Thursday, May 01, 2025
 

ਸਿਆਸੀ

ਕਾਂਗਰਸ ਅਤੇ ਅਕਾਲੀ ਦਲ-BJP ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ : ਵਿਧਾਇਕ ਬਲਕਾਰ ਸਿੰਘ

April 15, 2025 09:26 PM

ਕਾਂਗਰਸ ਅਤੇ ਅਕਾਲੀ ਦਲ-ਬੀ.ਜੇ.ਪੀ. ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ : ਵਿਧਾਇਕ ਬਲਕਾਰ ਸਿੰਘ*

 

- ਕਿਹਾ, ਏ.ਜੀ. ਦਫ਼ਤਰ 'ਚ ਪਹਿਲੀ ਵਾਰ ਰਾਖਵਾਂਕਰਨ ਲਾਗੂ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸੁਪਨਿਆਂ ਨੂੰ ਕੀਤਾ ਸਾਕਾਰ

 

- ਸੂਬੇ ’ਚ ਲਿਆਂਦੀ ਸਿੱਖਿਆ ਕ੍ਰਾਂਤੀ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਸਮਰਪਿਤ

ਕਰਤਾਰਪੁਰ, 15 ਅਪ੍ਰੈਲ :

                              ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵਲੋਂ ਅੱਜ ਪਹਿਲੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ-ਬੇ.ਜੀ.ਪੀ. ਦੀਆਂ ਸਰਕਾਰਾਂ ਵਲੋਂ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਆਪਣੇ ਸੌੜੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਵੋਟ ਬੈਂਕ ਵਜੋਂ ਵਰਤਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।

 

 ਕਰਤਾਰਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਇਹ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਜਿਸ ਵਲੋਂ ਜਦੋਂ ਤੋਂ ਪੰਜਾਬ ਦੀ ਸੱਤਾ ਸੰਭਾਲੀ ਗਈ ਹੈ, ਉਦੋਂ ਤੋਂ ਹੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਲਗਨ ਤੇ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ।

                              ਮਹੱਤਵਪੂਰਨ ਫ਼ੈਸਲਿਆਂ ’ਤੇ ਚਾਨਣਾ ਪਾਉਂਦਿਆ ਬਲਕਾਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਐਡਵੋਕੇਟ ਜਨਰਲ ਦਫਤਰ ਵਿਖੇ ਪਹਿਲੀ ਵਾਰ ਰਾਖਵਾਂਕਰਨ ਲਾਗੂ ਕਰਕੇ ਇਤਿਹਾਸਿਕ ਕਦਮ ਚੁੱਕਿਆ ਗਿਆ ਹੈ। 

                              ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨਸਭਾ ਵਿਖੇ 2017 ਵਿੱਚ ਆਮ ਆਦਮੀ ਪਾਰਟੀ ਵਲੋਂ ਇਹ ਮੁੱਦਾ ਉਠਾਇਆ ਗਿਆ ਸੀ ਅਤੇ ਹੁਣ ਐਸ.ਸੀ./ਐਸ.ਟੀ.ਕੋਟੇ ਦੀਆਂ 58 ਅਸਾਮੀਆਂ ਨੂੰ ਭਰਿਆ ਗਿਆ ਹੈ, ਜਦਕਿ ਪਿਛਲੀਆਂ ਸਰਕਾਰਾਂ ਵਲੋਂ ਇਸ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਦਿੱਤਾ ਗਿਆ ਸੀ। 

                              ਉਨ੍ਹਾਂ ਕਿਹਾ ਕਿ  ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਇਕ ਹੋਰ ਕਦਮ ਚੁੱਕਦਿਆਂ ਆਮਦਨ ਯੋਗਤਾ ਵਿੱਚ 50 ਫੀਸਦੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ ਐਸ.ਸੀ/ਐਸ.ਟੀ. ਉਮੀਦਵਾਰ ਨੂੰ ਕਾਨੂੰਨੀ ਖੇਤਰ ਵਿੱਚ ਉਚ ਪਦਵੀਆਂ ਜਿਨ੍ਹਾਂ ਵਿਚ ਐਡੀਸ਼ਨਲ ਐਡਵੋਕੇਟ ਜਨਰਲ, ਡਿਪਟੀ ਐਡਵੋਕੇਟ ਜਨਰਲ ਅਤੇ ਸਹਾਇਕ ਐਡਵੋਕੇਟ ਜਨਰਲ ’ਤੇ ਪਹੁੰਚਣ ਵਿੱਚ ਸਹੂਲਤ ਮਿਲੇਗੀ।

                              ਬਲਕਾਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪੰਜਾਬ ਵਿੱਚ ਲਿਆਂਦੀ ਸਿੱਖਿਆ ਕ੍ਰਾਂਤੀ ਡਾ.ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਬਾਬਾ ਸਾਹਿਬ ਦੀ ਦੂਰਅੰਦੇਸ਼ੀ ਸੋਚ ਦਾ ਕੇਂਦਰ ਬਿੰਦੂ ਸੀ ਅਤੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੂਰੇ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਪ੍ਰਗਤੀਸ਼ੀਲ ਤਬਦੀਲੀ ਲਿਆ ਕੇ ਇਕ ਨਵੀਂ ਮਿਸਾਲ ਕਾਇਮ ਕੀਤੀ ਗਈ ਹੈ।

                              ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਯੋਗ ਅਗਵਾਈ ਸਦਕਾ ਪੰਜਾਬ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਉੱਚਾ ਚੁੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

राणा गुरजीत सिंह ने बोलगार्ड-III कपास बीज समय पर जारी करने की मांग की

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

'ਸੁਖਬੀਰ ਬਾਦਲ ਸਿਆਸੀ ਤੌਰ ’ਤੇ ਨਾਕਾਮ ਹੋ ਚੁੱਕਾ ਸਿਆਸਤਦਾਨ, ਕਾਂਗਰਸ ਪਾਟੋਧਾੜ ਦੀ ਸ਼ਿਕਾਰ'

ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋ

ਪਿੰਡ ਮੱਖਣ ਵਿੰਡੀ 'ਚ ਅਕਾਲੀ ਦਲ ਤੇ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ

ਕੈਬਨਿਟ ਮੰਤਰੀਆਂ ਨੇ ਸ਼੍ਰੀ ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ

 
 
 
 
Subscribe