Monday, May 05, 2025
 
BREAKING NEWS
ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਰਜੋਤ ਬੈਂਸ ਵੱਲੋਂ ਲਗਾਤਾਰ ਚੌਥੇ ਦਿਨ ਨੰਗਲ ਡੈਮ ਦਾ ਦੌਰਾਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰੀ, ਕੈਬਨਿਟ ਮੰਤਰੀਆਂ ਨੇ ਸੰਭਾਲਿਆ ਮੋਰਚਾਲੌਂਗੋਵਾਲ ਨੂੰ ਮਿਲਿਆ ਸਿਹਤ ਦਾ ਨਵਾਂ ਤੋਹਫ਼ਾ — 11 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅਤਿ—ਆਧੁਨਿਕ ਸੀ.ਐਚ.ਸੀ. ਹਸਪਤਾਲ, ਅਮਨ ਅਰੋੜਾ ਨੇ ਰੱਖਿਆ ਨੀਂਹ ਪੱਥਰਵਿੱਤ ਮੰਤਰੀ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਵਿਧਾਇਕਾਂ ਤੇ ਚੁਣੇ ਨੁਮਾਇੰਦਿਆਂ ਨਾਲ ਬਿਹਤਰ ਤਾਲਮੇਲ ਕਰਕੇ ਵਿਕਾਸ ਕਾਰਜ ਨੇਪਰੇ ਚੜਾਉਣ ਦੀ ਹਦਾਇਤਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾਯੋਗਾ ਕਰਨ ਨਾਲ ਲੋਕਾਂ ਦਾ ਮਾਨਸਿਕ ਤਣਾਅ ਘੱਟ ਹੋ ਰਿਹਾ ਹੈ- ਪ੍ਰਤਿਮਾ ਡਾਵਰਅੰਮ੍ਰਿਤਸਰ: ਦੋ ਜਾਸੂਸ ਕੀਤੇ ਗ੍ਰਿਫ਼ਤਾਰउर्वशी रौतेला के लिए 'डाकू महाराज' के सुपर सक्सेसफुल 100 दिन का जश्नकश्मीर के पहलगाम आतंकी हमले को कवर करेगा सुप्रीम कोर्ट की वकील सना रईस खान का कानूनी शो 'रूल ऑफ लॉ' ਅਮਰੀਕਾ ਵਿੱਚ ਰਾਹੁਲ ਗਾਂਧੀ ਦਾ ਵੱਡਾ ਬਿਆਨ: "ਸਿੱਖਾਂ ਨਾਲ ਹੋਏ ਧੱਕਿਆਂ ਦੀ ਜ਼ਿੰਮੇਵਾਰੀ ਮੈਂ ਲੈਂਦਾ ਹਾਂ"

ਪੰਜਾਬ

ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰੀ, ਕੈਬਨਿਟ ਮੰਤਰੀਆਂ ਨੇ ਸੰਭਾਲਿਆ ਮੋਰਚਾ

May 04, 2025 10:21 PM

ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰੀ, ਕੈਬਨਿਟ ਮੰਤਰੀਆਂ ਨੇ ਸੰਭਾਲਿਆ ਮੋਰਚਾ

ਸਮੂਹ ਕੈਬਨਿਟ ਵਜ਼ੀਰਾਂ ਨੇ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮਾਂ ਅਤੇ ਪਿੰਡ ਰੱਖਿਆ ਕਮੇਟੀਆਂ ਰਾਹੀਂ ਜਾਗਰੂਕਤਾ ਫੈਲਾਈ

ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ, ਮਾਨ ਸਰਕਾਰ ਨੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ

ਚੰਡੀਗੜ੍ਹ, 4 ਮਈ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਫ਼ੈਸਲਾਕੁੰਨ ਦੌਰ 'ਚ ਪੁੱਜ ਗਈ ਹੈ। ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰ ਗਈ ਹੈ ਅਤੇ ਸਮੂਹ ਕੈਬਨਿਟ ਮੰਤਰੀਆਂ ਨੇ ਮੋਰਚਾ ਸੰਭਾਲਦਿਆਂ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮਾਂ ਅਤੇ ਪਿੰਡ ਰੱਖਿਆ ਕਮੇਟੀਆਂ ਰਾਹੀਂ ਜਾਗਰੂਕਤਾ ਫੈਲਾਈ।ਨਸ਼ਿਆਂ ਵਿਰੁੱਧ ਸਾਰਾ ਪੰਜਾਬ ਇੱਕਜੁਟ ਹੋ ਗਿਆ ਹੈ ਅਤੇ ਇਹ ਹੁਣ ਲੋਕ ਲਹਿਰ ਬਣ ਗਈ ਹੈ।

ਅੱਜ ਪੰਜਾਬ ਦੇ ਸਮੂਹ ਕੈਬਨਿਟ ਮੰਤਰੀਆਂ ਵੱਲੋਂ ਸੂਬੇ ਭਰ ਵਿੱਚ ਵੱਖੋ-ਵੱਖ ਥਾਵਾਂ ਉਤੇ ਨਸ਼ਿਆਂ ਖਿਲਾਫ ਜਾਗਰੂਕ ਮੀਟਿੰਗਾਂ ਵਿੱਚ ਸ਼ਿਰਕਤ ਕਰਦਿਆਂ ਜ਼ੋਰ ਨਾਲ ਕਿਹਾ ਗਿਆ ਕਿ ਮਾਨ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ, ਉਥੇ ਹੀ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ ਹੋਏ ਸਨ।

ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਪਟਿਆਲਾ, ਪ੍ਰਸ਼ਾਸਕੀ ਸੁਧਾਰ ਮੰਤਰੀ ਅਮਨ ਅਰੋੜਾ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਬਠਿੰਡਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਭਗਤ ਸਿੰਘ ਨਗਰ, ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਠਾਨਕੋਟ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਰਵਜੋਤ ਸਿੰਘ ਨੇ ਪਠਾਨਕੋਟ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਗੁਰਦਾਸਪੁਰ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਤੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੰਮ੍ਰਿਤਸਰ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌੰਦ ਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਮਾਲੇਰਕੋਟਲਾ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਫਾਜ਼ਿਲਕਾ ਵਿਖੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ।

ਮੰਤਰੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਬਣੀ ਲੋਕ ਲਹਿਰ ਨੂੰ ਕਾਮਯਾਬ ਕਰਕੇ ਪੰਜਾਬ ਨੂੰ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਣਾਇਆ ਜਾਵੇ। ਸਰਕਾਰ ਦੀ ਨਸ਼ਿਆਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਦਾ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ 'ਚ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਸਿਆਸੀ ਹੋਵੇ ਜਾਂ ਅਫ਼ਸਰਸ਼ਾਹੀ 'ਚੋਂ ਹੋਵੇ।ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਿਆ ਦਾ ਧੰਦਾ ਕਰਨ ਵਾਲਿਆ ਲਈ ਕੋਈ ਥਾਂ ਨਹੀਂ ਹੈ। ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਪੰਜਾਬੀ ਨਸ਼ਿਆ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਪੰਜਾਬ ਸਰਕਾਰ ਦਾ ਡਟ ਕੇ ਸਾਥ ਦੇ ਰਹੇ ਹਨ।

ਇਸ ਮੌਕੇ ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀ.ਬੀ.ਐਮ.ਬੀ. ਦੇ ਮੁੱਦੇ 'ਤੇ ਲਏ ਸਖ਼ਤ ਸਟੈਂਡ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੂੰ ਪਾਣੀਆਂ ਦਾ ਅਸਲ ਰਾਖਾ ਕਰਾਰ ਦਿੱਤਾ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਰਜੋਤ ਬੈਂਸ ਵੱਲੋਂ ਲਗਾਤਾਰ ਚੌਥੇ ਦਿਨ ਨੰਗਲ ਡੈਮ ਦਾ ਦੌਰਾ

ਲੌਂਗੋਵਾਲ ਨੂੰ ਮਿਲਿਆ ਸਿਹਤ ਦਾ ਨਵਾਂ ਤੋਹਫ਼ਾ — 11 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅਤਿ—ਆਧੁਨਿਕ ਸੀ.ਐਚ.ਸੀ. ਹਸਪਤਾਲ, ਅਮਨ ਅਰੋੜਾ ਨੇ ਰੱਖਿਆ ਨੀਂਹ ਪੱਥਰ

ਵਿੱਤ ਮੰਤਰੀ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਵਿਧਾਇਕਾਂ ਤੇ ਚੁਣੇ ਨੁਮਾਇੰਦਿਆਂ ਨਾਲ ਬਿਹਤਰ ਤਾਲਮੇਲ ਕਰਕੇ ਵਿਕਾਸ ਕਾਰਜ ਨੇਪਰੇ ਚੜਾਉਣ ਦੀ ਹਦਾਇਤ

ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਅੰਮ੍ਰਿਤਸਰ: ਦੋ ਜਾਸੂਸ ਕੀਤੇ ਗ੍ਰਿਫ਼ਤਾਰ

ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ

ਪੰਜਾਬ ਦੇ ਲੋਕ ਛੇਤੀ ਹੀ ਨਸ਼ੇ ਵੇਚ ਕੇ ਬਣਾਏ ਵੱਡੇ-ਵੱਡੇ ਮਹਿਲ ਡਿੱਗਦੇ ਵੇਖਣਗੇ

ਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨ

ਬੀਬੀਐਮਬੀ ਨੇ ਪੰਜਾਬ ਨੂੰ ਪਾਣੀ ਨਾਲੋਂ ਵੱਧ ਜ਼ਖ਼ਮ ਦਿੱਤੇ - ਬਰਿੰਦਰ ਗੋਇਲ

बरनाला में एक युवक को फंकरपंथी पडी भारी

 
 
 
 
Subscribe