Saturday, January 31, 2026
BREAKING NEWS
ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਵਿੱਚ 'ਆਪ' ਦਾ ਕਾਫਲਾ ਵਧਿਆਦਿਲਜੀਤ ਦੋਸਾਂਝ ਅਭਿਨੀਤ ਇਮਤਿਆਜ਼ ਅਲੀ ਦੀ ਪੀਰੀਅਡ ਡਰਾਮਾ ਫ਼ਿਲਮ ਜੂਨ ' ਹੋਵੇਗੀ ਰਿਲੀਜ਼ਆਧਾਰ ਦੀ ਨਵੀਂ ਸਹੂਲਤ: ਹੁਣ ਨੰਬਰ ਟਾਈਪ ਕਰਨ ਦੀ ਲੋੜ ਨਹੀਂ, QR ਕੋਡ ਰਾਹੀਂ ਸਾਂਝੀ ਕਰੋ ਆਪਣੀ ਜਾਣਕਾਰੀHorror in Ludhiana: Dog Bite a Year Ago, Now Entire Family Stricken with Rabies; All 7 Members Referred to PGIਕਿਸ਼ਤਵਾੜ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲਇੰਸਟਾਗ੍ਰਾਮ ’ਤੇ ਵਾਪਸ ਆਏ ਵਿਰਾਟ ਕੋਹਲੀ, ਅਕਾਊਂਟ ਫਿਰ ਹੋਇਆ ਐਕਟਿਵਪੀ ਟੀ ਊਸ਼ਾ ਦੇ ਪਤੀ ਦਾ ਦਿਹਾਂਤ ਅਸਾਮ ਦੇ ਮੁੱਖ ਮੰਤਰੀ ਵੱਲੋਂ ਡਿਬਰੂਗੜ੍ਹ ਹਵਾਈ ਅੱਡੇ ’ਤੇ ਅਮਿਤ ਸ਼ਾਹ ਦਾ ਸਵਾਗਤਯੂਜੀਸੀ ’ਤੇ ਸੁਪਰੀਮ ਕੋਰਟ ਦਾ ਫੈਸਲਾ ਸਵਾਗਤਯੋਗ: ਪੰਕਜ ਸਿੰਘਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (30 ਜਨਵਰੀ 2026)

ਪੰਜਾਬ

ਪਾਵਰਕਾਮ ਵੱਲੋਂ ਕਿਸਾਨਾਂ ਦੀਆਂ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ

April 21, 2025 03:55 PM

ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਯੋਗਦਾਨ ਪਾ ਰਹੀ ਪੰਜਾਬ ਦੇ ਬਿਜਲੀ ਵਿਭਾਗ ਦੀ ਬਿਜਲੀ ਕਾਰਪੋਰੇਸ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਇਸ ਸਮੇਂ ਪੰਜਾਬ ਵਿੱਚ ਇਕ ਕਰੋੜ ਦੱਸ ਲੱਖ ਤੋਂ ਵੱਧ ਵੱਖ-ਵੱਖ ਸ਼੍ਰੇਣੀਆਂ ਦੇ ਬਿਜਲੀ ਖਪਤਕਾਰਾਂ ਦੇ ਅਹਾਤਿਆਂ ਨੂੰ ਰੋਸ਼ਨਾ ਰਿਹਾ ਹੈ ।

                                  ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨਾਂ ਦੀਆਂ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਹੈ 

                               ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੰਜਾਬ ਦੇ ਕਿਸਾਨ ਵੀਰਾਂ ਅਤੇ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਪੰਜਾਬ ਵਿੱਚ ਕਿਤੇ ਵੀ ਬਿਜਲੀ ਦੀਆਂ ਤਾਰਾਂ ਢਿੱਲੀਆਂ ਜਾਂ ਨੀਵੀਆਂ ਹੋਣ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ ਖਪਤਕਾਰ ਤੁਰੰਤ ਨੇੜੇ ਦੇ ਉਪ ਮੰਡਲ ਦਫ਼ਤਰ/ਸ਼ਿਕਾਇਤ ਘਰ ਦੇ ਨਾਲ ਨਾਲ ਕੰਟਰੋਲ ਰੂਮ ਨੰਬਰਜ਼ 96461-06835/96461-06836/1912 ਤੇ ਦੇਣ । ਵਟਸਐਪ ਨੰਬਰ 96461-06835 ਤੇ ਬਿਜਲੀ ਦੀਆਂ ਢਿਲੀਆਂ ਤਾਰਾਂ ਜਾ ਨੀਵੀਆਂ ਜਾ ਅੱਗ ਲੱਗਣ /ਬਿਜਲੀ ਦੀ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਪਾ ਕੇ ਭੇਜੀ ਜਾਵੇ ਜੀ ਜਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਧਿਆਨ ਵਿੱਚ ਲਿਆਂਦਾ ਜਾਵੇ, ਤਾਂ ਜੋ ਜਰੂਰੀ ਕੰਮ ਕਰਵਾਇਆ ਜਾ ਸਕੇ।

                              ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕਟ ਲੈਣ। ਖੇਤ ਵਿੱਚ ਲੱਗੇ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ । ਪਾਵਰਕਾਮ‌ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਤ ਨੂੰ ਕਮਬਾਈਨ ਦੀ ਵਰਤੋਂ ਨਾ ਕਰਨ।                                                                  ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਰਾਜ ਦੇ ਬਿਜਲੀ ਖਪਤਕਾਰਾਂ ਦੀਆਂ ਬਿਜਲੀ ਸਪਲਾਈ ਅਤੇ ਹੋਰ ਸ਼ਿਕਾਇਤਾਂ ਲਈ ਫ਼ੋਨ ਨੰਬਰ 1912 ਤੇ ਐਸ.ਐਮ‌.ਐਸ. ਅਤੇ ਟੈਲੀਫੋਨ ਕਾਲ ਰਾਹੀਂ ਅਤੇ 9646101912 ਵਾਟਸਅਪ ਨੰਬਰ ਜਾਰੀ ਕੀਤੇ ਹੋਏ ਹਨ।                                    ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਗਰਮੀਆਂ ਅਤੇ ਝੌਨੇ ਦੇ ਮੌਸਮ ਦੌਰਾਨ ਪੰਜਾਬ ਭਰ ਵਿੱਚ 14 ਲੱਖ ਤੋਂ‌ ਵੱਧ ਖੇਤੀਬਾੜੀ ਟਿਊਬਵੈਲਾਂ ਖਪਤਕਾਰਾਂ ਨੂੰ 8 ਘੰਟੇ ਬਿਜਲੀ ਦੀ ਸਪਲਾਈ ਅਤੇ ਵੱਖ ਵੱਖ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ ਬਿਨਾਂ ਕਿਸੇ ਬਿਜਲੀ ਦੇ ਕੱਟ ਬਿਜਲੀ ਸਪਲਾਈ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

 

Have something to say? Post your comment

Subscribe