Sunday, January 11, 2026
BREAKING NEWS
ਈਰਾਨ 'ਚ ਬਗਾਵਤ: 100 ਸ਼ਹਿਰਾਂ 'ਚ ਫੈਲੀ ਹਿੰਸਾ, 60 ਤੋਂ ਵੱਧ ਮੌਤਾਂ; ਤਖ਼ਤਾਪਲਟ ਦੀ ਸੰਭਾਵਨਾ ਦੇ ਵਿਚਕਾਰ ਇੰਟਰਨੈੱਟ ਬੰਦPunjab Weather : ਦੋ ਦਿਨਾਂ ਲਈ ਸ਼ੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (10 ਜਨਵਰੀ 2026)IPS Dr Ravjot kaur ਨੂੰ ਕੀਤਾ ਗਿਆ ਬਹਾਲ ਲਾਲੂ ਯਾਦਵ ਲਈ ਵੱਡਾ ਝਟਕਾ, ਨੌਕਰੀਆਂ ਲਈ ਜ਼ਮੀਨ ਮਾਮਲੇ ਵਿੱਚ ਦੋਸ਼ ਤੈਅMACT ਦਾ ਵੱਡਾ ਫੈਸਲਾ: ਹਾਦਸੇ ਵਿੱਚ ਜਾਨ ਗੁਆਉਣ ਵਾਲੇ ਨੌਜਵਾਨ ਦੀ ਭੈਣ ਵੀ ਮੁਆਵਜ਼ੇ ਦੀ ਹੱਕਦਾਰ, ਬੀਮਾ ਕੰਪਨੀ ਦੇਵੇਗੀ 19.61 ਲੱਖ ਰੁਪਏਪੰਜਾਬ ਦੇ ਪ੍ਰਾਈਵੇਟ ਸਕੂਲਾਂ 'ਚ ਗਰੀਬ ਬੱਚਿਆਂ ਨੂੰ ਮਿਲੇਗਾ ਦਾਖਲਾ: ਸਿੱਖਿਆ ਵਿਭਾਗ ਨੇ ਸ਼ੁਰੂ ਕੀਤੀ ਪ੍ਰਕਿਰਿਆ, 12 ਜਨਵਰੀ ਤੱਕ ਰਜਿਸਟ੍ਰੇਸ਼ਨ ਲਾਜ਼ਮੀPunjab ਪੁਲਿਸ ਦੀ ਵੱਡੀ ਸਫ਼ਲਤਾ: ਫਰੈਂਚਾਈਜ਼ੀ ਦੇ ਨਾਂ 'ਤੇ ਕਰੋੜਾਂ ਦੀ ਠੱਗੀ ਮਾਰਨ ਵਾਲੇ ਅੰਤਰਰਾਜੀ ਗਿਰੋਹ ਦੇ 7 ਮੈਂਬਰ ਗ੍ਰਿਫ਼ਤਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (9 ਜਨਵਰੀ 2026)Weather update - ਪੰਜ ਰਾਜ ਸੰਘਣੀ ਧੁੰਦ ਦੀ ਲਪੇਟ ਵਿੱਚ, ਜਾਣੋ ਮੌਸਮ ਦਾ ਹਾਲ

ਸਿਆਸੀ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

May 14, 2025 10:02 PM
ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ    
 
ਕੇਂਦਰੀ ਮੰਤਰੀ ਨੂੰ ਨਕਾਰਿਆ ਹੋਇਆ ਆਗੂ ਦੱਸਿਆ, ਜਿਸ ਨੇ ਲੁਧਿਆਣਾ ਲਈ ਕੁੱਝ ਨਹੀਂ ਕੀਤਾ
ਆਮ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ: ਮੁੱਖ ਮੰਤਰੀ

ਲੁਧਿਆਣਾ, 14 ਮਈ:

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਨਕਾਰਿਆ ਹੋਇਆ ਆਗੂ ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼ ਕਰਨ ਲਈ ਸਾਡੇ ਵਿਰੁੱਧ ਜ਼ਹਿਰ ਉਗਲਦਾ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਬਿੱਟੂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਭਾਵੇਂ ਕੇਂਦਰੀ ਮੰਤਰੀ ਲੁਧਿਆਣਾ ਤੋਂ ਹੈ ਪਰ ਉਸ ਨੇ ਸ਼ਹਿਰ ਦੇ ਵਿਕਾਸ ਲਈ ਕੁਝ ਵੀ ਮਹੱਤਵਪੂਰਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬਿੱਟੂ ਸਵੇਰੇ ਉੱਠਦਾ ਹੈ ਅਤੇ ਉਸੇ ਪਲ ਤੋਂ ਹੀ ਆਪਣੀ ਪਾਰਟੀ ਦੇ ਆਗੂਆਂ ਨੂੰ ਖ਼ੁਸ਼ ਕਰਨ ਲਈ ਉਨ੍ਹਾਂ ਦੀ ਆਲੋਚਨਾ ਸ਼਼ੁਰੂ ਕਰ ਦਿੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਕਾਰੇ ਗਏ ਆਗੂ ਜੋ ਵੱਡੇ ਮਹਿਲਾਂ ਵਿੱਚ ਰਹਿ ਚੁੱਕੇ ਹਨ ਅਤੇ ਲੋਕਾਂ ਦੀ ਪਹੁੰਚ ਤੋਂ ਬਾਹਰ ਹਨ, ਜਿਸ ਕਾਰਨ ਉਨ੍ਹਾਂ ਨੂੰ ਜਨਤਾ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਦਾ ਪੁੱਤਰ ਸੂਬੇ ਦਾ ਸ਼ਾਸਨ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਸੂਬੇ ਦੇ ਲੋਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਿਆਣੇ ਅਤੇ ਬਹਾਦਰ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਪਾਰਟੀਆਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਸੀ ਅਤੇ ‘ਆਪ` ਨੂੰ ਭਾਰੀ ਬਹੁਮਤ ਦਿੱਤਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਭ ਇਸ ਲਈ ਸੰਭਵ ਹੋਇਆ ਹੈ ਕਿਉਂਕਿ ਸੂਬੇ ਦੇ ਲੋਕਾਂ ਨੇ ਇਕ ਇਮਾਨਦਾਰ ਸਰਕਾਰ ਚੁਣੀ ਹੈ, ਜੋ ਲੋਕਾਂ ਨੂੰ ਮਨਚਾਹੇ ਨਤੀਜੇ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਘੱਟ ਬੁਰਾਈ ਨੂੰ ਚੁਣਨ ਦਾ ਬਦਲ ਸੀ ਅਤੇ ਲੋਕਾਂ ਨੂੰ ਭ੍ਰਿਸ਼ਟ ਤੇ ਮੌਕਾਪ੍ਰਸਤ ਨੇਤਾਵਾਂ ਨੂੰ ਚੁਣਨਾ ਪੈਂਦਾ ਸੀ, ਜੋ ਉਨ੍ਹਾਂ ਲਈ ਇਕੋ-ਇਕ ਬਦਲ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਆਮ ਆਦਮੀ ਲਈ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਸੁਚਾਰੂ ਅਤੇ ਮੁਸ਼ਕਲ ਰਹਿਤ ਡਿਲੀਵਰੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ।
 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ CM Mann

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਹੁਣ "ਆਪ" ਦੇ ਵਿਦਿਆਰਥੀ ਸੰਗਠਨ ਦਾ ਨਾਂ 'ਏਐਸਏਪੀ', ਕੇਜਰੀਵਾਲ ਨੇ ਕੀਤਾ ਲਾਂਚ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਐਮ.ਪੀ. ਅਰੋੜਾ ਨੇ ਮਨੋਵਿਗਿਆਨੀਆਂ ਨਾਲ ਕੀਤੀ ਮੀਟਿੰਗ

4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ

“ਇਹ ਸਿਰਫ਼ ਇੱਕ ਟ੍ਰੇਲਰ ਹੈ, ਪਿਕਚਰ ਅਜੇ ਆਉਣੀ ਬਾਕੀ ਹੈ…”: ਐਮਪੀ ਅਰੋੜਾ ਨੇ ਵਿਕਾਸ ਏਜੰਡੇ 'ਤੇ ਵੱਡਾ ਦਾਅ ਲਗਾਇਆ

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

राणा गुरजीत सिंह ने बोलगार्ड-III कपास बीज समय पर जारी करने की मांग की

 
 
 
 
Subscribe