Thursday, May 15, 2025
 
BREAKING NEWS
ब्लैक पर्ल फैशन वीक ने ऑडिशन कार्यक्रम के साथ टैलेंट हंट की शुरुआत की17 ਮਈ ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਸੰਭਾਵਨਾ, ਤਾਪਮਾਨ ਵਿੱਚ ਕੁਝ ਰਾਹਤ ਮਿਲ ਸਕਦੀ ਹੈਮਨੀਪੁਰ: ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ 10 ਅੱਤਵਾਦੀ ਮਾਰੇ ਗਏਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (15 ਮਈ 2025)ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀਵਿੱਤ ਮੰਤਰੀ ਚੀਮਾ ਨੇ ਉਠਾਈ ਹੂਚ ਦੁਖਾਂਤਾਂ ਬਾਰੇ ਆਵਾਜ਼ : ਮੀਥੇਨੌਲ ਦੀ ਦੁਰਵਰਤੋਂ 'ਤੇ ਕੇਂਦਰ ਨੂੰ ਲਿਖਿਆ ਪੱਤਰਪੰਜਾਬ ਵਿੱਚ ਤਾਪਮਾਨ ਵਧਣ ਲੱਗਾ, ਜਾਣੋ ਮੌਸਮ ਦਾ ਪੂਰਾ ਹਾਲ, 1.6 ਡਿਗਰੀ ਦਾ ਵਾਧਾਖੰਨਾ-ਜੋੜੇਪੁਲ ਨਹਿਰ 'ਚੋਂ ਮਿਲੀ ਕਾਰ, ਚਾਰ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ 'ਚ ਸੋਗਇਜ਼ਰਾਈਲ ਨੇ Gaza ਦੇ Hospital 'ਤੇ ਹਵਾਈ ਹਮਲਾ ਕੀਤਾ, 28 ਲੋਕਾਂ ਦੀ ਮੌਤ

ਪੰਜਾਬ

ਵਿੱਤ ਮੰਤਰੀ ਚੀਮਾ ਨੇ ਉਠਾਈ ਹੂਚ ਦੁਖਾਂਤਾਂ ਬਾਰੇ ਆਵਾਜ਼ : ਮੀਥੇਨੌਲ ਦੀ ਦੁਰਵਰਤੋਂ 'ਤੇ ਕੇਂਦਰ ਨੂੰ ਲਿਖਿਆ ਪੱਤਰ

May 14, 2025 10:01 PM

ਵਿੱਤ ਮੰਤਰੀ ਚੀਮਾ ਨੇ ਉਠਾਈ ਹੂਚ ਦੁਖਾਂਤਾਂ ਬਾਰੇ ਆਵਾਜ਼ : ਮੀਥੇਨੌਲ ਦੀ ਦੁਰਵਰਤੋਂ 'ਤੇ ਕੇਂਦਰ ਨੂੰ ਲਿਖਿਆ ਪੱਤਰ

ਜ਼ਹਿਰੀਲੇ ਰਸਾਇਣ ਨੂੰ ਨਿਯਮਤ ਕਰਨ, ਨਾਜਾਇਜ਼ ਸ਼ਰਾਬ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਕਾਨੂੰਨ ਵਿੱਚ ਤੁਰੰਤ ਸੋਧ ਦੀ ਕੀਤੀ ਮੰਗ

ਚੰਡੀਗੜ੍ਹ, 14 ਮਈ


ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੂੰ ਪੱਤਰ ਲਿਖ ਕੇ ਕੇਂਦਰ ਸਰਕਾਰ ਨੂੰ ਉਦਯੋਗ (ਵਿਕਾਸ ਅਤੇ ਨਿਯਮ) ਐਕਟ, 1951 ਦੇ ਤਹਿਤ ਮਿਥਾਈਲ ਅਲਕੋਹਲ (ਮੀਥੇਨੌਲ) ਦੀ ਵਰਤੋਂ ਨੂੰ ਨਿਯਮਤ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸ ਬਹੁਤ ਜ਼ਹਿਰੀਲੇ ਉਦਯੋਗਿਕ ਰਸਾਇਣ ਦੀ ਅਨਿਯਮਿਤ ਵਰਤੋਂ ਕਾਰਨ ਦੇਸ਼ ਭਰ ਵਿੱਚ ਵਾਰ-ਵਾਰ ਹੂਚ ਦੁਖਾਂਤ ਵਾਪਰਨ ਕਾਰਨ ਮਾਸੂਮ ਜਾਨਾਂ ਦੇ ਹੋ ਰਹੇ ਨੁਕਸਾਨ ਦੇ ਮੱਦੇਨਜ਼ਰ ਵਿੱਤ ਮੰਤਰੀ ਵੱਲੋਂ ਇਹ ਬੇਨਤੀ ਕੀਤੀ ਗਈ ਹੈ।

ਆਪਣੇ ਪੱਤਰ ਵਿੱਚ ਵਿੱਤ ਮੰਤਰੀ ਨੇ ਮੀਥੇਨੌਲ ਦੀ ਵਰਤੋਂ ਨਾਲ ਤਿਆਰ ਨਕਲੀ ਸ਼ਰਾਬ ਦੇ ਸੇਵਨ ਕਾਰਨ ਹੋਣ ਵਾਲੀਆਂ ਵੱਡੀਆਂ ਤ੍ਰਾਸਦੀਆਂ ਦਾ ਜਿਕਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਸਬੰਧੀ ਲੋੜੀਂਦੇ ਸਖਤ ਕਾਨੂੰਨ ਦੀ ਘਾਟ ਤੇ ਜੋਰ ਦਿੱਤਾ। ਉਨ੍ਹਾਂ ਕਿਹਾ ਕਿ ਮੀਥੇਨੌਲ ਦੀ ਦਿੱਖ, ਗੰਧ ਅਤੇ ਨਸ਼ਾ ਈਥਾਈਲ ਅਲਕੋਹਲ ਨਾਲ ਮਿਲਦੇ-ਜੁਲਦੇ ਹੋਣ ਕਾਰਨ ਇਸ ਦੀ ਨਕਲੀ ਸ਼ਰਾਬ ਬਨਾਉਣ ਵਿੱਚ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਇਹ ਕਈਆਂ ਦੀ ਮੌਤ ਦਾ ਕਾਰਨ ਬਣਦੀ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਉਦਯੋਗ (ਵਿਕਾਸ ਅਤੇ ਨਿਯਮ) ਐਕਟ, 1951 ਦੇ ਤਹਿਤ ਉਦਯੋਗਿਕ ਅਲਕੋਹਲ ਨੂੰ ਨਿਯਮਤ ਕਰਨ ਦੀਆਂ ਕੇਂਦਰ ਸਰਕਾਰ ਦੀਆਂ ਸ਼ਕਤੀਆਂ ਦੇ ਬਾਵਜੂਦ, ਮਿਥਾਈਲ ਅਲਕੋਹਲ (ਮੀਥੇਨੌਲ) ਇੱਕ ਅਜਿਹੇ ਖੇਤਰ ਵਿੱਚ ਪੈਂਦਾ ਹੈ ਜਿਸ ਨਾਲ ਨਿਗਰਾਨੀ ਅਤੇ ਇਨਫੋਰਸਮੈਂਟ ਵਿੱਚ ਯੋਜਨਾਬੱਧ ਅਸਫਲਤਾਵਾਂ ਪੇਸ਼ ਆਉਂਦੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਕਾਨੂੰਨੀ ਢਾਂਚਾ ਇਸ ਪਦਾਰਥ ਦੀਆਂ ਸਪਲਾਈ ਲੜੀ ਦੀਆਂ ਕਮਜ਼ੋਰੀਆਂ ਨੂੰ ਕਾਫ਼ੀ ਹੱਦ ਤੱਕ ਸੰਬੋਧਿਤ ਨਹੀਂ ਕਰਦਾ ਹੈ ਅਤੇ ਨਾ ਹੀ ਇਹ ਟਰੈਕਿੰਗ ਵਿਧੀਆਂ, ਖਰੀਦਦਾਰਾਂ ਦੀ ਰਜਿਸਟ੍ਰੇਸ਼ਨ, ਜਾਂ ਅੰਤਰ-ਰਾਜ ਨਿਯਮਾਂ ਨੂੰ ਲਾਜ਼ਮੀ ਬਣਾਉਂਦਾ ਹੈ।

ਵਿੱਤ ਮੰਤਰੀ ਚੀਮਾ ਨੇ ਕੇਂਦਰੀਕ੍ਰਿਤ ਅਤੇ ਕਾਨੂੰਨੀ ਤੌਰ 'ਤੇ ਲਾਗੂ ਕਰਨ ਯੋਗ ਕਾਰਵਾਈ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਮੀਥੇਨੌਲ ਨੂੰ ਨਿਯੰਤਰਨ ਕਰਨ ਦੇ ਮਾਮਲੇ ਨੂੰ ਰਾਸ਼ਟਰੀ ਹਿੱਤ ਵਿਚਾਰਿਆ ਜਾਵੇ। ਉਨ੍ਹਾਂ ਨੇ ਮਿਥਾਈਲ ਅਲਕੋਹਲ (ਮਿਥੇਨੌਲ) ਨੂੰ ਸਪਸ਼ਟ ਤੌਰ ‘ਤੇ ਇੱਕ ਨਿਯੰਤ੍ਰਿਤ ਉਦਯੋਗ/ਪਦਾਰਥ ਵਜੋਂ ਸ਼ਾਮਿਲ ਕਰਨ ਲਈ ਉਦਯੋਗ (ਵਿਕਾਸ ਅਤੇ ਨਿਯਮ) ਐਕਟ, 1951 ਵਿੱਚ ਤੁਰੰਤ ਸੋਧ ਦੀ ਸਿਫ਼ਾਰਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਸ ਪਦਾਰਥ ਦੇ ਨਿਰਮਾਣ, ਵਿਕਰੀ, ਸਟੋਰੇਜ ਅਤੇ ਆਵਾਜਾਈ ਨੂੰ ਨਿਯਮਤ ਕਰਨ ਲਈ ਖਾਸ ਅਤੇ ਬਾਈਡਿੰਗ ਨਿਯਮ ਜਾਂ ਨੋਟੀਫਿਕੇਸ਼ਨਾਂ ਜਾਰੀ ਕੀਤੀਆਂ ਜਾਣ।

ਵਿੱਤ ਮੰਤਰੀ ਨੇ ਮਿਥੇਨੌਲ ਦੀ ਆਵਾਜਾਈ ਨੂੰ ਟਰੈਕ ਅਤੇ ਟਰੇਸ ਕਰਨ ਲਈ ਬਾਰਕੋਡਿੰਗ ਜਾਂ ਇਲੈਕਟ੍ਰਾਨਿਕ ਟਰੈਕਿੰਗ, ਖਰੀਦਦਾਰਾਂ ਦੀ ਲਾਜ਼ਮੀ ਰਜਿਸਟ੍ਰੇਸ਼ਨ ਅਤੇ ਵਰਤੋਂ ਸਬੰਧੀ ਦਸਤਾਵੇਜ਼ਾਂ ਵਰਗੇ ਉਪਰਾਲਿਆਂ ਸਬੰਧੀ ਇੱਕ ਕੇਂਦਰੀ ਆਦੇਸ਼ ਲਾਗੂ ਕਰਨ ਦਾ ਸੁਝਾਅ ਵੀ ਦਿੱਤਾ। ਉਨ੍ਹਾਂ ਨੇ ਸਪਲੀਮੈਂਟਰੀ ਕਾਨੂੰਨੀ ਉਪਬੰਧਾਂ ਜਾਂ ਇੱਕ ਸਮਰਪਿਤ ਰਾਸ਼ਟਰੀ ਕਾਨੂੰਨ ਬਣਾਉਣ ਦੀ ਵੀ ਮੰਗ ਕੀਤੀ, ਜਿਸ ਰਾਹੀਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਇੱਕ ਸਮਾਨ ਇਨਫੋਰਸਮੈਂਟ ਢਾਂਚਾ ਸਥਾਪਤ ਕੀਤਾ ਜਾ ਸਕੇ। ਉਨ੍ਹਾਂ ਸੁਝਾਅ ਦਿੱਤਾ ਕਿ ਅਜਿਹੇ ਕਾਨੂੰਨ ਤਹਿਤ ਸਖ਼ਤ ਦੰਡ ਪ੍ਰਬੰਧਾਂ, ਰੀਅਲ-ਟਾਈਮ ਇੰਸਪੈਕਸ਼ਨ ਪ੍ਰੋਟੋਕੋਲ, ਅਤੇ ਤੁਰੰਤ ਅੰਤਰ-ਅਧਿਕਾਰ ਖੇਤਰ ਇੰਨਫੋਰਸਮੈਂਟ ਕਾਰਵਾਈ ਕਰਨ ਦੀ ਸਮਰੱਥਾ ਹੋਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਉਪਾਅ ਨਾ ਸਿਰਫ਼ ਨਕਲੀ ਸ਼ਰਾਬ ਦੇ ਉਤਪਾਦਨ ਵਿੱਚ ਮਿਥੇਨੌਲ ਦੀ ਦੁਰਵਰਤੋਂ ਨੂੰ ਰੋਕਣਗੇ, ਸਗੋਂ ਉਦਯੋਗਿਕ ਪਾਰਦਰਸ਼ਤਾ ਨੂੰ ਵੀ ਮਜ਼ਬੂਤ ਕਰਨਗੇ ਅਤੇ ਖਤਰਨਾਕ ਰਸਾਇਣਾਂ ਤੱਕ ਅਣਅਧਿਕਾਰਤ ਪਹੁੰਚ ਨੂੰ ਵੀ ਰੋਕਣਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੰਤ ਵਿੱਚ ਠੋਸ ਕਾਨੂੰਨ ਦੀ ਅਣਹੋਂਦ ਸਬੰਧੀ ਤੁਰੰਤ ਕਾਰਵਾਈ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਰੈਗੂਲੇਟਰੀ ਅਣਹੋਂਦ ਕਾਰਨ ਭਵਿੱਖ ਵਿੱਚ ਕੋਈ ਵੀ ਜਾਨ ਨਾ ਜਾਵੇ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਭਾਰਤ ਸਰਕਾਰ ਕੌਮੀ ਮਹੱਤਤਾ ਵੱਲੇ ਇਸ ਅਹਿਮ ਮਾਮਲੇ ‘ਤੇ ਗੰਭੀਰਤਾ ਨਾਲ ਕਾਰਵਾਈ ਕਰੇਗੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

17 ਮਈ ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਸੰਭਾਵਨਾ, ਤਾਪਮਾਨ ਵਿੱਚ ਕੁਝ ਰਾਹਤ ਮਿਲ ਸਕਦੀ ਹੈ

ਪੰਜਾਬ ਵਿੱਚ ਤਾਪਮਾਨ ਵਧਣ ਲੱਗਾ, ਜਾਣੋ ਮੌਸਮ ਦਾ ਪੂਰਾ ਹਾਲ, 1.6 ਡਿਗਰੀ ਦਾ ਵਾਧਾ

ਖੰਨਾ-ਜੋੜੇਪੁਲ ਨਹਿਰ 'ਚੋਂ ਮਿਲੀ ਕਾਰ, ਚਾਰ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਨਾਲ ਇਲਾਕੇ 'ਚ ਸੋਗ

PSEB 12ਵੀਂ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ

“स्कॉलर फील्ड्स पब्लिक स्कूल का बारहवीं का परिणाम शानदार रहा”

बरनाला में दिन चढ़े ही पुलिस और गैंगस्टर के बीच मुठभेड़ 

ਅੰਮ੍ਰਿਤਸਰ ਜ਼ਿਲ੍ਹੇ ਵਿੱਚ 8 ਜਣਿਆਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ

पंजाब के मुख्यमंत्री भगवंत मान ने बीबीएमबी से पानी के मुद्दे पर किसान संगठनों के खिलाफ बयान दिया था

ਅੰਮ੍ਰਿਤਸਰ ਵਿੱਚ ਬਲੈਕਆਊਟ ਕਾਰਨ ਉਡਾਣ ਦਿੱਲੀ ਮੋੜੀ ਗਈ

ਭਾਰਤ-ਪਾਕਿਸਤਾਨ ਤਣਾਅ, ਪੰਜਾਬ ਤੋਂ ਯੂਪੀ-ਬਿਹਾਰ ਦੇ ਲੋਕਾਂ ਦਾ ਪਲਾਇਨ

 
 
 
 
Subscribe