Thursday, May 01, 2025
 
BREAKING NEWS

ਪੰਜਾਬ

‘ਯੁੱਧ ਨਸ਼ਿਆਂ ਵਿਰੁੱਧ’: 44ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1.3 ਕਿਲੋਗ੍ਰਾਮ ਹੈਰੋਇਨ, 91.3 ਲੱਖ ਰੁਪਏ ਡਰੱਗ ਮਨੀ ਕੀਤੀ ਬਰਾਮਦ

April 13, 2025 09:57 PM

‘ਯੁੱਧ ਨਸ਼ਿਆਂ ਵਿਰੁੱਧ’: 44ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1.3 ਕਿਲੋਗ੍ਰਾਮ ਹੈਰੋਇਨ, 91.3 ਲੱਖ ਰੁਪਏ ਡਰੱਗ ਮਨੀ ਕੀਤੀ ਬਰਾਮਦ

- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

- 76 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 200 ਤੋਂ ਵੱਧ ਪੁਲਿਸ ਟੀਮਾਂ ਨੇ 417 ਸ਼ੱਕੀ ਵਿਅਕਤੀਆਂ ਦੀ ਕੀਤੀ ਜਾਂਚ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 13 ਅਪ੍ਰੈਲ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਨੂੰ 44ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ ਅਤੇ 91.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਹੀ 44 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 5926 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 383 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 417 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 3  ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

ਸਿਹਤ ਸਹੂਲਤਾਂ ਦੇ ਨਿਰੀਖਣ ਦੌਰਾਨ ਸਿਹਤ ਮੰਤਰੀ ਨੇ ਸਰਕਾਰੀ ਡਾਕਟਰਾਂ ਨੂੰ ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਕਿਹਾ

 
 
 
 
Subscribe