Friday, May 23, 2025
 
BREAKING NEWS
ਪੰਜਾਬ ਵਿੱਚ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ, ਅੱਜ ਮੀਂਹ ਪੈਣ ਦੀ ਸੰਭਾਵਨਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਮਈ 2025)ਰਾਮਨਗਰ ਹੁਣ ਬੈਂਗਲੁਰੂ ਦੱਖਣੀ: ਕਰਨਾਟਕ ਕੈਬਨਿਟ ਨੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀਜਿਨ੍ਹਾਂ ਨੇ ਸਿੰਦੂਰ ਮਿਟਾ ਦਿੱਤਾ... ਬੀਕਾਨੇਰ 'ਚ PM ਮੋਦੀ ਨੇ ਕੀ-ਕੀ ਕਿਹਾ ?ਪਟਿਆਲਾ ਜ਼ਿਲ੍ਹੇ 'ਚ ਕਿਰਤੀਆਂ ਦੇ ਈ-ਸ਼੍ਰਮ ਕਾਰਡ ਬਣਾਉਣ ਲਈ ਕੈਂਪਾਂ ਦੀ ਸ਼ੁਰੂਆਤ-ਡਾ. ਪ੍ਰੀਤੀ ਯਾਦਵ‘ਯੁੱਧ ਨਸ਼ਿਆਂ ਵਿਰੁਧ’ ਦਾ 81ਵਾਂ ਦਿਨ: 150 ਨਸ਼ਾ ਤਸਕਰ 7.2 ਕਿਲੋਗ੍ਰਾਮ ਹੈਰੋਇਨ, 2.41 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤਜਲਦੀ ਹੀ ਭਰੇ ਜਾਣਗੇ ਜੇਲ ਵਾਰਡਰਾਂ ਦੇ 1300 ਅਹੁਦੇ - ਮੁੱਖ ਮੰਤਰੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (21 ਮਈ 2025)ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ

20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

April 21, 2025 09:39 PM

20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 21 ਅਪ੍ਰੈਲ, 2025 –


ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ 20, 000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਦੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਸਾਲ 2023 ਵਿੱਚ ਬਰਨਾਲਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾ ਵਿਖੇ ਪੰਚਾਇਤੀ ਜ਼ਮੀਨ 'ਤੇ 3, 84, 000 ਰੁਪਏ ਦੀ ਲਾਗਤ ਨਾਲ ਸੋਲਰ ਪੰਪ ਲਗਾਇਆ ਸੀ ਪਰ ਉਕਤ ਪੰਚਾਇਤ ਸਕੱਤਰ ਨੇ ਬਿੱਲਾਂ ‘ਤੇ ਅਗਲੇਰੀ ਕਾਰਵਾਈ ਹਿੱਤ ਕਮਿਸ਼ਨ ਵਜੋਂ 20, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20, 000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਵਿੱਚ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ, ਅੱਜ ਮੀਂਹ ਪੈਣ ਦੀ ਸੰਭਾਵਨਾ

ਪਟਿਆਲਾ ਜ਼ਿਲ੍ਹੇ 'ਚ ਕਿਰਤੀਆਂ ਦੇ ਈ-ਸ਼੍ਰਮ ਕਾਰਡ ਬਣਾਉਣ ਲਈ ਕੈਂਪਾਂ ਦੀ ਸ਼ੁਰੂਆਤ-ਡਾ. ਪ੍ਰੀਤੀ ਯਾਦਵ

‘ਯੁੱਧ ਨਸ਼ਿਆਂ ਵਿਰੁਧ’ ਦਾ 81ਵਾਂ ਦਿਨ: 150 ਨਸ਼ਾ ਤਸਕਰ 7.2 ਕਿਲੋਗ੍ਰਾਮ ਹੈਰੋਇਨ, 2.41 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ

16500 ਲੀਟਰ ਲਾਹਣ, 120 ਬੋਤਲਾਂ ਨਜਾਇਜ਼ ਸ਼ਰਾਬ, 8 ਖਾਲੀ ਡਰੱਮ ਅਤੇ 1 ਐਲੂਮੀਨੀਅਮ ਦੀ ਬਾਲਟੀ ਬਰਾਮਦ

SGPC ਅਤੇ ਮੁੱਖ ਗ੍ਰੰਥੀ ਨੇ ਦਰਬਾਰ ਸਾਹਿਬ 'ਤੇ ਫੌਜੀ ਅਧਿਕਾਰੀ ਦੇ ਦਾਅਵੇ ਨੂੰ ਝੂਠਾ ਦੱਸਿਆ

PSEB 10ਵੀਂ ਅਤੇ 12ਵੀਂ ਜਮਾਤ ਦੀ ਰੀਚੈਕਿੰਗ/ਰੀਵੈਲੂਏਸ਼ਨ: ਪ੍ਰਕਿਰਿਆ, ਮਿਤੀਆਂ ਅਤੇ ਫੀਸ

'चंडीगढ़ सिविल डिफेंस' में स्वयंसेवक के रूप में शामिल हुई अलंकृता सहाय

ਪੰਜਾਬ 'ਚ ਅੱਜ ਤੋਂ ਦੋ ਦਿਨ ਮੌਸਮ ਖੁਸ਼ਕ, 23 ਮਈ ਨੂੰ ਮੀਂਹ ਤੇ ਹਵਾਵਾਂ ਦੀ ਸੰਭਾਵਨਾ: ਤਾਪਮਾਨ 'ਚ ਵਾਧਾ ਦਰਜ

ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਕੀਤੀਆਂ ਤਿਆਰੀਆਂ ਮੁਕੰਮਲ

 
 
 
 
Subscribe