Sunday, October 12, 2025
 

ਸਿਆਸੀ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

May 05, 2025 09:33 PM

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

- ਡੀਈਓ ਲੁਧਿਆਣਾ ਨੇ ਸਿਆਸੀ ਪਾਰਟੀਆਂ ਨੂੰ ਅੰਤਿਮ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ
- ਲੁਧਿਆਣਾ ਪੱਛਮੀ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1, 74, 437

ਚੰਡੀਗੜ੍ਹ, 5 ਮਈ:

64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ, ਭਾਰਤੀ ਚੋਣ ਕਮਿਸ਼ਨ ਦੁਆਰਾ ਐਲਾਨੇ ਗਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01.04.2025 ਦੇ ਵਿਸ਼ੇਸ਼ ਸੰਖੇਪ ਸੋਧ ਤੋਂ ਬਾਅਦ ਈਆਰਓ ਲੁਧਿਆਣਾ ਪੱਛਮੀ ਵੱਲੋਂ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਗਈ ਹੈ। ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੁਧਿਆਣਾ ਦੇ ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਦੁਆਰਾ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਵੋਟਰ ਸੂਚੀ ਦੀਆਂ ਕਾਪੀਆਂ ਸੌਂਪ ਦਿੱਤੀਆਂ ਗਈਆਂ ਹਨ।

 ਜ਼ਿਆਦਾ ਵੇਰਵੇ ਸਾਂਝੇ ਕਰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੋਧੀ ਗਈ ਸੂਚੀ ਦੇ ਅਨੁਸਾਰ ਲੁਧਿਆਣਾ ਪੱਛਮੀ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1, 74, 437 ਹੈ, ਜਿਸ ਵਿੱਚ 89, 602 ਪੁਰਸ਼ ਵੋਟਰ, 84, 825 ਮਹਿਲਾ ਵੋਟਰ ਅਤੇ 10 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਪੋਲਿੰਗ ਸਟੇਸ਼ਨਾਂ ਦੀ ਗਿਣਤੀ ਨੂੰ 192 ਤੱਕ ਤਰਕਸੰਗਤ ਬਣਾਇਆ ਗਿਆ ਹੈ, ਜਿਸ ਨਾਲ ਵੋਟਰਾਂ ਦੀ ਪਹੁੰਚਯੋਗਤਾ ਵਿੱਚ ਸੁਧਾਰ ਹੋਇਆ ਹੈ ਅਤੇ ਸਾਰੇ ਨਾਗਰਿਕਾਂ ਲਈ ਵਧੇਰੇ ਸੁਵਿਧਾਜਨਕ ਵੋਟਿੰਗ ਅਨੁਭਵ ਨੂੰ ਸਮਰੱਥ ਬਣਾਇਆ ਗਿਆ ਹੈ। ਖਾਸ ਤੌਰ 'ਤੇ ਵੋਟਰ ਫੋਟੋ ਪਛਾਣ ਪੱਤਰ ਕਵਰੇਜ 100 ਫੀਸਦੀ ਕਰ ਦਿੱਤੀ ਗਈ ਹੈ।

ਸਿਬਿਨ ਸੀ ਨੇ ਦੱਸਿਆ ਕਿ ਵੋਟਰ ਸੋਧ ਸੂਚੀ ਪ੍ਰਕਿਰਿਆ ਸਬੰਧਤ ਐਕਟਾਂ ਅਤੇ ਨਿਯਮਾਂ ਦੀ ਪਾਲਣਾ ਕਰਕੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਖਤੀ ਨਾਲ ਕੀਤੀ ਗਈ ਹੈ।    ਮੁੱਖ ਕਦਮਾਂ, ਜਿਵੇਂ ਕਿ ਦਾਅਵਿਆਂ ਅਤੇ ਇਤਰਾਜ਼ਾਂ ਦੀਆਂ ਸੂਚੀਆਂ ਪ੍ਰਦਾਨ ਕਰਨਾ, ਨਾਲ ਹੀ ਰਾਜਨੀਤਿਕ ਪਾਰਟੀਆਂ ਨਾਲ ਡਰਾਫਟ ਅਤੇ ਅੰਤਿਮ ਵੋਟਰ ਸੂਚੀਆਂ ਸਾਂਝੀਆਂ ਕਰਨਾ ਵਰਗੇ ਕਾਰਜਾਂ ਦੀ ਪਾਲਣਾ ਪੂਰੀ ਤਨਦੇਹੀ ਨਾਲ ਕੀਤੀ ਗਈ ਹੈ।

ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਦੁਆਰਾ ਈਆਰਓ ਦੇ ਆਦੇਸ਼ ਦੇ ਵਿਰੁੱਧ ਡੀਈਓ ਨੂੰ ਅਪੀਲ ਕਰਨ ਦੀ ਵਿਵਸਥਾ ਅਤੇ ਜੇਕਰ ਲੋੜ ਹੋਵੇ ਤਾਂ ਮੁੱਖ ਚੋਣ ਅਧਿਕਾਰੀ (ਸੀਈਓ) ਪੱਧਰ 'ਤੇ ਲੋਕ ਪ੍ਰਤੀਨਿਧਤਾ ਐਕਟ 1950 ਦੀ ਧਾਰਾ 24 ਅਤੇ ਚੋਣ ਨਿਯਮਾਂ ਦੀ ਰਜਿਸਟ੍ਰੇਸ਼ਨ, 1960 ਦੇ ਨਿਯਮ 23 ਦੇ ਉਪਬੰਧ ਅਨੁਸਾਰ, ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਾਰੀ ਜਾਣਕਾਰੀ ਵੀ ਦਿੱਤੀ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

राणा गुरजीत सिंह ने बोलगार्ड-III कपास बीज समय पर जारी करने की मांग की

 
 
 
 
Subscribe