕਰਨਾ ਚਾਹੀਦਾ। 

ਮੋਟਾਪਾ

ਗੰਨੇ ਦੇ ਰਸ ਵਿੱਚ ਕੈਲੋਰੀਆਂ ਅਤੇ ਚੀਨੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਕਰਕੇ ਇਹ ਵਿਅਕਤੀ ਲਈ ਮੋਟਾਪੇ ਦਾ ਖ਼ਤਰਾ ਵਧਾ ਸਕਦਾ ਹੈ। ਗੰਨੇ ਦੇ ਰਸ ਵਿੱਚ ਲਗਭਗ 270 ਕੈਲੋਰੀਆਂ ਅਤੇ ਲਗਭਗ 100 ਗ੍ਰਾਮ ਚੀਨੀ ਹੋ ਸਕਦੀ ਹੈ। ਜੇਕਰ ਇਸ ਦਾ ਨਿਯਮਤ ਸੇਵਨ ਕੀਤਾ ਜਾਵੇ, ਤਾਂ ਮੋਟਾਪੇ ਦਾ ਖ਼ਤਰਾ ਕਾਫੀ ਵਧ ਸਕਦਾ ਹੈ। 

ਸ਼ੂਗਰ 

ਜਿਨ੍ਹਾਂ ਲੋਕਾਂ ਨੂੰ ਸ਼ੂਗਰ ਦੀ ਬਿਮਾਰੀ ਹੈ, ਉਹਨਾਂ ਨੂੰ ਗੰਨੇ ਦੇ ਰਸ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਸ ਵਿੱਚ ਕੁਦਰਤੀ ਤੌਰ 'ਤੇ ਬਹੁਤ ਜ਼ਿਆਦਾ ਮਿਠਾਸ ਹੁੰਦੀ ਹੈ, ਜੋ ਖੂਨ ਵਿੱਚ ਸ਼ੂਗਰ ਦੇ ਪੱਧਰ ਨੂੰ ਤੇਜ਼ੀ ਨਾਲ ਵਧਾ ਸਕਦੀ ਹੈ।

ਕੋਲੈਸਟ੍ਰੋਲ 

ਜੇਕਰ ਤੁਹਾਡਾ ਕੋਲੈਸਟ੍ਰੋਲ ਪਹਿਲਾਂ ਤੋਂ ਹੀ ਵਧਿਆ ਹੋਇਆ ਹੈ ਤਾਂ ਗੰਨੇ ਦੇ ਰਸ ਦਾ ਸੇਵਨ ਕਰਨ ਤੋਂ ਬਚੋ। ਇਸ ਦੇ ਨਿਯਮਤ ਸੇਵਨ ਨਾਲ ਬੈਡ ਕੋਲੇਸਟ੍ਰੋਲ ਦੀ ਮਾਤਰਾ ਵਧ ਸਕਦੀ ਹੈ। ਅਸਲ ਵਿੱਚ, ਜ਼ਿਆਦਾ ਚੀਨੀ ਦੇ ਸੇਵਨ ਨਾਲ ਜਿਗਰ ਨੂੰ LDL ਕੋਲੈਸਟ੍ਰੋਲ ਬਣਾਉਣ ਵਿੱਚ ਮਦਦ ਮਿਲਦੀ ਹੈ, ਜਿਸ ਨਾਲ HDL ਕੋਲੈਸਟ੍ਰੋਲ ਗੁੱਡ ਕੋਲੈਸਟ੍ਰੋਲ ਦੀ ਮਾਤਰਾ ਘੱਟ ਹੋ ਸਕਦੀ ਹੈ।

ਨੀਂਦ ਨਾ ਆਉਣ ਦੀ ਸ਼ਿਕਾਇਤ 

ਜੇ ਤੁਹਾਨੂੰ ਪਹਿਲਾਂ ਤੋਂ ਹੀ ਤਣਾਅ ਜਾਂ ਨੀਂਦ ਨਾ ਆਉਣ ਦੀ ਸਮੱਸਿਆ ਰਹਿੰਦੀ ਹੈ ਤਾਂ ਗੰਨੇ ਦੇ ਰਸ ਦਾ ਜ਼ਿਆਦਾ ਸੇਵਨ ਨਾ ਕਰੋ। ਗੰਨੇ ਦੇ ਰਸ ਵਿੱਚ ਮੌਜੂਦ ਪੋਲੀਕੋਸੈਨੌਲ ਨਾਮਕ ਤੱਤ ਨੀਂਦ ਨਾ ਆਉਣ ਦਾ ਕਾਰਨ ਬਣ ਸਕਦਾ ਹੈ, ਜਿਸ ਨਾਲ ਵਿਅਕਤੀ ਨੂੰ ਅਨਿਦਰਾ ਦੀ ਸਮੱਸਿਆ ਹੋ ਸਕਦੀ ਹੈ।

ਦੰਦਾਂ ਵਿੱਚ ਕੀੜਾ 

ਗੰਨੇ ਦਾ ਰਸ ਜ਼ਿਆਦਾ ਮਾਤਰਾ ਵਿੱਚ ਪੀਣ ਨਾਲ ਦੰਦਾਂ ਵਿੱਚ ਕੀੜਾ ਲੱਗਣ ਦੀ ਸਮੱਸਿਆ ਹੋ ਸਕਦੀ ਹੈ। ਗੰਨੇ ਦੀ ਮਿਠਾਸ ਦੰਦਾ ਵਿੱਚ ਕੀੜਾ ਲੱਗਣ ਦਾ ਮੁੱਖ ਕਾਰਨ ਬਣ ਸਕਦੀ ਹੈ।

 

Have something to say? Post your comment

 

ਹੋਰ ਸਿਹਤ ਸੰਭਾਲ ਖ਼ਬਰਾਂ

ਸਵੇਰੇ ਖਾਲੀ ਪੇਟ ਨਿੰਮ ਖਾਣ ਦੇ ਚਮਤਕਾਰੀ ਫਾਇਦੇ: ਬੱਚਿਆਂ ਦੇ ਦਿਮਾਗੀ ਵਿਕਾਸ ਅਤੇ ਸਰੀਰਕ ਸਿਹਤ ਲਈ ਕਿਉਂ ਹੈ ਜ਼ਰੂਰੀ?

ਚਿਹਰੇ ਦੀਆਂ ਝੁਰੀਆਂ ਅਤੇ ਦਾਗ-ਧੱਬਿਆਂ ਨੂੰ ਘਟਾਉਣ ਵਿੱਚ ਮਦਦਗਾਰ ਹੈ ਕੇਲੇ ਦਾ ਫੇਸ ਪੈਕ

ਆਓ ਤੁਹਾਨੂੰ ਦੱਸੀਏ ਅਧਰਕ ਦਾ ਹਲਵਾ ਬਣਾਉਣ ਦਾ ਤਰੀਕਾ ਅਤੇ ਇਸ ਦੇ ਫ਼ਾਇਦੇ

ਇਹ 3 ਰੋਜ਼ਾਨਾ ਦੀਆਂ ਆਦਤਾਂ ਤੁਹਾਡੇ ਦਿਮਾਗ ਨੂੰ ਲੰਬੇ ਸਮੇਂ ਤੱਕ ਤੇਜ਼ ਰੱਖਣਗੀਆਂ: ਨਿਊਰੋਸਰਜਨ ਦੀ ਸਲਾਹ

ਤੁਹਾਨੂੰ ਕਿਵੇਂ ਪਤਾ ਲੱਗੇਗਾ ਕਿ ਤੁਹਾਡੇ ਵਿੱਚ ਵਿਟਾਮਿਨ ਡੀ ਦੀ ਕਮੀ ਹੈ? ਇੱਥੇ ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀ ਦੇ ਸੰਕੇਤ ਹਨ

ਕੀ ਕਾਲੇ ਧੱਬਿਆਂ ਵਾਲੇ ਪਿਆਜ਼ ਸਿਹਤ ਲਈ ਸੁਰੱਖਿਅਤ ਹਨ? ਮਾਹਿਰਾਂ ਦੀ ਸਲਾਹ ਅਤੇ ਸੁਰੱਖਿਆ ਸੁਝਾਅ

ਭਾਂਡਿਆਂ,ਬੋਤਲਾਂ ਅਤੇ ਵਾਟਰ ਪਰੂਫ ਜੈਕੇਟਾਂ 'ਚ ਵਰਤੇ ਜਾਣ ਵਾਲੇ ਕੈਮੀਕਲ ਕੈਂਸਰ ਪੈਦਾ ਕਰਦੇ ਨੇ

ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦਾ ਅੰਬ ਪੰਨਾ ਬਣਾਉਣ ਦੀ ਵਿਧੀ

ਆਓ ਤੁਹਾਨੂੰ ਦੱਸੀਏ ਕੱਚੇ ਅੰਬ ਦੀ ਖੱਟੀ ਮਿੱਠੀ ਚਟਨੀ ਬਣਾਉਣ ਦਾ ਤਰੀਕਾ

‘ओरल कैंसर सुरक्षा के लिए दो मिनट की पहल’ एक अभियान शुरू

 
 
 
 
 
Subscribe