ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਉਹ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ 'ਤੇ ਹੋਏ ਅੱਤਵਾਦੀ ਹਮਲੇ ਤੋਂ ਦੁਖੀ ਹਨ। ਮੇਰੀਆਂ ਸੰਵੇਦਨਾਵਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਨ। ਇਸ ਘਿਨਾਉਣੇ ਅੱਤਵਾਦੀ ਹਮਲੇ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਅਸੀਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵਾਂਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ ਗਿਆ ਅਤੇ ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੈਂ ਜਲਦੀ ਹੀ ਸਾਰੀਆਂ ਏਜੰਸੀਆਂ ਨਾਲ ਤੁਰੰਤ ਸੁਰੱਖਿਆ ਸਮੀਖਿਆ ਮੀਟਿੰਗ ਕਰਨ ਲਈ ਸ਼੍ਰੀਨਗਰ ਰਵਾਨਾ ਹੋਵਾਂਗਾ।