Wednesday, August 27, 2025
 
BREAKING NEWS
ਟਰੱਕ ਡਰਾਈਵਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਰੀਕਾ ਵਿੱਚ ਪੰਜਾਬੀਆਂ ਦੀਆਂ ਮੁਸ਼ਕਲਾਂ ਵਧੀਆਂਪਾਕਿਸਤਾਨ ਦੀ ISI ਨਵੇਂ ਅੱਤਵਾਦੀ ਪਲਾਨ 'ਤੇ ਕੰਮ ਕਰ ਰਹੀ ਹੈ: ਡਿਜੀਟਲ ਫੰਡਿੰਗ ਅਤੇ ਹਾਈ-ਟੈਕ ਹਥਿਆਰਟਰੰਪ ਟੈਰਿਫ ਦੇ ਜਵਾਬ ਵਿੱਚ ਭਾਰਤ ਦਾ ਵੱਡਾ ਫੈਸਲਾ2002 ਦੇ ਗੁਜਰਾਤ ਦੰਗਿਆਂ 'ਤੇ Sikh Leader ਦਾ PM Modi 'ਤੇ ਵੱਡਾ ਬਿਆਨBreaking : ਹੜ੍ਹ ਦਾ ਕਹਿਰ: ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਤਬਾਹੀ, 9 ਲੋਕਾਂ ਦੀ ਮੌਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (27 ਅਗੱਸਤ 2025)ਸੌਰਭ ਭਾਰਦਵਾਜ ਦੇ ਘਰ ਕਿਉਂ ਛਾਪਾ ਮਾਰਿਆ ED, ਆਤਿਸ਼ੀ ਨੂੰ ਗੁੱਸਾ ਆਇਆ ਅਤੇ ਮੋਦੀ ਦੀ ਡਿਗਰੀ ਨਾਲ ਜੋੜਿਆਦਿੱਲੀ ਤੋਂ ਪੰਜਾਬ ਤੱਕ ਮੀਂਹ ਨੇ ਮਚਾਈ ਤਬਾਹੀ, ਜਾਣੋ 26 ਅਗਸਤ ਨੂੰ ਕਿੱਥੇ-ਕਿੱਥੇ ਸਕੂਲ-ਕਾਲਜ ਬੰਦ ਰਹਿਣਗੇਦਿੱਲੀ ਤੋਂ ਪੰਜਾਬ ਤੱਕ ਮੀਂਹ ਨੇ ਮਚਾਈ ਤਬਾਹੀ, ਜਾਣੋ 26 ਅਗਸਤ ਨੂੰ ਕਿੱਥੇ-ਕਿੱਥੇ ਸਕੂਲ-ਕਾਲਜ ਬੰਦ ਰਹਿਣਗੇ27 ਅਗਸਤ ਤੋਂ ਭਾਰਤ 'ਤੇ 25% ਵਾਧੂ ਟੈਰਿਫ ਲਗਾਇਆ ਜਾਵੇਗਾ, ਟਰੰਪ ਪ੍ਰਸ਼ਾਸਨ ਨੇ ਜਾਰੀ ਕੀਤਾ ਨੋਟਿਸ

ਪੰਜਾਬ

20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

April 21, 2025 09:39 PM

20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 21 ਅਪ੍ਰੈਲ, 2025 –


ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ 20, 000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਦੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਸਾਲ 2023 ਵਿੱਚ ਬਰਨਾਲਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾ ਵਿਖੇ ਪੰਚਾਇਤੀ ਜ਼ਮੀਨ 'ਤੇ 3, 84, 000 ਰੁਪਏ ਦੀ ਲਾਗਤ ਨਾਲ ਸੋਲਰ ਪੰਪ ਲਗਾਇਆ ਸੀ ਪਰ ਉਕਤ ਪੰਚਾਇਤ ਸਕੱਤਰ ਨੇ ਬਿੱਲਾਂ ‘ਤੇ ਅਗਲੇਰੀ ਕਾਰਵਾਈ ਹਿੱਤ ਕਮਿਸ਼ਨ ਵਜੋਂ 20, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20, 000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਟਰੱਕ ਡਰਾਈਵਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਰੀਕਾ ਵਿੱਚ ਪੰਜਾਬੀਆਂ ਦੀਆਂ ਮੁਸ਼ਕਲਾਂ ਵਧੀਆਂ

Punjab : ਭਾਰੀ ਬਾਰਸ਼ ਦੀ ਚਿਤਾਵਨੀ ਜਾਰੀ, ਜਾਣੋ ਮੌਸਮ ਦਾ ਪੂਰਾ ਹਾਲ

ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ

ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ

ਅਮਰੀਕਾ ਵਿੱਚ ਟਰਾਲਾ ਹਾਦਸਾ ਮਾਮਲਾ : ਡਰਾਈਵਰ ਹਰਜਿੰਦਰ ਸਿੰਘ ਬਾਰੇ ਪਰਿਵਾਰ ਨੇ ਕੀਤਾ ਵੱਡਾ ਖੁਲਾਸਾ

ਹੁਸ਼ਿਆਰਪੁਰ ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ 7 ਹੋਈ

ਅਮਰੀਕਾ ਵਿਚ ਪੰਜਾਬੀਆਂ ਲਈ ਕੈਬਨਿਟ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ

ਪੰਜਾਬ: ਹੁਸ਼ਿਆਰਪੁਰ ਵਿੱਚ ਐਲ.ਪੀ.ਜੀ. ਟੈਂਕਰ ਦਾ ਧਮਾਕਾ, 2 ਦੀ ਮੌਤ ਤੇ 30 ਤੋਂ ਵੱਧ ਜ਼ਖਮੀ

ਬਾਰਿਸ਼ ਦਾ ਅਲਰਟ ਜਾਰੀ, ਹੜ੍ਹਾਂ ਦੀ ਸਥਿਤੀ ਵੀ ਜਾਣੋ

ਬਿਕਰਮ ਸਿੰਘ ਮਜੀਠੀਆ ਮਾਮਲੇ ਵਿਚ ਵੱਡੀ ਖ਼ਬਰ

 
 
 
 
Subscribe