Tuesday, December 23, 2025
BREAKING NEWS
ਪਹਿਲਾਂ ਆਪਣੀ ਕਿਡਨੀ ਵੇਚੀ, ਫਿਰ ਬਣਿਆ 'ਕਿਡਨੀ ਰੈਕੇਟ' ਦਾ ਸਰਗਨਾ: ਨਕਲੀ ਡਾਕਟਰ 'ਕ੍ਰਿਸ਼ਨਾ' ਦੀ ਖ਼ੌਫ਼ਨਾਕ ਕਹਾਣੀਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਰਾਜਪਾਲ ਦੀ ਹਰੀ ਝੰਡੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (22 ਦਸੰਬਰ 2025)8ਵਾਂ ਤਨਖਾਹ ਕਮਿਸ਼ਨ: 9 ਦਿਨਾਂ ਬਾਅਦ ਖ਼ਤਮ ਹੋਵੇਗੀ 7ਵੇਂ ਕਮਿਸ਼ਨ ਦੀ ਮਿਆਦ, ਜਾਣੋ ਮੁਲਾਜ਼ਮਾਂ ਦੀ ਤਨਖਾਹ ਕਿੰਨੀ ਵਧੇਗੀਨਵਜੋਤ ਸਿੰਘ ਸਿੱਧੂ ਦਾ ਵਿਰੋਧੀਆਂ ਨੂੰ 'ਬਾਜ਼' ਵਾਲਾ ਸੁਨੇਹਾ: "ਮੈਂ ਕਬੂਤਰਾਂ ਵਾਂਗ ਭੁੱਖਾ ਜਾਂ ਕਮਜ਼ੋਰ ਨਹੀਂ ਹਾਂ"ਪੰਜਾਬੀ ਸੰਗੀਤ ਜਗਤ ਨੂੰ ਪਿਆ ਵੱਡਾ ਘਾਟਾ -ਮਾਸਟਰ ਸਲੀਮ ਦੇ ਪਿਤਾ ਉਸਤਾਦ 'ਪੂਰਨ ਸ਼ਾਹ ਕੋਟੀ' ਦਾ ਦਿਹਾਂਤਅੰਮ੍ਰਿਤਸਰ ਦੇ ਸਕੂਲ ਦੇ ਗੋਲੀਬਾਰੀ: ਇੱਕ ਵਿਦਿਆਰਥੀ ਦੀ ਲੱਤ ਵਿੱਚ ਗੋਲੀ ਲੱਗੀਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ: ਕੀ ਕ੍ਰਿਸਮਸ ਤੱਕ ਵਧਣਗੇ ਰੇਟ?ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦਾ ਪਿਸਤੌਲ ਚੋਰੀ ਕਰਨ ਵਾਲੇ ਵਿਅਕਤੀ ਦੀ ਹੋ ਗਈ ਪਛਾਣPunjab Weather : 6 ਦਿਨਾਂ ਲਈ ਸੰਘਣੀ ਧੁੰਦ ਲਈ ਪੀਲਾ ਅਲਰਟ ਜਾਰੀ

ਚੰਡੀਗੜ੍ਹ / ਮੋਹਾਲੀ

ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ BBMB ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

May 03, 2025 10:25 PM

ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ ਬੀ.ਬੀ.ਐਮ.ਬੀ. ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

ਮੀਟਿੰਗ ਵਿੱਚ ਉਦੋਂ ਤੱਕ ਹਿੱਸਾ ਨਹੀਂ ਲਵਾਂਗੇ ਜਦੋਂ ਤੱਕ ਬੀ.ਬੀ.ਐਮ.ਬੀ. ਢੁਕਵੀਂ ਪ੍ਰਕਿਰਿਆ ਦੀ ਪਾਲਣਾ ਨਹੀਂ ਕਰਦਾ: ਬਰਿੰਦਰ ਕੁਮਾਰ ਗੋਇਲ

ਬੀ.ਬੀ.ਐਮ.ਬੀ. ਦੀ ਮੀਟਿੰਗ ਰੱਖਣ ਤੋਂ ਪਹਿਲਾਂ 1976 ਦੇ ਰੈਗੂਲੇਸ਼ਨਜ਼ ਦੇ ਰੈਗੂਲੇਸ਼ਨ-3 ਤਹਿਤ ਸੱਤ ਦਿਨ ਦਾ ਨੋਟਿਸ ਦੇਣਾ ਲਾਜ਼ਮੀ

ਮੀਟਿੰਗ ਤੋਂ ਪਹਿਲਾਂ ਪੰਜਾਬ ਨੇ ਬੀ.ਬੀ.ਐਮ.ਬੀ. ਨੂੰ ਲਿਖਿਆ ਪੱਤਰ

ਚੰਡੀਗੜ੍ਹ, 3 ਮਈ:


ਪੰਜਾਬ ਦੇ ਜਲ ਸਰੋਤ ਅਤੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੀ 5 ਮਈ ਨੂੰ ਰੱਖੀ ਗਈ ਮੀਟਿੰਗ ਦਾ ਬਾਈਕਾਟ ਕਰੇਗੀ।

ਮੀਟਿੰਗ ਨੂੰ ਪੂਰੀ ਤਰ੍ਹਾਂ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਸ੍ਰੀ ਗੋਇਲ ਨੇ ਕਿਹਾ ਕਿ 255ਵੀਂ ਵਿਸ਼ੇਸ਼ ਮੀਟਿੰਗ ਸੱਦਣ ਲਈ ਢੁਕਵੇਂ ਪ੍ਰੋਟੋਕੋਲ ਦੀ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਕਿਹਾ, ‘‘1976 ਦੇ ਰੈਗੂਲੇਸ਼ਨਜ਼ ਦੇ ਰੈਗੂਲੇਸ਼ਨ-3 ਤਹਿਤ ਬੀ.ਬੀ.ਐਮ.ਬੀ. ਨੂੰ ਮੀਟਿੰਗ ਰੱਖਣ ਤੋਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਦੇਣਾ ਲਾਜ਼ਮੀ ਹੈ।’’ ਉਨ੍ਹਾਂ ਕਿਹਾ , ‘‘ਅਸੀਂ ਮੀਟਿੰਗ ਵਿੱਚ ਉਦੋਂ ਤੱਕ ਹਿੱਸਾ ਨਹੀਂ ਲਵਾਂਗੇ, ਜਦੋਂ ਤੱਕ ਬੀ.ਬੀ.ਐਮ.ਬੀ. ਢੁਕਵੀਆਂ ਪ੍ਰਕਿਰਿਆਵਾਂ ਦੀ ਪਾਲਣਾ ਨਹੀਂ ਕਰਦਾ।’’

ਬੀ.ਬੀ.ਐਮ.ਬੀ. ਦੇ ਚੇਅਰਮੈਨ ਨੂੰ ਸਖ਼ਤ ਸ਼ਬਦਾਂ ਵਿੱਚ ਲਿਖੇ ਪੱਤਰ ਵਿੱਚ ਪੰਜਾਬ ਸਰਕਾਰ ਨੇ ਮੀਟਿੰਗ ਤੋਂ ਪਹਿਲਾਂ ਬੀ.ਬੀ.ਐਮ.ਬੀ. ਨੂੰ ਆਪਣਾ ਪੱਖ ਰੱਖ ਦਿੱਤਾ ਹੈ। ਸੂਬਾ  ਸਰਕਾਰ ਨੇ ਲਿਖਿਆ ਹੈ ਕਿ ਇਹ ਮੀਟਿੰਗ ਗ਼ੈਰ-ਵਾਜਬ ਤਰੀਕੇ ਅਤੇ ਸਥਾਪਿਤ ਨਿਯਮਾਂ ਦੀ ਉਲੰਘਣਾ ਕਰਕੇ ਸੱਦੀ ਗਈ ਹੈ।

ਪੱਤਰ ਵਿੱਚ ਸਪੱਸ਼ਟ ਤੌਰ ’ਤੇ ਪੰਜਾਬ ਪੁਨਰਗਠਨ ਐਕਟ 1966 ਤਹਿਤ ਜਾਰੀ ਕੀਤੇ ਗਏ ਬੀ.ਬੀ.ਐਮ.ਬੀ. ਦੇ ਰੈਗੂਲੇਸ਼ਨਜ਼ ਦੇ ਰੈਗੂਲੇਸ਼ਨ-3 ਦਾ ਹਵਾਲਾ ਦਿੰਦਿਆਂ ਲਿਖਿਆ ਗਿਆ ਹੈ ਕਿ ਕਿਸੇ ਵੀ ਜ਼ਰੂਰੀ ਮਸਲੇ ਲਈ ਸੱਦੀਆਂ ਜਾਣ ਵਾਲੀਆਂ ਵਿਸ਼ੇਸ਼ ਮੀਟਿੰਗਾਂ ਲਈ ਸਾਰੇ ਮੈਂਬਰਾਂ ਨੂੰ ਘੱਟੋ-ਘੱਟ ਸੱਤ ਦਿਨਾਂ ਦਾ ਨੋਟਿਸ ਦੇਣਾ ਜ਼ਰੂਰੀ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 28 ਅਪ੍ਰੈਲ ਅਤੇ 30 ਅਪ੍ਰੈਲ, 2025 ਨੂੰ ਹੋਈਆਂ ਬੀ.ਬੀ.ਐਮ.ਬੀ. ਦੀਆਂ ਹਾਲੀਆ ਮੀਟਿੰਗਾਂ ਵੀ ਲਾਜ਼ਮੀ ਨੋਟਿਸ ਪੀਰੀਅਡ ਦੀ ਪਾਲਣਾ ਕੀਤੇ ਬਿਨਾਂ ਬੁਲਾਈਆਂ ਗਈਆਂ ਸਨ। ਇਨ੍ਹਾਂ ਮੀਟਿੰਗਾਂ ਲਈ ਨੋਟਿਸ ਕ੍ਰਮਵਾਰ 27 ਅਪ੍ਰੈਲ ਅਤੇ 29 ਅਪ੍ਰੈਲ ਨੂੰ ਨਿਰਧਾਰਤ ਮਿਤੀਆਂ ਤੋਂ ਸਿਰਫ਼ ਇੱਕ ਦਿਨ ਪਹਿਲਾਂ ਜਾਰੀ ਕੀਤੇ ਗਏ ਜਿਸ ਨਾਲ ਇਨ੍ਹਾਂ ਮੀਟਿੰਗਾਂ ਦੌਰਾਨ ਲਏ ਗਏ ਕੋਈ ਵੀ ਫ਼ੈਸਲੇ ਕਾਨੂੰਨੀ ਤੌਰ ’ਤੇ ਸ਼ੱਕੀ ਹੋ ਗਏ ਹਨ।

ਜਲ ਸਰੋਤ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ, ‘‘ਰੈਗੂਲੇਸ਼ਨ-3 ਸਪੱਸ਼ਟ ਤੌਰ ’ਤੇ ਵਿਸ਼ੇਸ਼ ਮੀਟਿੰਗਾਂ ਲਈ ਘੱਟੋ-ਘੱਟ ਸੱਤ ਦਿਨਾਂ ਦਾ ਨੋਟਿਸ ਲਾਜ਼ਮੀ ਕਰਦਾ ਹੈ। ਸਥਾਪਿਤ ਪ੍ਰਕਿਰਿਆਵਾਂ ਪ੍ਰਤੀ ਬੀ.ਬੀ.ਐਮ.ਬੀ. ਦੀ ਲਗਾਤਾਰ ਅਣਦੇਖੀ ਉਸ ਸੰਵਿਧਾਨਕ ਢਾਂਚੇ ਨੂੰ ਕਮਜ਼ੋਰ ਕਰਦੀ ਹੈ, ਜਿਸ ਅਧੀਨ ਬੀ.ਬੀ.ਐਮ.ਬੀ. ਕੰਮ ਕਰਦਾ ਹੈ।"

ਉਨ੍ਹਾਂ ਇਹ ਵੀ ਕਿਹਾ ਕਿ ਕਿਉਂ ਜੋ ਪਾਣੀ ਦੀ ਵੰਡ ਦੇ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੋਮਵਾਰ 5 ਮਈ, 2025 ਨੂੰ ਰੱਖਿਆ ਗਿਆ ਹੈ। ਇਸ ਲਈ ਇਸ ਅਹਿਮ ਵਿਧਾਨਕ ਸੈਸ਼ਨ ਲਈ ਤਿਆਰੀਆਂ ਹਿੱਤ ਬੀ.ਬੀ.ਐਮ.ਬੀ. ਵੱਲੋਂ ਮੀਟਿੰਗ ਨੂੰ ਮੁਲਤਵੀ ਕਰਨ ਦੀ ਲੋੜ ਹੈ।

ਪੰਜਾਬ ਸਰਕਾਰ ਨੇ ਕਿਹਾ ਹੈ ਕਿ ਬੀ.ਬੀ.ਐਮ.ਬੀ. ਨੂੰ ਉਚਿਤ ਪ੍ਰਕਿਰਿਆਤਮਕ ਜ਼ਰੂਰਤਾਂ ਦੇ ਅਨੁਸਾਰ ਮੀਟਿੰਗ ਨੂੰ ਮੁੜ ਬੁਲਾਉਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਭਾਈਵਾਲ ਰਾਜ ਫ਼ੈਸਲਾ ਲੈਣ ਦੀ ਅਸਲ ਸਥਿਤੀ ਵਿੱਚ ਹੋਣ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਚੰਡੀਗੜ੍ਹ ਗੈਂਗ ਵਾਰ: ਮਾਰੇ ਗਏ ਪੈਰੀ ਦਾ ਖੁਲਾਸਾ ਇੰਟਰਵਿਊ

ਚੰਡੀਗੜ੍ਹ ਪੀਜੀ ਮੈਡੀਕਲ ਕੋਟੇ ਵਿੱਚ ਵੱਡਾ ਬਦਲਾਅ

ਮੋਹਾਲੀ ਨਗਰ ਨਿਗਮ ਦੀ ਹੱਦਬੰਦੀ ਵਿੱਚ ਵਾਧਾ: 14 ਨਵੇਂ ਪਿੰਡ ਕੀਤੇ ਸ਼ਾਮਲ

ਮੋਹਾਲੀ ਮੁਕਾਬਲਾ: ਲਾਰੈਂਸ ਗੈਂਗ ਦੇ 4 ਮੈਂਬਰ ਗ੍ਰਿਫ਼ਤਾਰ, ਪੰਜਾਬ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ

PU Issue-Central Government seems to insult and denigrate not only the high academic status of Panjab University, Chandigarh, but also the hidden agenda of snatching Chandigarh from the legitimate accepted claim of the Punjab state as its capital!

📣 ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ: ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ; 10 ਤਰੀਕ ਨੂੰ ਯੂਨੀਵਰਸਿਟੀ ਬੰਦ ਦਾ ਐਲਾਨ

Mohali : ਏਅਰਪੋਰਟ ਰੋਡ 'ਤੇ ਰੀਅਲ ਅਸਟੇਟ ਕਾਰੋਬਾਰੀ 'ਤੇ ਗੋਲੀਬਾਰੀ

ਚੰਡੀਗੜ੍ਹ ਪ੍ਰਸ਼ਾਸਨ ਨੇ ਲਾਗੂ ਕੀਤਾ ESMA : Chandigarh : PGI ਵਿਖੇ 6 ਮਹੀਨਿਆਂ ਲਈ ਹੜਤਾਲ 'ਤੇ ਪਾਬੰਦੀ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਚੋਣ ਵਿੱਚ ਵੱਡਾ ਬਦਲਾਅ, ਲੋਕ ਹੱਥ ਚੁੱਕ ਕੇ ਕਰਨਗੇ ਵੋਟ, ਸੋਧ ਨੂੰ ਮਨਜ਼ੂਰੀ

ਚੰਡੀਗੜ੍ਹ ਵਿੱਚ ਕਾਂਸਟੇਬਲ ਨੇ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ

 
 
 
 
Subscribe