Thursday, May 01, 2025
 

ਪੰਜਾਬ

ਮੰਤਰੀ Kuldeep Singh Dhaliwal ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ NRI ਮਿਲਣੀ ਕਰਵਾਈ

April 21, 2025 09:35 PM

ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ

ਪ੍ਰਵਾਸੀ ਪੰਜਾਬੀ, ਈਮੇਲ ਆਈਡੀ- nriminister20230gmail.com ਜਾਂ ਵਟਸਐਪ ਨੰਬਰ- 9056009884 ’ਤੇ ਭੇਜ ਸਕਦੇ ਹਨ ਆਪਣੀਆਂ ਸ਼ਿਕਾਇਤਾਂ

ਪਿਛਲੀਆਂ ਚਾਰ ਔਨਲਾਈਨ ਐਨ.ਆਰ.ਆਈ ਮਿਲਣੀਆਂ ਦੌਰਾਨ ਪ੍ਰਾਪਤ ਹੋਈਆਂ ਕੁੱਲ 542 ਸ਼ਿਕਾਇਤਾਂ ਚੋਂ 488 ਮਾਮਲਿਆਂ ਦਾ ਕੀਤਾ ਨਿਪਟਾਰਾ

ਚੰਡੀਗੜ੍ਹ, 21 ਅਪ੍ਰੈਲ 2025:


ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਅਤੇ ਔਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਐਨ.ਆਰ.ਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ’ਤੇ ਸੁਣਿਆ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਅਸੀਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇਹ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਪੰਜਾਬ ਦੇਸ਼ ਦਾ ਇੱਕੋ ਇੱਕ ਸੂਬਾ ਹੈ, ਜਿਸਨੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਸ ਤਰ੍ਹਾਂ ਦਾ ਐਨਆਰਆਈ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪਿਛਲੀਆਂ ਚਾਰ ਔਨਲਾਈਨ ਐਨਆਰਆਈ ਮਿਲਣੀਆਂ ਵਿੱਚ ਕੁੱਲ 542 ਸ਼ਿਕਾਇਤਾਂ ਪ੍ਰਾਪਤ ਹੋਈਆਂ  ਸਨ, ਜਿਨ੍ਹਾਂ ਚੋਂ 488 ਸ਼ਿਕਾਇਤਾਂ  ਦਾ ਸਫ਼ਲਤਾਪੂਰਵਕ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ 5ਵੀਂ ਮਾਸਿਕ ਔਨਲਾਈਨ ਐਨਆਰਆਈ ਮਿਲਣੀ  ਵਿੱਚ 82 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਚੋਂ 63 ਸ਼ਿਕਾਇਤਾਂ ਈਮੇਲ ਰਾਹੀਂ ਅਤੇ ਬਾਕੀ 19 ਸ਼ਿਕਾਇਤਾਂ ਵਟਸਐਪ ਨੰਬਰ ’ਤੇ ਪ੍ਰਾਪਤ ਹੋਈਆਂ ਸਨ।

ਉਨ੍ਹਾਂ ਨੇ ਐਨਆਰਆਈ ਪੰਜਾਬੀਆਂ ਨੂੰ ਆਪਣੀਆਂ ਸ਼ਿਕਾਇਤਾਂ ਇਸ ਈਮੇਲ ਆਈਡੀ- nriminister20230gmail.com ਅਤੇ ਵਟਸਐਪ ਨੰਬਰ-9056009884 ’ਤੇ ਭੇਜਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਵਾਸੀਆਂ ਦੀਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।

ਧਾਲੀਵਾਲ ਨੇ ਐਨਆਰਆਈ ਪੰਜਾਬੀਆਂ ਨੂੰ ਭਰੋਸਾ ਦਿੱਤਾ, ‘‘ਮੈਂ ਤੁਹਾਡੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਤੁਹਾਡੇ ਕੋਲ ਹਾਂ ਅਤੇ ਅਸੀਂ ਤੁਹਾਡੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੋਈ ਕਸਰ ਨਹੀਂ ਛੱਡਾਂਗੇ। ’’ ਉਨ੍ਹਾਂ ਪ੍ਰਵਾਸੀਆਂ ਨੂੰ ਕਿਹਾ ਕਿ ਉਹ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਸਮੇਂ ਉਨ੍ਹਾਂ ਨੂੰ ਮਿਲ ਸਕਦੇ ਹਨ।

5ਵੀਂ ਮਾਸਿਕ ਔਨਲਾਈਨ ਐਨਆਰਆਈ ਮਿਲਣੀ ਵਿੱਚ ਵਧੀਕ ਮੁੱਖ ਸਕੱਤਰ ਦਿਲੀਪ ਕੁਮਾਰ, ਪੰਜਾਬ ਪੁਲਿਸ ਦੇ ਏਆਈਜੀ ਅਜਿੰਦਰ ਸਿੰਘ ਪੰਜਾਬ ਪੁਲਿਸ , ਐਨਆਰਆਈ ਵਿੰਗ  ਅਤੇ ਐਨਆਰਆਈ ਮਾਮਲੇ ਵਿਭਾਗ ਦੇ ਹੋਰ ਅਧਿਕਾਰੀ ਸ਼ਾਮਲ ਹੋਏ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਸਰਕਾਰ ਨੇ ਏਜੀ ਦਫ਼ਤਰ ਦਾ ਕੀਤਾ ਵਿਸਥਾਰ

ਅਮੂਲ ਨੇ ਦੁੱਧ ਮਹਿੰਗਾ ਕਿਉਂ ਕੀਤਾ ?

ਪੰਜਾਬ ਵਿੱਚ ਅੱਜ ਮੌਸਮ ਦੀ ਤਾਜ਼ਾ ਜਾਣਕਾਰੀ

ਪੰਜਾਬ-ਹਰਿਆਣਾ ਵਿਵਾਦਾਂ ਦਾ ਵਿਸਥਾਰ

ਪੰਜਾਬ ਆਮ ਨਾਲੋਂ 2.5 ਡਿਗਰੀ ਜ਼ਿਆਦਾ ਗਰਮ, ਮੀਂਹ ਨਾਲ ਰਾਹਤ ਮਿਲੇਗੀ

पंजाब पुलिस के कांस्टेबल गुरकीरत सिंह गोल्डी की गोली लगने से मौत

बरनाला में आईओएल आईओएल केमिकल्स एंड फार्मास्युटिकल्स लिमिटेड फैक्ट्री में बड़ा हादसा

'ਆਪ' ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ*

 
 
 
 
Subscribe