Wednesday, September 17, 2025
 
BREAKING NEWS
ਜਯਾ ਸ਼ੈੱਟੀ ਕਤਲ ਕੇਸ: ਸੁਪਰੀਮ ਕੋਰਟ ਨੇ ਗੈਂਗਸਟਰ ਛੋਟਾ ਰਾਜਨ ਦੀ ਜ਼ਮਾਨਤ ਰੱਦ ਕੀਤੀਹਿਮਾਚਲ ਅਤੇ ਉੱਤਰਾਖੰਡ ਵਿੱਚ ਮੀਂਹ ਦਾ ਕਹਿਰ, ਉੱਤਰ ਪ੍ਰਦੇਸ਼ ਵਿੱਚ ਓਰੇਂਜ ਅਲਰਟ ਜਾਰੀBMW ਹਾਦਸਾ: ਨਵਜੋਤ ਨੂੰ 22 ਕਿਲੋਮੀਟਰ ਦੂਰ ਹਸਪਤਾਲ ਲਿਜਾਣ ਦਾ ਖੁਲਾਸਾ, ਨਿੱਜੀ ਰਿਸ਼ਤਾ ਆਇਆ ਸਾਹਮਣੇਈਥਾਨੌਲ ਮਿਸ਼ਰਤ ਪੈਟਰੋਲ 'ਤੇ ਮੋਦੀ ਸਰਕਾਰ ਦਾ ਸਪੱਸ਼ਟੀਕਰਨ: ਕੀ ਇੰਜਣ ਖਰਾਬ ਹੋ ਰਹੇ ਹਨ?ਕੈਨੇਡਾ ਵਿੱਚ ਖਾਲਿਸਤਾਨੀਆਂ ਵੱਲੋਂ ਭਾਰਤੀ ਕੌਂਸਲੇਟ 'ਤੇ ਕਬਜ਼ੇ ਦੀ ਧਮਕੀ, ਭਾਰਤ-ਕੈਨੇਡਾ ਸਬੰਧਾਂ ਵਿੱਚ ਤਣਾਅਪਿੰਡ ਕਿਲਾ ਰਾਏਪੁਰ ਵਿੱਚ ਅਮਰੀਕੀ ਔਰਤ ਦਾ ਕਤਲਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ, 24-25 ਸਤੰਬਰ ਨੂੰ ਹੀ ਮਿਲੇਗੀ ਤਨਖਾਹਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (17 ਸਤੰਬਰ 2025)ਦੇਰ ਰਾਤ ਫਟਿਆ ਬੱਦਲ, ਪੂਰਾ ਬਾਜ਼ਾਰ ਦੱਬਿਆਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (16 ਸਤੰਬਰ 2025)

ਪੰਜਾਬ

ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ‘ਦੌੜਦਾ ਪੰਜਾਬ ਮੈਰਾਥਨ’ ਦੌੜ 19 ਅਪ੍ਰੈਲ ਨੂੰ

April 11, 2025 08:39 PM

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਲੰਧਰ ਪ੍ਰਸ਼ਾਸਨ ਵਲੋਂ ਨਿਵੇਕਲੀ ਪਹਿਲ*

 

- ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ‘ਦੌੜਦਾ ਪੰਜਾਬ ਮੈਰਾਥਨ’ ਦੌੜ 19 ਅਪ੍ਰੈਲ ਨੂੰ

 

- ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਸ਼ੁਰੂ ਹੋਵੇਗੀ ਮੈਰਾਥਨ

 

- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੇਤੂਆਂ ਨੂੰ ਇਨਾਮ ਦੇ ਕੇ ਕੀਤਾ ਜਾਵੇਗਾ ਸਨਮਾਨਿਤ

ਜਲੰਧਰ, 11 ਅਪ੍ਰੈਲ :

                              ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਪਰਨਾ ਐਮ.ਬੀ. ਨੇ ਜ਼ਿਲ੍ਹੇ ਦੀਆਂ ਪ੍ਰਮੁੱਖ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ 19 ਅਪ੍ਰੈਲ 2025 ਨੂੰ ‘ਦੌੜਦਾ ਪੰਜਾਬ ਮੈਰਾਥਨ’ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਹ ਮੈਰਾਥਨ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਡਾ ਉਪਰਾਲਾ ਸਿੱਧ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਮੈਰਾਥਨ  ਜਿਸ ਵਿੱਚ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 19 ਅਪ੍ਰੈਲ ਨੂੰ ਸਵੇਰੇ 5.30 ਵਜੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਕੇ ਮੁੜ ਇਥੇ ਹੀ ਸਮਾਪਤ ਹੋਵੇਗੀ।

                              ਉਨ੍ਹਾਂ ਵਿਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਇਸ ਮੈਰਾਥਨ ਦੌੜ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਵੱਧ ਤੋਂ ਵੱਧ ਆਮ ਲੋਕਾਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੈਰਾਥਨ ਦੌੜ ਵਿੱਚ ਭਾਗ ਲੈਣ ਵਾਲੇ ਜੇਤੂਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ, ਇਸ ਤੋਂ ਇਲਾਵਾ ਸਮੂਹ ਭਾਗੀਦਾਰਾਂ ਨੂੰ ਟੀ ਸ਼ਰਟਾਂ ਅਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ।

                              ਇਸ ਮੌਕੇ ਸਹਾਇਕ ਕਮਿਸ਼ਨਰ (ਟ੍ਰੇਨਿੰਗ ਤਹਿਤ) ਨਵਦੀਪ ਸਿੰਘ ਅਤੇ ਡਿਪਟੀ ਡਾਇਰੈਕਟਰ, ਰੋਜਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਨੀਲਮ ਮਹੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਦਫ਼ਤਰ (ਸੈ.ਸਿੰ.), ਡੀ.ਏ.ਵੀ. ਯੂਨੀਵਰਸਿਟੀ, ਡੀ.ਏ.ਵੀ. ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੌਜੀ, ਜਨਤਾ ਕਾਲਜ, ਦੋਆਬਾ ਕਾਲਜ, ਪੁਲਿਸ ਡੀ.ਏ.ਵੀ. ਸਕੂਲ, ਪੀ.ਸੀ.ਐਮ. ਐਸ.ਡੀ. ਕਾਲਜ, ਕੈਂਬਰਿਜ ਇੰਟਰਨੈਸ਼ਨਲ ਸਕੂਲ, ਕੰਨਿਆਂ ਮਹਾਂਵਿਦਿਆਲਾ, ਸਵਾਮੀ ਸੰਤ ਦਾਸ ਪਬਲਿਕ ਸਕੂਲ, ਡਾ.ਬੀ.ਆਰ.ਅੰਬੇਡਕਰ ਸਰਕਾਰੀ ਕਾਲਜ, , ਡਿਪਸ ਇੰਸਟੀਚਿਊਟ, ਸੀ.ਟੀ. ਇੰਸਟੀਚਿਊਟ, ਡੀ.ਬੀ.ਆਰ. ਨੈਸ਼ਨਲ ਇੰਸਟੀਚਿਊਟ ਅਫ਼ ਟੈਕਨਾਲੌਜੀ, ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨ, ਏ.ਪੀ.ਜੇ.ਇੰਸਟੀਚਿਊਟ ਆਫ਼ ਫਾਈਨ ਆਰਟਸ, ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਸਰਕਾਰੀ ਆਰਟਸ ਅਤੇ ਸਪੋਰਟਸ ਇੰਸਟੀਚਿਊਟ ਆਦਿ ਵਿਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਦੁਆਰਾ ਸ਼ਿਰਕਤ ਕੀਤੀ ਗਈ।

 

Have something to say? Post your comment

Subscribe