Monday, September 21, 2026
BREAKING NEWS
21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਨੂੰ SGPC ਨੇ ਦਿੱਤਾ ਸਮਰਥਨਬਟਾਲਾ ਨਗਰ ਨਿਗਮ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਨੇ ਕੀਤੀ ਘੇਰਾਬੰਦੀਪੰਜਾਬ ਸਰਕਾਰ ਵੱਲੋਂ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇANTF ਨੇ ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਕੀਤੀ ਜ਼ਬਤ, ਤਿੰਨ ਮੁਲਜ਼ਮ ਗ੍ਰਿਫ਼ਤਾਰਗੁਰੂਗ੍ਰਾਮ 'ਚ ਕਾਂਵੜ ਯਾਤਰਾ ਦੌਰਾਨ ਲੱਗਿਆ 8 ਕਿਲੋਮੀਟਰ ਲੰਬਾ ਟ੍ਰੈਫਿਕ ਜਾਮਝਾਰਖੰਡ 'ਚ ਕਥਿਤ ਪ੍ਰੀਖਿਆ ਬੇਨਿਯਮੀਆਂ ਮਾਮਲੇ 'ਚ JPSC ਦੇ ਸਾਬਕਾ ਚੇਅਰਮੈਨ ਗ੍ਰਿਫ਼ਤਾਰਝਾਰਖੰਡ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਲਾਠੀਚਾਰਜWeather Update : ਪੰਜਾਬ ਅਤੇ ਚੰਡੀਗੜ੍ਹ 'ਚ ਮੁੜ ਸਰਗਰਮ ਹੋਵੇਗਾ ਮਾਨਸੂਨBreaking : ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ; ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ, ਹੰਗਾਮੇ ਦੇ ਆਸਾਰਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ

ਸਿਆਸੀ

ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ

April 04, 2025 09:05 PM

ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ  ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ


ਪੰਨੂ ਵਿਚ ਜੇਕਰ ਹਿੰਮਤ ਹੈ ਤਾਂ ਪੰਜਾਬ ਦੀ ਧਰਤੀ ਤੇ ਆ ਕੇ ਮੁੜ ਦੁਹਰਾਏ ਇਹ ਬਿਆਨ

ਪੰਜਾਬ ਭਰ ਵਿਚ 14 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਬਾਬਾ ਸਾਹਿਬ ਅੰਬੇਡਕਰ ਦੀ ਜੈਯੰਤੀ ਮੌਕੇ ਹੋਵੇਗੀ ਨਤਮਸਤਕ

ਚੰਡੀਗੜ੍ਹ/ਅੰਮ੍ਰਿਤਸਰ 4 ਅਪ੍ਰੈਲ


ਪੰਜਾਬ ਦੇ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ  ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਢਹਿਢੇਰੀ ਕਰਨ ਸਬੰਧੀ ਗੁਰਪਤਵੰਤ ਪੰਨੂ ਵਲੋਂ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਦਲਿਤ ਵਿਰੋਧੀ, ਸੰਵਿਧਾਨ ਵਿਰੋਧੀ ਅਤੇ ਦੇਸ਼ ਵਿਰੋਧੀ ਕਰਾਰ ਦਿੰਦਿਆਂ ਗੁਰਪਤਵੰਤ  ਪੰਨੂ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਸ ਵਿਚ ਹਿੰਮਤ ਹੈ ਤਾਂ ਇਹ ਬਿਆਨ ਪੰਜਾਬ ਦੀ ਧਰਤੀ ਤੇ ਆ ਕੇ ਦੁਹਰਾਏ ।

ਪੰਨੂੰ ਨੂੰ ਦੇਸ਼ ਵਿਰੋਧੀ ਕਰਾਰ ਦਿੰਦਿਆਂ ਸ:ਹਰਭਜਨ ਸਿੰਘ ਈ.ਟੀ.ਓ ਨੇ ਕੇਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਗੱਦਾਰ ਅਤੇ ਕਾਇਰਾ ਵਿਅਕਤੀ ਵਿਰੁੱਧ ਤੁਰੰਤ ਕਾਰਵਾਈ ਕਰਕੇ ਵਾਪਸ ਭਾਰਤ ਲਿਆ ਕੇ ਜੇਲਾਂ ਵਿਚ ਡੱਕਿਆ ਜਾਵੇ।

 ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਉਨਾਂ ਕਿਹਾ ਕਿ ਪੰਨੂ ਵਰਗਾ ਦੇ਼ਸ ਵਿਰੋਧੀ ਅਜਿਹੇ ਬਿਆਨਾਂ ਰਾਹੀ ਪੰਜਾਬ ਵਿਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ ਕਰ ਰਿਹਾ ਹੈ, ਜਿਸ ਦਾ ਜਵਾਬ ਆਉਣ ਵਾਲੀ 14 ਅਪ੍ਰੈਲ ਨੂੰ ਬਾਬਾ ਸਾਹਿਬ ਅੰਬੇਡਕਰ ਦੀ ਜੈਯੰਤੀ ਮੌਕੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਪੰਜਾਬ ਦੇ ਲੋਕ ਬਾਬਾ ਸਾਹਿਬ ਦੇ ਬੁੱਤ ਸਾਹਮਣੇ  ਨਤਮਸਤਕ ਹੋ ਕੇ  ਮੂੰਹ ਤੋੜਵਾਂ ਜਵਾਬ ਦੇਣਗੇ।ਉਨਾਂ ਕਿਹਾ ਕਿ ਬਾਬਾ ਸਾਹਿਬ ਦਾ ਜੀਵਨ ਦਲਿਤਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ , ਸਿੱਖਿਆ ਅਤੇ ਸੰਵਿਧਾਨ ਦੁਆਰਾ ਦਿੱਤੇ ਅਧਿਕਾਰਾਂ ਦੀ ਹਮੇਸ਼ਾ ਪੈਰਵੀ ਕੀਤੀ ਹੈ। ਉਨ੍ਹਾਂ ਕਿਹਾ ਅਜਿਹੇ ਵਿਚ ਸਾਰੇ ਧਰਮਾਂ ਜਾਤਾਂ ਦੇ ਲੋਕਾਂ ਨੂੰ ਵੋਟ ਦਾ ਅਧਿਕਾਰ ਸਮੇਤ ਮੋਲਿਕ ਅਧਿਕਾਰ ਵੀ ਦਿੱਤੇ ਹਨ। ਇਸ ਕਰਕੇ ਸਮੁੱਚਾ ਦੇਸ਼ ਉਂਨਾਂ ਨੂੰ ਆਪਣਾ ਆਦਰਸ਼ ਮੰਨਦਾ ਹੈ। ਉਨਾਂ ਕਿਹਾ ਕਿ ਇਸ ਦੇ਼ਸ ਵਿਰੋਧੀ ਦੇ ਬਿਆਨਾਂ ਨਾਲ ਪੰਜਾਬ ਦੀ ਧਰਤੀ ਤੇ ਨਫਰਤ ਦੇ ਬੀਜ ਕਦੇ ਵੀ ਬੀਜੇ ਨਹੀ ਜਾ ਸਕਦੇ। ਉਨਾਂ ਕਿਹਾ ਕਿ ਇਹ ਹਰ ਸਮੇ ਕੁਝ ਖਾਸ ਮੌਕਿਆਂ ਤੇ ਅਜਿਹੇ ਬਿਆਨ ਦੇ ਕੇ ਸਾਡੇ ਦੇਸ਼ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ ਕਰਦਾ ਹੈ। ਉਨਾਂ ਕਿਹਾ ਕਿ ਸਾਡੇ ਧਰਮਾਂ ਨੇ ਸਾਨੂੰ ਹਮੇਸ਼ਾਂ ਹੀ ਸਰਬੱਤ ਦੇ ਭਲੇ ਦੀ ਅਰਦਾਸ ਕਰਨੀ ਸਿਖਾਈ ਹੈ ਅਤੇ ਸਾਰੇ ਲੋਕਾਂ ਨੂੰ ਬਰਾਬਰੀ ਦਾ ਅਧਿਕਾਰ ਦਿੱਤਾ ਹੈ।
ਕੈਪਸ਼ਨ: ਕੈਬਿਨਟ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈ.ਟੀ.ਓ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

 
 
 
 
Subscribe