Sunday, September 14, 2025
 
BREAKING NEWS
ਅਮਰੀਕਾ ਵੱਲੋਂ ਓਸਾਮਾ ਨੂੰ ਮਾਰਨ ਤੋਂ ਬਾਅਦ ਉਸ ਦੀਆਂ ਪਤਨੀਆਂ ਨਾਲ ਕੀ ਹੋਇਆ?ਲੁਧਿਆਣਾ ਤੋਂ ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ 'ਤੇ ਚੱਲੀ ਗੋਲੀ ਪਾਕਿਸਤਾਨੀ ਤਾਲਿਬਾਨ ਵੱਲੋਂ ਫੌਜ 'ਤੇ ਹਮਲਾ, 12 ਫ਼ੌਜੀ ਮਾਰੇ ਗਏਬਿਹਾਰ ਤੋਂ ਬਾਅਦ ਹੁਣ ਕੇਰਲ ਵਿੱਚ ਵੋਟਰ ਸੂਚੀ ਸੋਧ (SIR) ਦੀਆਂ ਤਿਆਰੀਆਂਰੂਸ ਵਿੱਚ ਇੱਕ ਹੋਰ ਵੱਡਾ ਭੂਚਾਲ, 7.1 ਤੀਬਰਤਾ ਨਾਲ ਭੂਚਾਲ; ਸੁਨਾਮੀ ਦੀ ਚੇਤਾਵਨੀ ਅੱਜ ਹਲਕੀ ਬਾਰਿਸ਼ ਦੀ ਚੇਤਾਵਨੀ, ਤਾਪਮਾਨ ਡਿੱਗਿਆਵੀਡੀਓ: ਗਣੇਸ਼ ਵਿਸਰਜਨ ਜਲੂਸ ਵਿੱਚ ਟਰੱਕ ਵੱਜਿਆ; 8 ਲੋਕਾਂ ਦੀ ਕੁਚਲ ਕੇ ਮੌਤਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (13 ਸਤੰਬਰ 2025)USA Breaking ਚਾਰਲੀ ਕਿਰਕ ਦੇ ਕਾਤਲ ਨੂੰ ਗ੍ਰਿਫ਼ਤਾਰ ਕੀਤਾ ਗਿਆਟਰੰਪ ਪੂਰੇ G7 ਨੂੰ ਭਾਰਤ ਪਿੱਛੇ ਲਗਾਉਣ ਦੀ ਤਿਆਰੀ ਵਿਚ, ਵੱਡਾ ਝਟਕਾ ਦੇਣ ਦੀ ਬਣਾਈ ਯੋਜਨਾ

ਪੰਜਾਬ

5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

April 22, 2025 07:21 PM

5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ 22 ਅਪ੍ਰੈਲ, 2025:

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਸੰਗਤ ਮੰਡੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪਟਵਾਰ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਪਟਵਾਰੀ ਗੁਰਤੇਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਬਠਿੰਡਾ ਦੇ ਸੰਗਤ ਕਸਬੇ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮਾਲ ਵਿਭਾਗ ਦੇ ਉਕਤ ਕਰਮਚਾਰੀਆਂ ਉਸਦੇ ਪਲਾਟ ਦੀ ਗਿਰਦਾਵਰੀ ਦਰਜ ਕਰਨ ਬਦਲੇ 10000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਜ਼ੋਰ ਪਾਉਣ ਤੇ ਸੌਦਾ 8000 ਰੁਪਏ ਵਿੱਚ ਤੈਅ ਹੋਇਆ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਵਾਂ ਮੁਲਜ਼ਮਾਂ ਤੋਂ ਮੌਕੇ ਤੇ ਹੀ 2500-2500 ਰੁਪਏ ਬਰਾਮਦ ਕਰ ਲਏ।
ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

Subscribe