Wednesday, January 14, 2026
BREAKING NEWS
ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (13 ਜਨਵਰੀ 2026)ਸੋਨਾ ਅਤੇ ਚਾਂਦੀ ਹੋਏ ਬੇਹੱਦ ਮਹਿੰਗੇ: ਸੋਨਾ ₹1.40 ਲੱਖ ਤੋਂ ਪਾਰ, ਚਾਂਦੀ 'ਚ ₹12,000 ਦਾ ਵੱਡਾ ਉਛਾਲPunjab Weather : ਧੁੰਦ ਅਤੇ ਸੀਤ ਲਹਿਰ ਦਾ ਅਲਰਟ : ਜਾਣੋ ਪੰਜਾਬ ਦੇ ਮੌਸਮ ਦਾ ਹਾਲਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਜਨਵਰੀ 2026)ਭਾਰਤ 'ਚ 100 ਕਰੋੜ ਦੀ 'ਡਿਜੀਟਲ ਡਕੈਤੀ' ਦਾ ਪਰਦਾਫਾਸ਼: ਤਾਈਵਾਨੀ ਮਾਸਟਰਮਾਈਂਡ ਸਮੇਤ 7 ਗ੍ਰਿਫ਼ਤਾਰਟੀਮ ਇੰਡੀਆ ਨੂੰ ਵੱਡਾ ਝਟਕਾ: ਰਿਸ਼ਭ ਪੰਤ ਨਿਊਜ਼ੀਲੈਂਡ ਸੀਰੀਜ਼ ਤੋਂ ਬਾਹਰ, ਧਰੁਵ ਜੁਰੇਲ ਦੀ ਹੋਈ ਐਂਟਰੀPunjab Weather update : ਇਸ ਦਿਨ ਪਵੇਗੀ ਬਾਰਿਸ਼ਸੁਪਰੀਮ ਕੋਰਟ ਦਾ ਵੱਡਾ ਸੁਝਾਅ: ਸਹਿਮਤੀ ਨਾਲ ਪਿਆਰ ਅਪਰਾਧ ਨਹੀਂ, POCSO 'ਚ 'ਰੋਮੀਓ-ਜੂਲੀਅਟ' ਧਾਰਾ ਸ਼ਾਮਲ ਕਰੇ ਕੇਂਦਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (11 ਜਨਵਰੀ 2026)

ਪੰਜਾਬ

ਵਿੱਤ ਮੰਤਰੀ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਵਿਧਾਇਕਾਂ ਤੇ ਚੁਣੇ ਨੁਮਾਇੰਦਿਆਂ ਨਾਲ ਬਿਹਤਰ ਤਾਲਮੇਲ ਕਰਕੇ ਵਿਕਾਸ ਕਾਰਜ ਨੇਪਰੇ ਚੜਾਉਣ ਦੀ ਹਦਾਇਤ

May 04, 2025 07:53 PM

ਵਿੱਤ ਮੰਤਰੀ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਵਿਧਾਇਕਾਂ ਤੇ ਚੁਣੇ ਨੁਮਾਇੰਦਿਆਂ ਨਾਲ ਬਿਹਤਰ ਤਾਲਮੇਲ ਕਰਕੇ ਵਿਕਾਸ ਕਾਰਜ ਨੇਪਰੇ ਚੜਾਉਣ ਦੀ ਹਦਾਇਤ

-ਮਾਨ ਸਰਕਾਰ 'ਚ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ; ਕੰਮ ਲੰਬਿਤ ਹੋਣੇ ਵੀ ਇਕ ਤਰ੍ਹਾਂ ਦਾ ਭ੍ਰਿਸ਼ਟਾਚਾਰ : ਹਰਪਾਲ ਸਿੰਘ ਚੀਮਾ

-ਕਿਹਾ, ਵਿੱਤੀ ਸਾਲ 2022-23 ਤੇ 2023-24 ਤੋਂ ਲੰਬਿਤ ਚੱਲੇ ਆ ਰਹੇ ਕੰਮਾਂ ਦੀ ਕੀਤੀ ਜਾਵੇਗੀ ਜਾਂਚ

-ਵਿੱਤ ਮੰਤਰੀ ਨੇ ਵਿਕਾਸ ਕਾਰਜਾਂ 'ਚ ਦੇਰੀ ਦਾ ਲਿਆ ਗੰਭੀਰ ਨੋਟਿਸ, ਜ਼ਿੰਮੇਵਾਰੀ ਅਧਿਕਾਰੀਆਂ ਦੇ ਖ਼ਿਲਾਫ਼ ਹੋਵੇਗੀ ਕਾਰਵਾਈ

-ਵਿੱਤ ਮੰਤਰੀ ਚੀਮਾ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਪਟਿਆਲਾ, 4 ਮਈ:
ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੂਹ ਵਿਧਾਇਕ ਸਾਹਿਬਾਨ ਤੇ ਹੋਰ ਚੁਣੇ ਨੁਮਾਇੰਦਿਆਂ ਨਾਲ ਬਿਹਤਰ ਤਾਲਮੇਲ ਕਰਦੇ ਹੋਏ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕਰਵਾਉਣਾ ਯਕੀਨੀ ਬਣਾਉਣ। ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਮੰਤਰੀ ਵਜੋਂ ਐਡਵੋਕੇਟ ਚੀਮਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਪਟਿਆਲਾ ਅਜੀਤ ਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਸਿੰਘ ਘਨੌਰ, ਹਰਮੀਤ ਸਿੰਘ ਪਠਾਣਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆ ਵਾਲਾ ਸਮੇਤ ਡੀ.ਆਈ.ਜੀ. ਪਟਿਆਲਾ ਰੇਂਜ ਡਾ. ਨਾਨਕ ਸਿੰਘ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਅਤੇ ਪੀ.ਡੀ.ਏ. ਦੇ ਸੀ.ਏ. ਮਨੀਸ਼ਾ ਰਾਣਾ ਸਮੇਤ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਅਤੇ ਯੁੱਧ ਨਸ਼ਿਆਂ ਵਿਰੁੱਧ ਦੀ ਜਾਇਜ਼ਾ ਬੈਠਕ 'ਚ ਸਪਸ਼ਟ ਕੀਤਾ ਕਿ ਮਾਨ ਸਰਕਾਰ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤ ਮੰਤਰੀ ਤੇ ਸਮੂਹ ਵਿਧਾਇਕਾਂ ਵੱਲੋਂ ਉਠਾਏ ਵੱਖ ਵੱਖ ਮੁੱਦਿਆਂ ਅਤੇ ਵਿਕਾਸ ਕਾਰਜਾਂ 'ਚ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਕੰਮ ਵਿੱਚ ਦੇਰੀ ਵੀ ਭ੍ਰਿਸ਼ਟਾਚਾਰ ਮੰਨਿਆ ਜਾਵੇਗਾ, ਜਿਸ ਲਈ ਸਮੂਹ ਅਧਿਕਾਰੀ ਵਿੱਤੀ ਸਾਲ 2022-23 ਤੇ 2023-24 ਦੇ ਲੰਬਿਤ ਕਾਰਜਾਂ ਬਾਰੇ ਰਿਪੋਰਟ ਸੌਂਪਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਵੱਲੋਂ ਜਾਣ ਬੁੱਝ ਕੇ ਦੇਰੀ ਜਾਂ ਅਣਗਹਿਲੀ ਕੀਤੀ ਪਾਈ ਗਈ ਤਾਂ ਉਸ ਵਿਰੁੱਧ ਕਾਰਵਾਈ ਕਰਨ ਤੋਂ ਝਿਜਕਿਆਂ ਨਹੀਂ ਜਾਵੇਗਾ।
ਡਾ. ਬਲਬੀਰ ਸਿੰਘ ਨੇ ਅਰਬਨ ਅਸਟੇਟ ਦੀਆਂ ਸੜਕਾਂ ਤੇ ਵਿਕਾਸ ਕਾਰਜਾਂ ਸਮੇਤ, ਛੋਟੀ ਤੇ ਵੱਡੀ ਨਦੀ ਦੇ ਨਵੀਨੀਕਰਨ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨਹਿਰੀ ਪਾਣੀ ਪ੍ਰੋਜੈਕਟ ਕਰਕੇ ਤੋੜੀਆਂ ਸੜਕਾਂ ਅਤੇ ਮੌਨਸੂਨ ਦੇ ਮੱਦੇਨਜ਼ਰ ਡਰੇਨਾਂ ਤੇ ਨਦੀਆਂ ਦੀ ਸਫ਼ਾਈ, ਚੇਤਨ ਸਿੰਘ ਜੌੜਾਮਾਜਰਾ ਨੇ ਨਜਾਇਜ਼ ਕੱਟੀਆਂ ਜਾ ਰਹੀਆਂ ਕਲੋਨੀਆਂ, ਹਰਮੀਤ ਸਿੰਘ ਪਠਾਣਮਾਜਰਾ ਨੇ ਪ੍ਰਸ਼ਾਸਨਿਕ ਤੇ ਵਿਕਾਸ ਕਾਰਜਾਂ ਵਿੱਚ ਦੇਰੀ, ਗੁਰਲਾਲ ਸਿੰਘ ਘਨੌਰ ਦੇ ਮਨਰੇਗਾ ਪ੍ਰੋਜੈਕਟਾਂ ਸਬੰਧੀ ਸਮੱਸਿਆਵਾਂ ਅਤੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਨਾਭਾ ਸ਼ਹਿਰ 'ਚ ਸੀਵਰੇਜ ਦੀ ਸਮੱਸਿਆ ਸਮੇਤ ਹੋਰ ਸਥਾਨਕ ਮੁੱਦੇ ਉਠਾਏ। ਇਸ 'ਤੇ ਵਿੱਤ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਧਾਇਕ ਸਾਹਿਬਾਨਾਂ ਨੂੰ ਸਾਰੇ ਵਿਕਾਸ ਪ੍ਰੋਜੈਕਟਾਂ, ਜ਼ਿਲ੍ਹੇ ਅੰਦਰ ਪਿੰਡਾਂ ਦੇ 1204 ਛੱਪੜਾਂ ਦੀ ਸਫਾਈ ਤੇ ਪਾਣੀ ਬਦਲੀ ਬਾਰੇ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦਾ ਲਾਭ ਹੇਠਲੇ ਪੱਧਰ 'ਤੇ ਲਾਭਪਾਤਰੀਆਂ ਨੂੰ ਦੇਣ ਲਈ ਵਿਧਾਇਕਾਂ ਤੇ ਚੁਣੇ ਨੁਮਾਇੰਦਿਆਂ ਨਾਲ ਤਾਲਮੇਲ ਕਰਕੇ ਕੰਮ 'ਚ ਤੇਜ਼ੀ ਲਿਆਂਦੀ ਜਾਵੇ।
ਵਿੱਤ ਮੰਤਰੀ ਨੇ ਮੰਡੋਲੀ ਤੇ ਪੱਬਰਾ ਵਿਖੇ ਨਹਿਰੀ ਪਾਣੀ ਪ੍ਰੋਜੈਕਟ ਦਾ ਕਾਰਜ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਇਕ ਮਹੀਨੇ 'ਚ  ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਕੰਮ 'ਚ ਹੋਰ ਦੇਰੀ ਲਈ ਸਬੰਧਤ ਅਧਿਕਾਰੀ ਨਿੱਜੀ ਤੌਰ 'ਤੇ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਅੱਗ ਨਾਲ ਸੜੇ ਜਾਂ ਕਿਸੇ ਹੋਰ ਕਾਰਨ ਝੁਲਸੇ ਮਰੀਜ਼ਾਂ ਦੇ ਇਲਾਜ ਲਈ ਨਵੇਂ ਬਣਨ ਵਾਲੇ ਬਰਨ ਯੂਨਿਟ ਦੇ ਕੰਮ 'ਚ ਦੇਰੀ ਦਾ ਵੀ ਗੰਭੀਰ ਨੋਟਿਸ ਲਿਆ ਅਤੇ ਲੋਕ ਨਿਰਮਾਣ ਵਿਭਾਗ ਦੇ ਇਲੈਕਟ੍ਰਿਕ ਵਿੰਗ ਸਮੇਤ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਇਸ ਕੰਮ ਵਿੱਚ ਹੋਰ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਉਦਯੋਗ ਵਿਭਾਗ ਅਤੇ ਹੋਰ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ 'ਚ ਲੱਗੇ ਜਾਂ ਲੱਗਣ ਵਾਲੇ ਉਦਯੋਗਾਂ ਨੂੰ ਰਿਆਇਤਾਂ ਦੇਣ ਸਮੇਤ ਸਨਅਤਾਂ ਦੇ ਨਾਲ ਸਬੰਧਤ ਕੰਮਾਂ ਨੂੰ ਵੀ ਮਿੱਥੇ ਸਮੇਂ ਵਿੱਚ ਨਿਪਟਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਉਹ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਹਰੇਕ ਮਹੀਨੇ ਬੈਠਕ ਕਰਕੇ ਕੰਮਾਂ ਦੀ ਸਮੀਖਿਆ ਕਰਨਗੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਵਿਸ਼ਵਾਸ ਦਿਵਾਇਆ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਮੀਟਿੰਗ 'ਚ ਮਿਲੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੇ ਲੋਕਾਂ ਨੂੰ ਬਿਹਤਰ ਤੇ ਪਾਰਦਰਸ਼ੀ ਪ੍ਰਸ਼ਾਸਨ ਤੇ ਸਮਾਂ ਬੱਧ ਵਿਕਾਸ ਕਾਰਜ ਕਰਵਾਉਣੇ ਯਕੀਨੀ ਬਣਾਏ ਜਾਣਗੇ।
         ਇਸ ਮੌਕੇ ਸਾਬਕਾ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਬਲਤੇਜ ਪੰਨੂ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਆਪ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਬਲਕਾਰ ਸਿੰਘ ਗੱਜੂਮਾਜਰਾ, ਏ.ਡੀ.ਸੀਜ ਇਸ਼ਾ ਸਿੰਗਲ ਤੇ ਨਵਰੀਤ ਕੌਰ ਸੇਖੋਂ, ਐਸ.ਪੀ ਪਲਵਿੰਦਰ ਸਿੰਘ ਚੀਮਾ ਤੇ ਗੁਰਬੰਸ ਸਿੰਘ ਬੈਂਸ ਸਮੂਹ ਐਸ.ਡੀ.ਐਮਜ ਤੇ ਹੋਰ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ।
ਫੋਟੋ: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਸਬੰਧੀ ਬੈਠਕ ਕਰਦੇ ਹੋਏ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

Punjab Weather : ਧੁੰਦ ਅਤੇ ਸੀਤ ਲਹਿਰ ਦਾ ਅਲਰਟ : ਜਾਣੋ ਪੰਜਾਬ ਦੇ ਮੌਸਮ ਦਾ ਹਾਲ

Punjab Weather update : ਇਸ ਦਿਨ ਪਵੇਗੀ ਬਾਰਿਸ਼

Punjab Weather : ਦੋ ਦਿਨਾਂ ਲਈ ਸ਼ੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ

IPS Dr Ravjot kaur ਨੂੰ ਕੀਤਾ ਗਿਆ ਬਹਾਲ

ਪੰਜਾਬ ਦੇ ਪ੍ਰਾਈਵੇਟ ਸਕੂਲਾਂ 'ਚ ਗਰੀਬ ਬੱਚਿਆਂ ਨੂੰ ਮਿਲੇਗਾ ਦਾਖਲਾ: ਸਿੱਖਿਆ ਵਿਭਾਗ ਨੇ ਸ਼ੁਰੂ ਕੀਤੀ ਪ੍ਰਕਿਰਿਆ, 12 ਜਨਵਰੀ ਤੱਕ ਰਜਿਸਟ੍ਰੇਸ਼ਨ ਲਾਜ਼ਮੀ

Punjab ਪੁਲਿਸ ਦੀ ਵੱਡੀ ਸਫ਼ਲਤਾ: ਫਰੈਂਚਾਈਜ਼ੀ ਦੇ ਨਾਂ 'ਤੇ ਕਰੋੜਾਂ ਦੀ ਠੱਗੀ ਮਾਰਨ ਵਾਲੇ ਅੰਤਰਰਾਜੀ ਗਿਰੋਹ ਦੇ 7 ਮੈਂਬਰ ਗ੍ਰਿਫ਼ਤਾਰ

Weather update - ਪੰਜ ਰਾਜ ਸੰਘਣੀ ਧੁੰਦ ਦੀ ਲਪੇਟ ਵਿੱਚ, ਜਾਣੋ ਮੌਸਮ ਦਾ ਹਾਲ

ਕੁਲਤਾਰ ਸਿੰਘ ਸੰਧਵਾਂ ਦੀ ਜਥੇਦਾਰ ਸਾਹਿਬ ਨੂੰ ਅਪੀਲ: "ਸਿਆਸੀ ਮੁਫ਼ਾਦਾਂ ਦੀ ਥਾਂ ਪੰਥਕ ਭੂਮਿਕਾ ਨਿਭਾਓ"

ਮੋਹਾਲੀ ਦੇ ਵਿਦਿਆਰਥੀ ਦੀ ਕੈਨੇਡਾ ਵਿੱਚ ਮੌਤ: ਹਾਈਵੇਅ 'ਤੇ ਪੈਦਲ ਜਾਂਦੇ ਸਮੇਂ ਕਾਰ ਨੇ ਮਾਰੀ ਟੱਕਰ

 
 
 
 
Subscribe