Tuesday, May 06, 2025
 
BREAKING NEWS
ਮੁੰਬਈ ਇੰਡੀਅਨਜ਼ ਦਾ ਸਾਬਕਾ ਖਿਡਾਰੀ ਸ਼ਿਵਾਲਿਕ ਸ਼ਰਮਾ ਜੋਧਪੁਰ ਵਿੱਚ ਬਲਾਤਕਾਰ ਦੇ ਦੋਸ਼ 'ਚ ਗ੍ਰਿਫ਼ਤਾਰ7 ਮਈ ਨੂੰ ਵਜਣਗੇ ਚੇਤਾਵਨੀ ਸਾਇਰਨ, ਪਾਕਿਸਤਾਨ ਨਾਲ ਤਣਾਅ ਦੇ ਵਿਚਕਾਰਸਿੰਧੂ ਜਲ ਸਮਝੌਤੇ 'ਤੇ ਭਾਰਤ ਦੀ ਨਵੀਂ ਯੋਜਨਾ, ਹੁਣ ਪਾਕਿਸਤਾਨ ਨੂੰ ਇੱਕ ਹੋਰ ਵੱਡਾ ਝਟਕਾ ਲੱਗੇਗਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (6 ਮਈ 2025)📰 Haryana HCS Transfers: दो अधिकारियों को अतिरिक्त ज़िम्मेदारी सौंपी गईਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸCM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆਪੰਜਾਬ ਨੇ ਖਿੱਚੀ ਲਕੀਰ: ਜਲ ਸਰੋਤ ਮੰਤਰੀ ਨੇ ਬੀ.ਬੀ.ਐਮ.ਬੀ. 'ਤੇ ਸਾਧਿਆ ਨਿਸ਼ਾਨਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੋਰੀ ਨਾਂਹ

ਚੰਡੀਗੜ੍ਹ / ਮੋਹਾਲੀ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

May 05, 2025 09:32 PM

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

ਸੋਧ ਦਾ ਉਦੇਸ਼ ਏ.ਜੀ. ਪੰਜਾਬ ਦੇ ਦਫ਼ਤਰ ਵਿੱਚ ਅਨੁਸੂਚਿਤ ਜਾਤੀ ਉਮੀਦਵਾਰਾਂ ਨੂੰ ਢੁਕਵੀਂ ਪ੍ਰਤੀਨਿਧਤਾ ਪ੍ਰਦਾਨ ਕਰਨਾ

ਪਿਛਲੀ ਕਾਂਗਰਸ ਸਰਕਾਰ ਆਪਣੀ ਕੈਬਨਿਟ ਵਿੱਚ ਅਨੁਸੂਚਿਤ ਜਾਤੀ ਦੇ 2 ਕੈਬਨਿਟ ਮੰਤਰੀ ਹੋਣ ਦੇ ਬਾਵਜੂਦ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਿੱਚ ਨਾਕਾਮ ਰਹੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਮਈ


ਸਮਾਜਿਕ ਨਿਆਂ ਅਤੇ ਸਮਾਵੇਸ਼ ਨੂੰ ਉਤਸ਼ਾਹਿਤ ਕਰਨ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੁਆਰਾ ਪੇਸ਼ ਕੀਤੇ ਗਏ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਹ ਇਤਿਹਾਸਕ ਸੋਧ ਪੰਜਾਬ ਸਰਕਾਰ ਨੂੰ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵਿੱਚ ਕਾਨੂੰਨ ਅਧਿਕਾਰੀਆਂ ਵਜੋਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਦੀ ਨਿਯੁਕਤੀ ਲਈ ਘੱਟੋ-ਘੱਟ ਸਾਲਾਨਾ ਪੇਸ਼ੇਵਰ ਆਮਦਨ ਦੇ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਆਗਿਆ ਦੇਵੇਗੀ।

ਪੰਜਾਬ ਦੇ ਪਾਣੀਆਂ ਦੀ ਰਾਖੀ 'ਤੇ ਕੇਂਦ੍ਰਿਤ ਵਿਸ਼ੇਸ਼ ਸੈਸ਼ਨ ਦੌਰਾਨ ਬਿੱਲ ਪੇਸ਼ ਕਰਦਿਆਂ ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਇਹ ਸੋਧ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵਿੱਚ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਢੁਕਵੀਂ ਪ੍ਰਤੀਨਿਧਤਾ ਪ੍ਰਦਾਨ ਕਰੇਗੀ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਆਮ ਆਦਮੀ ਪਾਰਟੀ ਨੇ ਗਰੀਬ ਅਤੇ ਪਛੜੇ ਪਰਿਵਾਰਾਂ ਨਾਲ ਸਬੰਧਤ ਵਕੀਲਾਂ ਨੂੰ ਨਿਯੁਕਤ ਕਰਨ ਦਾ ਵਾਅਦਾ ਕੀਤਾ ਸੀ ਅਤੇ ਇਹ ਸੋਧ ਉਸ ਵਚਨਬੱਧਤਾ ਤਹਿਤ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਐਡਵੋਕੇਟ ਜਨਰਲ ਦਫ਼ਤਰ ਵਿੱਚ 58 ਅਸਾਮੀਆਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਲਈ ਰਾਖਵੀਆਂ ਕੀਤੀਆਂ ਸਨ। ਹਾਲਾਂਕਿ ਸਾਲ 2017 ਦੇ ਕਾਨੂੰਨ ਤਹਿਤ ਨਿਰਧਾਰਤ ਆਮਦਨ ਸੀਮਾ ਜਿਆਦਾ ਹੋਣ ਕਾਰਨ ਤਕਰੀਬਨ ਸਾਰੀਆਂ ਸੀਟਾਂ ਖਾਲੀ ਰਹਿ ਜਾਂਦੀਆਂ ਸਨ। ਇਸ ਸੋਧ ਦਾ ਉਦੇਸ਼ ਆਮਦਨ ਸੀਮਾ ਨੂੰ ਘਟਾਉਣਾ ਹੈ, ਜਿਸ ਨਾਲ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਲਈ ਐਡਵੋਕੇਟ ਜਨਰਲ ਦਫ਼ਤਰ ਦਾ ਹਿੱਸਾ ਬਣਨ ਦੀ ਪ੍ਰਕਿਰਿਆ ਸੁਖਾਲੀ ਹੋ ਜਾਵੇ।

ਵਿੱਤ ਮੰਤਰੀ ਚੀਮਾ ਨੇ ਇਸ ਮੁੱਦੇ 'ਤੇ ਕਾਂਗਰਸ ਪਾਰਟੀ ਦੇ ਸਟੈਂਡ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਦੋ ਕੈਬਨਿਟ ਮੰਤਰੀ ਹੋਣ ਦੇ ਬਾਵਜੂਦ, ਉਹ ਇਨ੍ਹਾਂ ਭਾਈਚਾਰਿਆਂ ਦੇ ਅਧਿਕਾਰਾਂ ਦੀ ਰਾਖੀ ਵਿੱਚ ਅਸਫ਼ਲ ਰਹੀ। ਉਨ੍ਹਾਂ ਨੇ ਸਾਲ 2017 ਦੇ ਐਕਟ ਵਿੱਚ ਰਾਖਵੇਂਕਰਨ ਦੀ ਵਕਾਲਤ ਕਰਨ ਦੇ ਆਪਣੇ ਯਤਨਾਂ ਨੂੰ ਵੀ ਯਾਦ ਕਰਵਾਇਆ, ਜਿਨ੍ਹਾਂ ਨੂੰ ਬਦਕਿਸਮਤੀ ਨਾਲ ਪਿਛਲੀ ਕਾਂਗਰਸ ਸਰਕਾਰ ਨੇ ਸਵੀਕਾਰ ਨਹੀਂ ਕੀਤਾ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਵਿਧਾਇਕਾਂ ਸਮੇਤ ਡਾ. ਸੁਖਵਿੰਦਰ ਕੁਮਾਰ ਸੁੱਖੀ, ਬੁੱਧ ਰਾਮ ਸਿੰਘ, ਨਛੱਤਰ ਪਾਲ, ਰਜਨੀਸ਼ ਕੁਮਾਰ ਦਹੀਆ ਅਤੇ ਵਿਕਰਮਜੀਤ ਸਿੰਘ ਚੌਧਰੀ ਨੇ ਇਸ ਅਤਿ-ਲੋੜੀਂਦੀ ਸੋਧ ਨੂੰ ਲਿਆਉਣ ਲਈ ਵਿੱਤ ਮੰਤਰੀ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਯੋਗਾ ਕਰਨ ਨਾਲ ਲੋਕਾਂ ਦਾ ਮਾਨਸਿਕ ਤਣਾਅ ਘੱਟ ਹੋ ਰਿਹਾ ਹੈ- ਪ੍ਰਤਿਮਾ ਡਾਵਰ

ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ BBMB ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

ਆਪ ਆਗੂ ਦੇ ਪੁੱਤਰ ਦੀ ਹੋਈ ਮੌਤ

ਸਿਟੀ ਬਿਊਟੀਫੁਲ 'ਚ ਅਧਿਕਾਰੀਆਂ ਦੇ ਘਰ ਵੀ ਸੁਰੱਖਿਅਤ ਨਹੀਂ!

मोहाली जिले में बीज विक्रेताओं को पूसा-44 और हाइब्रिड किस्म के धान बेचने से रोकने के लिए जिला प्रशासन ने विशेष अभियान शुरू किया

CP67 Mall unveils ‘Pind Di Goonj’, the grandest 17-day Baisakhi festival in Tricity

'ਯੁੱਧ ਨਸ਼ਿਆਂ ਵਿਰੁੱਧ': 41ਵੇਂ ਦਿਨ, ਪੰਜਾਬ ਪੁਲਿਸ ਨੇ 84 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 70 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

137 New Judicial Officers Complete Rigorous Training at Chandigarh Judicial Academy

Mohali : ਸ਼ਾਪਿੰਗ ਮਾਲ ਦੀ ਚੌਥੀ ਮੰਜ਼ਿਲ ਤੋਂ ਵਿਦਿਆਰਥੀ ਨੇ ਛਾਲ ਮਾਰ ਕੇ ਦਿੱਤੀ ਜਾਨ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

 
 
 
 
Subscribe