Tuesday, May 06, 2025
 
BREAKING NEWS
ਮੁੰਬਈ ਇੰਡੀਅਨਜ਼ ਦਾ ਸਾਬਕਾ ਖਿਡਾਰੀ ਸ਼ਿਵਾਲਿਕ ਸ਼ਰਮਾ ਜੋਧਪੁਰ ਵਿੱਚ ਬਲਾਤਕਾਰ ਦੇ ਦੋਸ਼ 'ਚ ਗ੍ਰਿਫ਼ਤਾਰ7 ਮਈ ਨੂੰ ਵਜਣਗੇ ਚੇਤਾਵਨੀ ਸਾਇਰਨ, ਪਾਕਿਸਤਾਨ ਨਾਲ ਤਣਾਅ ਦੇ ਵਿਚਕਾਰਸਿੰਧੂ ਜਲ ਸਮਝੌਤੇ 'ਤੇ ਭਾਰਤ ਦੀ ਨਵੀਂ ਯੋਜਨਾ, ਹੁਣ ਪਾਕਿਸਤਾਨ ਨੂੰ ਇੱਕ ਹੋਰ ਵੱਡਾ ਝਟਕਾ ਲੱਗੇਗਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (6 ਮਈ 2025)📰 Haryana HCS Transfers: दो अधिकारियों को अतिरिक्त ज़िम्मेदारी सौंपी गईਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸCM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆਪੰਜਾਬ ਨੇ ਖਿੱਚੀ ਲਕੀਰ: ਜਲ ਸਰੋਤ ਮੰਤਰੀ ਨੇ ਬੀ.ਬੀ.ਐਮ.ਬੀ. 'ਤੇ ਸਾਧਿਆ ਨਿਸ਼ਾਨਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੋਰੀ ਨਾਂਹ

ਸਿਆਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

May 05, 2025 09:32 PM
CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ
 
 
ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਸੰਗਰੂਰ ਜ਼ਿਲ੍ਹੇ ਦੇ ਵਪਾਰੀਆਂ, ਕਾਰੋਬਾਰੀਆਂ, ਬਿਲਡਰਜ਼ ਤੇ ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਿਲਾਂ
 
ਦਲਜੀਤ ਕੌਰ 
 
ਸੰਗਰੂਰ, 5 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਵਪਾਰੀਆਂ, ਕਾਰੋਬਾਰੀਆਂ, ਬਿਲਡਰਜ਼ ਤੇ ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। 
 
 
ਪੰਜਾਬ ਰਾਜ ਦੇ ਜੀ.ਐਸ.ਟੀ, ਜ਼ਿਲ੍ਹੇ, ਮੋਬਾਇਲ ਵਿੰਗ ਅਤੇ ਆਬਕਾਰੀ ਮਾਮਲਿਆਂ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਦੀ ਵਿਖੇ ਪ੍ਰਧਾਨਗੀ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਵੱਖ- ਵੱਖ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੇ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਆਬਕਾਰੀ, ਜੀ ਐਸ ਟੀ ਵਿਭਾਗ ਵਿਭਾਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ਲਈ ਕਿਹਾ।  
 
 
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਜੀ ਐਸ ਟੀ ਕਰ ਮਾਲੀਏ ਵਿੱਚ 62 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ ਆਬਕਾਰੀ ਮਾਲੀਏ ਵਿੱਚ 63 ਫੀਸਦੀ ਵਾਧਾ ਕੀਤਾ ਗਿਆ ਹੈ।
 
ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਜਾਇਜ਼ ਮੁਸ਼ਕਿਲਾਂ/ਮੰਗਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਚੇਅਰਮੈਨ ਅਨਿਲ ਠਾਕੁਰ ਨੇ ਜੀ ਐਸ ਟੀ ਅਤੇ ਆਬਕਾਰੀ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ਵਸੂਲੀ ਵਿੱਚ ਮੌਜੂਦ ਖ਼ਾਮੀਆਂ ਨੂੰ ਦੂਰ ਕਰਨ ਲਈ ਢੁਕਵੇਂ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਪੰਜਾਬ ਦੀ ਤਰੱਕੀ ਅਤੇ ਖ਼ਸ਼ਹਾਲੀ ਲਈ ਬਣਦੇ ਟੈਕਸ ਇਮਾਨਦਾਰੀ ਨਾਲ ਅਤੇ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਮਾਲੀਏ ਵਿੱਚ ਵਾਧਾ ਹੋਣ ਨਾਲ ਸਰਕਾਰੀ ਖਜ਼ਾਨੇ ਨੂੰ ਲਾਭ ਪੁੱਜ ਸਕੇ।  
 
 
ਉਨ੍ਹਾਂ ਇਹ ਵੀ ਕਿਹਾ ਕਿ ਉਹ ਪੰਜਾਬ ਸਰਕਾਰ, ਵਪਾਰੀਆਂ ਅਤੇ ਉਦਯੋਗਪਤੀਆਂ ਵਿਚਕਾਰ ਪੁੱਲ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਜੋ ਸਰਕਾਰ ਦੇ ਪੱਧਰ ’ਤੇ ਇਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ।
 
 
ਚੇਅਰਮੈਨ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਕਮਿਸ਼ਨ ਅਤੇ ਵਿਭਾਗ ਸੂਬੇ ’ਚ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਹਾਂ-ਪੱਖੀ ਅਤੇ ਵਪਾਰ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਸਟੇਟ ਜੀ ਐਸ ਟੀ ਦੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਵਪਾਰੀਆਂ ਵੱਲੋਂ ਰੱਖੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਅਤੇ ਸੁਣਵਾਈ ਕਰਨ ਲਈ ਕਿਹਾ। 
 
 
ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਰਾਜ ’ਚ ਸਨਅਤਕਾਰਾਂ, ਬਿਲਡਰਾਂ ਅਤੇ ਵਪਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਮੁਤਾਬਕ ਉਨ੍ਹਾਂ ਨੂੰ ਰਾਜ ਵਿੱਚ ਸੁਖਾਵਾਂ ਮਾਹੌਲ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਸਰਕਾਰ ਅਤੇ ਇਸ ਦੇ ਸਾਰੇ ਵਿੰਗ ਉਪਰਾਲੇ ਕਰ ਰਹੇ ਹਨ ਅਤੇ ਜੇਕਰ ਕਿਸੇ ਵੀ ਵਪਾਰੀ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਮੀਟਿੰਗ ਵਿੱਚ ਪਹੁੰਚੇ ਵੱਖ-ਵੱਖ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਕੋਈ ਸੁਝਾਅ/ਮੰਗਾਂ ਹਨ ਤਾਂ ਉਹਨਾਂ ਨੂੰ ਲਿਖਤੀ ਤੌਰ ਤੇ ਪੇਸ਼ ਕੀਤੀਆਂ ਜਾਣ ਅਤੇ ਉਨ੍ਹਾਂ ਵੱਲੋਂ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਕਮਿਸ਼ਨ ਉਨ੍ਹਾਂ ਦੇ ਹਰ ਇੱਕ ਸੁਝਾਅ ਨੂੰ ਗੰਭੀਰਤਾ ਨਾਲ ਲਵੇਗਾ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੁਸ਼ਕਿਲਾਂ ਦਾ ਢੁੱਕਵਾਂ ਹੱਲ ਕੀਤਾ ਜਾਵੇਗਾ।
 
ਇਸ ਮੌਕੇ ਚੇਅਰਮੈਨ ਨੀਲ ਗਰਗ, ਸੰਗਰੂਰ ਟਰੇਡ ਐਸੋਸੀਏਸ਼ ਦੇ ਪ੍ਰਧਾਨ ਅਰੁਣ ਜਿੰਦਲ, ਏ.ਸੀ.ਐਸ.ਟੀ. ਰੋਹਿਤ ਗਰਗ, ਸੋਨਿਆ ਗੁਪਤਾ, ਪੰਕਜ ਕੁਮਾਰ, ਨਿਤਿਨ ਗਰਗ, ਸੁਨੀਲ ਗਰਗ, ਸਮੂਹ ਏ.ਈ.ਟੀ.ਸੀਜ਼, ਸਮੂਹ ਈ.ਟੀ.ਓਜ਼, ਸੰਗਰੂਰ ਜ਼ਿਲ੍ਹਾ ਇੰਡਸਟਰੀ ਚੈਂਬਰ, ਕਰਿਆਨਾ ਐਸੋਸੀਏਸ਼ਨ, ਮੈਰਿਜ ਪੈਲੈਸ, ਹੋਟਲਾਂ ਅਤੇ ਰੈਸਟੋਰੈਟਾਂ ਦੇ ਮਾਲਕਾਂ ਸਮੇਤ ਵੱਖ-ਵੱਖ ਵਪਾਰ ਮੰਡਲਾਂ ਅਤੇ ਸਨਅਤੀ ਐਸੋਸੀਏਸ਼ਨਾਂ ਦੇ ਅਹੁਦੇਦਾਰ ਹਾਜ਼ਰ ਸਨ, ਜਿਨ੍ਹਾਂ ਨੇ ਵੱਖ-ਵੱਖ ਸੁਝਾਅ ਅਤੇ ਮੁਸ਼ਕਿਲਾਂ ਰੱਖੀਆ।
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

राणा गुरजीत सिंह ने बोलगार्ड-III कपास बीज समय पर जारी करने की मांग की

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

'ਸੁਖਬੀਰ ਬਾਦਲ ਸਿਆਸੀ ਤੌਰ ’ਤੇ ਨਾਕਾਮ ਹੋ ਚੁੱਕਾ ਸਿਆਸਤਦਾਨ, ਕਾਂਗਰਸ ਪਾਟੋਧਾੜ ਦੀ ਸ਼ਿਕਾਰ'

ਕਾਂਗਰਸ ਅਤੇ ਅਕਾਲੀ ਦਲ-BJP ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੇਵਲ ਵੋਟ ਬੈਂਕ ਵਜੋਂ ਵਰਤਿਆ : ਵਿਧਾਇਕ ਬਲਕਾਰ ਸਿੰਘ

ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋ

 
 
 
 
Subscribe