Thursday, May 01, 2025
 

ਪੰਜਾਬ

ਪੰਜਾਬ ਸਿੱਖਿਆ ਕ੍ਰਾਂਤੀ : ਜ਼ਿਲ੍ਹੇ ਦੇ 17 ਸਰਕਾਰੀ ਸਕੂਲਾਂ ’ਚ 1.50 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

April 19, 2025 09:32 PM

ਪੰਜਾਬ ਸਿੱਖਿਆ ਕ੍ਰਾਂਤੀ :  ਜ਼ਿਲ੍ਹੇ ਦੇ 17 ਸਰਕਾਰੀ ਸਕੂਲਾਂ ’ਚ 1.50 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

 

‘ਪੰਜਾਬ ਸਿੱਖਿਆ ਕ੍ਰਾਂਤੀ’ ਸੂਬੇ ਦੇ ਭਵਿੱਖ ਦੀ ਨੀਂਹ ਨੂੰ ਮਜ਼ਬੂਤ ਕਰਨ ਵਾਲਾ ਕਦਮ : ਮੋਹਿੰਦਰ ਭਗਤ

 

ਕਿਹਾ, ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਕੀਤਾ ਲੈਸ

 

ਕੈਬਨਿਟ ਮੰਤਰੀ ਨੇ ਸਕੂਲਾਂ ’ਚ ਨਸ਼ਿਆਂ ਖਿਲਾਫ਼ ਜਾਗਰੂਕਤਾ ’ਤੇ ਵੀ ਦਿੱਤਾ ਜ਼ੋਰ

 

ਜਲੰਧਰ, 19 ਅਪ੍ਰੈਲ : ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਜ਼ਿਲ੍ਹੇ ਦੇ 17 ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.50 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ, ਜਿਨ੍ਹਾਂ ਵਿੱਚ 12 ਪ੍ਰਾਇਮਰੀ ਸਕੂਲਾਂ ਵਿੱਚ 43.73 ਲੱਖ ਅਤੇ 5 ਅਪਰ ਪ੍ਰਾਇਮਰੀ ਸਕੂਲਾਂ ਵਿੱਚ 1.06 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕੰਮ ਸ਼ਾਮਲ ਹਨ। ਇਨ੍ਹਾਂ ਕਾਰਜਾਂ ਵਿੱਚ ਮੁੱਖ ਤੌਰ ’ਤੇ ਆਧੁਨਿਕ ਕਲਾਸ ਰੂਮਜ਼, ਚਾਰਦਿਵਾਰੀਆਂ, ਨਵੀਂ ਇਮਾਰਤ ਅਤੇ ਜ਼ਰੂਰੀ ਮੁਰੰਮਤ ਦੇ ਕੰਮ ਸ਼ਾਮਲ ਹਨ।

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਇਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਸਤੀ ਸ਼ੇਖ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ, ਜਿਸ ਸਦਕਾ ਲੋਕਾਂ ਦਾ ਸਰਕਾਰੀ ਸਕੂਲਾਂ ਵੱਲ ਰੁਝਾਨ ਵਧਣ ਨਾਲ ਦਾਖ਼ਲਿਆਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਆਪਣੇ ਬੱਚਿਆਂ ਨੂੰ ਸਿੱਖਿਆ ਦਿਵਾਉਣ ਲਈ ਮਾਪਿਆਂ ਦੀ ਪਹਿਲੀ ਪਸੰਦ ਸਰਕਾਰੀ ਸਕੂਲ ਹੋਣਗੇ।

ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਡਿਜੀਟਲ ਤਕਨੀਕ ਨਾਲ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਹਮੇਸ਼ਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਰਹੀ ਹੈ, ਜਿਸ ਦੇ ਚਲਦਿਆਂ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸਕੂਲ ਆਫ਼ ਐਮੀਨੈਂਸ, ਕੈਂਪਸ ਮੈਨੇਜਰ ਤੇ ਸੁਰੱਖਿਆ ਗਾਰਡ ਨਿਯੁਕਤ ਕਰਨਾ, ਬੱਸ ਸਰਵਿਸ ਸ਼ੁਰੂ ਕਰਨਾ, ਡਿਜੀਟਲ ਸਿਖ਼ਲਾਈ ਨੂੰ ਉਤਸ਼ਾਹਿਤ ਕਰਨਾ, ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚੋਂ ਸਿਖ਼ਲਾਈ ਦਿਵਾਉਣਾ ਵਰਗੇ ਮਿਸਾਲੀ ਕਦਮ ਚੁੱਕੇ ਗਏ। 

ਕੈਬਨਿਟ ਮੰਤਰੀ ਨੇ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਸਿਰਫ਼ ਪ੍ਰੋਗਰਾਮ ਨਹੀਂ ਹੈ ਸਗੋਂ ਪੰਜਾਬ ਦੇ ਭਵਿੱਖ ਦੀ ਨੀਂਹ ਨੂੰ ਮਜ਼ਬੂਤ ਕਰਨ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਜੀ ਦੀ ਵਿਚਾਰਧਾਰਾ ’ਤੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਦੀ ਅਪੀਲ ਕਰਦਿਆਂ ਸਰਕਾਰ ਵੱਲੋਂ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਲੈਣ ਦਾ ਸੱਦਾ ਦਿੱਤਾ।

ਸ਼੍ਰੀ ਭਗਤ ਨੇ ਇਸ ਮੌਕੇ ਸਕੂਲਾਂ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਇਸ ਅਲਾਮਤ ਦੀ ਗ੍ਰਿਫ਼ਤ ਵਿੱਚ ਆਉਣ ਤੋਂ ਬਚਾਇਆ ਜਾ ਸਕੇ।

ਇਸੇ ਤਰ੍ਹਾਂ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਅਤੇ ਸਰਕਾਰੀ ਹਾਈ ਸਕੂਲ ਸ਼ੇਖੇ ਪਿੰਡ ਵਿਖੇ 79.92 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ।

ਸਮਾਗਮ ਦੌਰਾਨ ਕੌਂਸਲਰ ਮਨਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਤੋਂ ਇਲਾਵਾ ਸਕੂਲ ਦੇ ਅਧਿਆਪਕ, ਸਟਾਫ਼, ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe