Thursday, November 13, 2025
BREAKING NEWS
ਬਾਬਰੀ, 6 ਦਸੰਬਰ ਅਤੇ ਛੇ ਧਮਾਕਿਆਂ ਦਾ ਬਦਲਾ... ਲਾਲ ਕਿਲ੍ਹੇ ਧਮਾਕੇ ਦਾ 'ਡਾਕਟਰ ਮਾਡਿਊਲ' ਕੀ ਹੈ?Punjab Weather : ਜਾਣੋ ਪੰਜਾਬ ਦੇ ਮੌਸਮ ਦਾ ਹਾਲ, ਠੰਢ ਵੱਧ ਰਹੀ ਲਗਾਤਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (13 ਨਵੰਬਰ 2025)ਸੀ.ਬੀ.ਆਈ. ਜਾਂਚ ਵਿੱਚ ਵੱਡਾ ਖੁਲਾਸਾ: 5 ਸਾਲ ਤੱਕ ਤਿਰੂਮਲਾ ਤਿਰੂਪਤੀ ਦੇਵਸਥਾਨਮ (TTD) ਨੂੰ ਵੇਚਿਆ ਗਿਆ ₹250 ਕਰੋੜ ਦਾ ਨਕਲੀ ਘਿਓਦਿੱਲੀ ਧਮਾਕਿਆਂ ਤੋਂ ਬਾਅਦ ਪੰਜਾਬ ਰੈੱਡ ਅਲਰਟ 'ਤੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (11 ਨਵੰਬਰ 2025)Spicejet ਦਾ ਇੰਜਣ ਫੇਲ੍ਹ, ਹਵਾ ਵਿੱਚ ਹਿੱਲਣ ਲੱਗਾ 170 ਯਾਤਰੀਆਂ ਭਰਿਆ ਜਹਾਜ਼...ਪੰਜਾਬ 'ਚ ਤਾਪਮਾਨ ਤੇਜ਼ੀ ਨਾਲ ਗਿਰ ਰਿਹੈUSA : 40 ਦਿਨਾਂ ਤੋਂ ਚੱਲ ਰਿਹਾ ਸ਼ਟਡਾਊਨ ਅੱਜ ਖਤਮ ਹੋ ਸਕਦਾਫਰੀਦਾਬਾਦ ਵਿੱਚ ਇੱਕ ਡਾਕਟਰ ਦੇ ਘਰੋਂ 300 ਕਿਲੋਗ੍ਰਾਮ ਆਰਡੀਐਕਸ, ਏਕੇ-47 ਅਤੇ ਵੱਡੀ ਮਾਤਰਾ ਵਿੱਚ ਗੋਲਾ ਬਾਰੂਦ ਮਿਲਿਆ

ਚੰਡੀਗੜ੍ਹ / ਮੋਹਾਲੀ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

May 05, 2025 09:32 PM

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

ਸੋਧ ਦਾ ਉਦੇਸ਼ ਏ.ਜੀ. ਪੰਜਾਬ ਦੇ ਦਫ਼ਤਰ ਵਿੱਚ ਅਨੁਸੂਚਿਤ ਜਾਤੀ ਉਮੀਦਵਾਰਾਂ ਨੂੰ ਢੁਕਵੀਂ ਪ੍ਰਤੀਨਿਧਤਾ ਪ੍ਰਦਾਨ ਕਰਨਾ

ਪਿਛਲੀ ਕਾਂਗਰਸ ਸਰਕਾਰ ਆਪਣੀ ਕੈਬਨਿਟ ਵਿੱਚ ਅਨੁਸੂਚਿਤ ਜਾਤੀ ਦੇ 2 ਕੈਬਨਿਟ ਮੰਤਰੀ ਹੋਣ ਦੇ ਬਾਵਜੂਦ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਿੱਚ ਨਾਕਾਮ ਰਹੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਮਈ


ਸਮਾਜਿਕ ਨਿਆਂ ਅਤੇ ਸਮਾਵੇਸ਼ ਨੂੰ ਉਤਸ਼ਾਹਿਤ ਕਰਨ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੁਆਰਾ ਪੇਸ਼ ਕੀਤੇ ਗਏ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਹ ਇਤਿਹਾਸਕ ਸੋਧ ਪੰਜਾਬ ਸਰਕਾਰ ਨੂੰ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵਿੱਚ ਕਾਨੂੰਨ ਅਧਿਕਾਰੀਆਂ ਵਜੋਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਦੀ ਨਿਯੁਕਤੀ ਲਈ ਘੱਟੋ-ਘੱਟ ਸਾਲਾਨਾ ਪੇਸ਼ੇਵਰ ਆਮਦਨ ਦੇ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਆਗਿਆ ਦੇਵੇਗੀ।

ਪੰਜਾਬ ਦੇ ਪਾਣੀਆਂ ਦੀ ਰਾਖੀ 'ਤੇ ਕੇਂਦ੍ਰਿਤ ਵਿਸ਼ੇਸ਼ ਸੈਸ਼ਨ ਦੌਰਾਨ ਬਿੱਲ ਪੇਸ਼ ਕਰਦਿਆਂ ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਇਹ ਸੋਧ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵਿੱਚ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਢੁਕਵੀਂ ਪ੍ਰਤੀਨਿਧਤਾ ਪ੍ਰਦਾਨ ਕਰੇਗੀ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਆਮ ਆਦਮੀ ਪਾਰਟੀ ਨੇ ਗਰੀਬ ਅਤੇ ਪਛੜੇ ਪਰਿਵਾਰਾਂ ਨਾਲ ਸਬੰਧਤ ਵਕੀਲਾਂ ਨੂੰ ਨਿਯੁਕਤ ਕਰਨ ਦਾ ਵਾਅਦਾ ਕੀਤਾ ਸੀ ਅਤੇ ਇਹ ਸੋਧ ਉਸ ਵਚਨਬੱਧਤਾ ਤਹਿਤ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਐਡਵੋਕੇਟ ਜਨਰਲ ਦਫ਼ਤਰ ਵਿੱਚ 58 ਅਸਾਮੀਆਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਲਈ ਰਾਖਵੀਆਂ ਕੀਤੀਆਂ ਸਨ। ਹਾਲਾਂਕਿ ਸਾਲ 2017 ਦੇ ਕਾਨੂੰਨ ਤਹਿਤ ਨਿਰਧਾਰਤ ਆਮਦਨ ਸੀਮਾ ਜਿਆਦਾ ਹੋਣ ਕਾਰਨ ਤਕਰੀਬਨ ਸਾਰੀਆਂ ਸੀਟਾਂ ਖਾਲੀ ਰਹਿ ਜਾਂਦੀਆਂ ਸਨ। ਇਸ ਸੋਧ ਦਾ ਉਦੇਸ਼ ਆਮਦਨ ਸੀਮਾ ਨੂੰ ਘਟਾਉਣਾ ਹੈ, ਜਿਸ ਨਾਲ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਲਈ ਐਡਵੋਕੇਟ ਜਨਰਲ ਦਫ਼ਤਰ ਦਾ ਹਿੱਸਾ ਬਣਨ ਦੀ ਪ੍ਰਕਿਰਿਆ ਸੁਖਾਲੀ ਹੋ ਜਾਵੇ।

ਵਿੱਤ ਮੰਤਰੀ ਚੀਮਾ ਨੇ ਇਸ ਮੁੱਦੇ 'ਤੇ ਕਾਂਗਰਸ ਪਾਰਟੀ ਦੇ ਸਟੈਂਡ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਦੋ ਕੈਬਨਿਟ ਮੰਤਰੀ ਹੋਣ ਦੇ ਬਾਵਜੂਦ, ਉਹ ਇਨ੍ਹਾਂ ਭਾਈਚਾਰਿਆਂ ਦੇ ਅਧਿਕਾਰਾਂ ਦੀ ਰਾਖੀ ਵਿੱਚ ਅਸਫ਼ਲ ਰਹੀ। ਉਨ੍ਹਾਂ ਨੇ ਸਾਲ 2017 ਦੇ ਐਕਟ ਵਿੱਚ ਰਾਖਵੇਂਕਰਨ ਦੀ ਵਕਾਲਤ ਕਰਨ ਦੇ ਆਪਣੇ ਯਤਨਾਂ ਨੂੰ ਵੀ ਯਾਦ ਕਰਵਾਇਆ, ਜਿਨ੍ਹਾਂ ਨੂੰ ਬਦਕਿਸਮਤੀ ਨਾਲ ਪਿਛਲੀ ਕਾਂਗਰਸ ਸਰਕਾਰ ਨੇ ਸਵੀਕਾਰ ਨਹੀਂ ਕੀਤਾ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਵਿਧਾਇਕਾਂ ਸਮੇਤ ਡਾ. ਸੁਖਵਿੰਦਰ ਕੁਮਾਰ ਸੁੱਖੀ, ਬੁੱਧ ਰਾਮ ਸਿੰਘ, ਨਛੱਤਰ ਪਾਲ, ਰਜਨੀਸ਼ ਕੁਮਾਰ ਦਹੀਆ ਅਤੇ ਵਿਕਰਮਜੀਤ ਸਿੰਘ ਚੌਧਰੀ ਨੇ ਇਸ ਅਤਿ-ਲੋੜੀਂਦੀ ਸੋਧ ਨੂੰ ਲਿਆਉਣ ਲਈ ਵਿੱਤ ਮੰਤਰੀ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

📣 ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ: ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ; 10 ਤਰੀਕ ਨੂੰ ਯੂਨੀਵਰਸਿਟੀ ਬੰਦ ਦਾ ਐਲਾਨ

Mohali : ਏਅਰਪੋਰਟ ਰੋਡ 'ਤੇ ਰੀਅਲ ਅਸਟੇਟ ਕਾਰੋਬਾਰੀ 'ਤੇ ਗੋਲੀਬਾਰੀ

ਚੰਡੀਗੜ੍ਹ ਪ੍ਰਸ਼ਾਸਨ ਨੇ ਲਾਗੂ ਕੀਤਾ ESMA : Chandigarh : PGI ਵਿਖੇ 6 ਮਹੀਨਿਆਂ ਲਈ ਹੜਤਾਲ 'ਤੇ ਪਾਬੰਦੀ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਚੋਣ ਵਿੱਚ ਵੱਡਾ ਬਦਲਾਅ, ਲੋਕ ਹੱਥ ਚੁੱਕ ਕੇ ਕਰਨਗੇ ਵੋਟ, ਸੋਧ ਨੂੰ ਮਨਜ਼ੂਰੀ

ਚੰਡੀਗੜ੍ਹ ਵਿੱਚ ਕਾਂਸਟੇਬਲ ਨੇ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਲਿਆ ਪ੍ਰਣ

ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਆਨਲਾਈਨ ਭਰਤੀ ਲਈ ਫਾਰਮ ਜਾਰੀ

ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਯੋਗਾ ਕਰਨ ਨਾਲ ਲੋਕਾਂ ਦਾ ਮਾਨਸਿਕ ਤਣਾਅ ਘੱਟ ਹੋ ਰਿਹਾ ਹੈ- ਪ੍ਰਤਿਮਾ ਡਾਵਰ

 
 
 
 
Subscribe